HOME ਟੀਬੀ ਨੂੰ ਹਰਾਉਣ ਲਈ ਜਨ-ਭਾਗੀਦਾਰੀ ਜ਼ਰੂਰੀ, ਹਰ ਲੱਛਣ ਨੂੰ ਗੰਭੀਰਤਾ ਨਾਲ ਲਵੋ...

ਟੀਬੀ ਨੂੰ ਹਰਾਉਣ ਲਈ ਜਨ-ਭਾਗੀਦਾਰੀ ਜ਼ਰੂਰੀ, ਹਰ ਲੱਛਣ ਨੂੰ ਗੰਭੀਰਤਾ ਨਾਲ ਲਵੋ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ

1
– ਟੀਬੀ ਦਾ ਇਲਾਜ ਸੰਭਵ, ਲਾਪਰਵਾਹੀ ਨਹੀਂ—ਸਮੇਂ ਸਿਰ ਜਾਂਚ ਕਰਵਾਓ
– ਸੀ.ਐੱਚ.ਸੀ. ਰਾਹੋਂ ਵਿਖੇ ਹੈਂਡਹੈਲਡ ਡਿਜ਼ੀਟਲ ਐਕਸਰੇ ਮਸ਼ੀਨ ਨਾਲ 40 ਲੋਕਾਂ ਦੀ ਸਕ੍ਰੀਨਿੰਗ 
ਰਾਹੋਂ,   (ਸਮਾਜ ਵੀਕਲੀ)   (ਮਨੋਰੰਜਨ ਕਾਲੀਆ): ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰਜੀਤ ਕੌਰ ਤੇ ਕਮਿਊਨਿਟੀ ਹੈਲਥ ਸੈਂਟਰ, ਰਾਹੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ ਸੋਨੀਆ ਦੀ ਯੋਗ ਰਹਿਨੁਮਾਈ ਹੇਠ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਰਾਹੋਂ ਵਿਖੇ 100 ਦਿਨਾ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਟੀਬੀ ਦੀ ਸਮੇਂ ਸਿਰ ਪਛਾਣ ਅਤੇ ਰੋਕਥਾਮ ਲਈ ਵਿਸ਼ੇਸ਼ ਸਕ੍ਰੀਨਿੰਗ ਕੈਂਪ ਆਯੋਜਿਤ ਕੀਤਾ ਗਿਆ। ਇਸ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੋਨੀਆ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਹੈਂਡ-ਹੈਲਡ ਪੋਰਟੇਬਲ ਡਿਜ਼ੀਟਲ ਐਕਸਰੇ ਮਸ਼ੀਨ ਰਾਹੀਂ 40 ਵਿਅਕਤੀਆਂ ਦੇ ਛਾਤੀ ਦੇ ਮੁਫ਼ਤ ਐਕਸ-ਰੇ ਕੀਤੇ ਗਏ। ਜਾਂਚ ਦੌਰਾਨ ਟੀਬੀ ਦੇ ਸ਼ੱਕੀ ਲੱਛਣ ਵਾਲੇ ਵਿਅਕਤੀਆਂ ਨੂੰ ਅਗਲੀ ਪੁਸ਼ਟੀਕਰਣ ਜਾਂਚ ਅਤੇ ਤੁਰੰਤ ਇਲਾਜ ਲਈ ਰੈਫਰ ਕੀਤਾ ਗਿਆ।ਉਨ੍ਹਾਂ ਕਿਹਾ ਕਿ ਟੀਬੀ ਦੀ ਸਮੇਂ ਸਿਰ ਪਛਾਣ ਹੀ ਇਸ ਬਿਮਾਰੀ ‘ਤੇ ਕਾਬੂ ਪਾਉਣ ਦੀ ਸਭ ਤੋਂ ਪ੍ਰਭਾਵਸ਼ਾਲੀ ਕੁੰਜੀ ਹੈ। ਪੰਜਾਬ ਸਰਕਾਰ ਵੱਲੋਂ ਟੀਬੀ ਦੀ ਜਾਂਚ, ਦਵਾਈਆਂ ਅਤੇ ਇਲਾਜ ਦੀਆਂ ਸਾਰੀਆਂ ਸੇਵਾਵਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪੂਰੀ ਤਰ੍ਹਾਂ ਮੁਫ਼ਤ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਕੈਂਪ ਦੌਰਾਨ ਲੋਕਾਂ ਨੂੰ ਟੀਬੀ ਦੇ ਲੱਛਣ, ਬਚਾਅ ਦੇ ਉਪਾਵਾਂ ਅਤੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਦੋ ਹਫ਼ਤਿਆਂ ਤੋਂ ਵੱਧ ਖੰਘ, ਲਗਾਤਾਰ ਬੁਖ਼ਾਰ, ਵਜ਼ਨ ਵਿੱਚ ਕਮੀ ਜਾਂ ਰਾਤ ਸਮੇਂ ਬਹੁਤ ਜ਼ਿਆਦਾ ਪਸੀਨਾ ਆਉਣ ਵਰਗੇ ਲੱਛਣ ਹੋਣ ਤਾਂ ਉਹ ਬਿਨਾਂ ਦੇਰੀ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰੇ। ਉਨ੍ਹਾਂ ਦੱਸਿਆ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਟੀਬੀ ਨੂੰ ਪੂਰੀ ਤਰ੍ਹਾਂ ਠੀਕ ਕੀਤਾ ਜਾ ਸਕਦਾ ਹੈ ਅਤੇ ਇਸ ਦੇ ਫੈਲਾਅ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਅਤੇ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਟੀਬੀ ਮੁਕਤ ਪੰਜਾਬ ਅਤੇ ਟੀਬੀ ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾਉਣ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਅਫ਼ਵਾਹ ਨਿਕਲੀ ਝੂਠੀ, ਕਿਹਾ— “ਮੈਂ ਬਿਲਕੁਲ ਠੀਕ-ਠਾਕ ਹਾਂ”
Next article‘ਰਵਿਦਾਸ ਜੀ ਦੀ ਰੂਹ ਕੁਰਲਾਉਂਦੀ ਹੋਣੀ’