HOME ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਅੰਦੋਲਨ ਵਿੱਢਿਆ ਜਾਵੇ – ਲਲਿਤ ਮੋਹਨ ਪਾਠਕ

ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਅੰਦੋਲਨ ਵਿੱਢਿਆ ਜਾਵੇ – ਲਲਿਤ ਮੋਹਨ ਪਾਠਕ

2

ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਕੋਟ ਰਾਂਝਾ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ

ਨਵਾਂਸ਼ਹਿਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਨੂੰ ਨਿਰੰਤਰ ਜਾਰੀ ਰੱਖਦੇ ਹੋਏ ਅੱਜ 3 ਜੂਨ ਨੂੰ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਅਧੀਨ ਪੈਂਦੇ ਪਿੰਡ ਕੋਟ ਰਾਂਝਾ ਦੇ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ ਲਈ ਸਹੁੰ ਚੁਕਾਈ ਗਈ। ਇਸ ਮੌਕੇ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਪਿੰਡ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵੀ ਨਸ਼ਿਆਂ ਖਿਲਾਫ਼ ਆਪਣੇ ਪੱਧਰ ‘ਤੇ ਜਨ ਜਾਗਰੂਕਤਾ ਅੰਦੋਲਨ ਵਿੱਢਣ ਅਤੇ ਕਿਸੇ ਵੀ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਵਿਅਕਤੀ ਨਾਲ ਮਿਲਵਰਤਨ ਤੋੰ ਗੁਰੇਜ ਕਰਨ ਤਾਂ ਜੋ ਯੁੱਧ ਨਸ਼ਿਆਂ ਵਿਰੁੱਧ ਮਹਿੰਮ ਨੂੰ ਲੋਕ ਲਹਿਰ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀ ਪੀੜ੍ਹੀ ਦੇ ਸੁਨਿਹਰੀ ਭਵਿੱਖ ਲਈ ਪੰਜਾਬ ਨੂੰ ਮੁੜ ਕੁਸ਼ਤੀਆਂ, ਅਖਾੜਿਆਂ ਤੇ ਭੰਗੜੇ, ਗਿੱਧਿਆਂ ਵਾਲਾ ਪੰਜਾਬ ਬਣਾਉਣਾ ਸਮੇਂ ਦੀ ਲੋੜ ਹੈ। ਇਸ ਲਈ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੀ ਲੋੜ ‘ਤੇ ਜ਼ੋਰ ਦੇਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਨੌਜਵਾਨ ਵਰਗ ਦੇ ਸਹਿਯੋਗ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਹਰ ਵਿਅਕਤੀ ਘਰ, ਸਮਾਜ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲਵੇ। ਇਸ ਮੌਕੇ ਉਨਾਂ ਨਾਲ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਬੀ.ਡੀ.ਪੀ.ਓ. ਰਾਜਵਿੰਦਰ ਕੌਰ, ਡਾ ਰਣਜੀਤ ਹਰੀਸ਼, ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਦੇ ਪਤਵੰਤੇ ਸਾਥੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleWho should Control Mahabodhi Temple Bodhgaya?
Next articleਮੌਕ ਡਰਿੱਲ ਦੌਰਾਨ ਸੰਭਾਵੀ ਹਵਾਈ ਹਮਲੇ ਦੀ ਸਥਿਤੀ ‘ਚ ਐਮਰਜੈਂਸੀ ਰਣਨੀਤੀ ਦਾ ਪ੍ਰਦਰਸ਼ਨ