ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਵਿਚਾਰਧਾਰਾ ਨੂੰ ਸਮਰਪਿਤ ਹੋਵੇਗੀ ਸ਼ੋਭਾ ਯਾਤਰਾ
ਸਰੀ /ਵੈਨਕੂਵਰ (ਸਮਾਜ ਵੀਕਲੀ) (ਕੁਲਦੀਪ ਚੁੰਬਰ)-ਧੰਨ ਧੰਨ ਜਗਤ ਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਾਵਨ ਵਿਚਾਰਧਾਰਾ ਬਾਣੀ ਅਤੇ ਉਨਾਂ ਦੇ ਜੀਵਨ ਸੰਘਰਸ਼ ਨੂੰ ਸਮਰਪਿਤ ਵਿਸ਼ਾਲ ਚੌਥਾ ਨਗਰ ਕੀਰਤਨ ਅਮਰੀਕਾ ਦੀ ਪਾਵਨ ਪਵਿੱਤਰ ਧਰਤੀ ਪੈਨਸਲਵੇਨੀਆ ਵਿਖੇ ਉਹਨਾਂ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਕੇ 21 ਜੂਨ ਦਿਨ ਸ਼ਨੀਵਾਰ ਨੂੰ ਪਰਾਊਡ ਰਵਿਦਾਸੀਆ ਗਲੋਬਲ ਸੰਸਥਾ ਦੀ ਸਮੁੱਚੀ ਟੀਮ ਵਲੋਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ। ਇਸ ਸਜਾਏ ਜਾਣ ਵਾਲੇ ਚੌਥੇ ਵਿਸ਼ਾਲ ਨਗਰ ਕੀਰਤਨ ਸ਼ੋਭਾ ਯਾਤਰਾ ਦੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸੁੰਮਨ ਫਿਲਾ ਡਾਲਫੀਆ ਨੇ ਦੱਸਿਆ ਕਿ ਇਹ ਨਗਰ ਕੀਰਤਨ ਪਰਾਉਡ ਰਵਿਦਾਸੀਆ ਗਲੋਬਲ ਸੰਸਥਾ ਦੇ ਸਹਿਯੋਗ ਨਾਲ ਸਮੁੱਚੇ ਅਮਰੀਕਾ ਦੀਆਂ ਵੱਖ-ਵੱਖ ਸਮਾਜਿਕ ਧਾਰਮਿਕ ਸੰਸਥਾਵਾਂ ਦੇ ਉੱਦਮ ਸਦਕਾ ਕਰਵਾਇਆ ਜਾ ਰਿਹਾ ਹੈ । ਇਸ ਨਗਰ ਕੀਰਤਨ ਲਈ ਸ੍ਰੀ ਗੁਰੂ ਰਵਿਦਾਸ ਸਭਾ ਨਿਊਯਾਰਕ, ਯੂਨਾਈਟਡ ਬੀ ਸਟੈਂਡ, ਬੇਗਮਪੁਰਾ ਕਲਚਰ ਸੋਸਾਇਟੀ ਤੇ ਡਾ. ਅੰਬੇਡਕਰ ਕਲੱਬ ਯੂਐਸਏ ਤੋਂ ਇਲਾਵਾ ਹੋਰ ਜਥੇਬੰਦੀਆਂ ਪੂਰਾ ਸਹਿਯੋਗ ਕਰ ਰਹੀਆਂ ਹਨ । ਇਹ ਨਗਰ ਕੀਰਤਨ ਯੂਜ ਕਰਨ ਵਾਲੇ ਸਾਰੇ ਪ੍ਰਬੰਧਕਾਂ ਨੇ ਸਮੁੱਚੇ ਅਮਰੀਕਾ ਭਰ ਦੇ ਗੁਰੂ ਰਵਿਦਾਸ ਨਾਮਲੇਵਾ ਸੰਗਤਾਂ ਨੂੰ ਇਸ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ ਤਾਂ ਜੋ ਇਸ ਨਗਰ ਕੀਰਤਨ ਨੂੰ ਸਫਲ ਬਣਾਇਆ ਜਾ ਸਕੇ ਅਤੇ ਆਪਣੇ ਸਮਾਜ ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਵਿਚਾਰਧਾਰਾ ਦਾ ਪ੍ਰਚਾਰ ਪ੍ਰਸਾਰ ਕਰਦਿਆਂ ਉਨਾਂ ਦੇ ਦਰਸਾਏ ਪੰਧ ਮਾਰਗ ਤੇ ਚੱਲਣ ਦਾ ਸੰਕਲਪ ਪੂਰਾ ਹੋ ਸਕੇ।


