ਰਾਏਕੋਟ, (ਸਮਾਜ ਵੀਕਲੀ) (ਗੁਰਭਿੰਦਰ ਗੁਰੀ ) ਸ੍ਰੀ ਗੁਰੂ ਨਾਨਕ ਦੇਵ ਕਾਨਵੈਂਟ ਸਕੂਲ ਦੇ ਹੋਣਹਾਰ ਵਿਦਿਆਰਥੀ ਜਸ਼ਨਦੀਪ ਸਿੱਘ ਵਲੋਂ ਪ੍ਰਕਾਸ਼ਿਤ ਕਰਵਾਏ ਗਏ ਕਾਵਿ ਅਤੇ ਸ਼ਾਇਰੀ ਸੰਗ੍ਰਹਿ ‘ਰਾਬਤਾ’ ਨੂੰ ਅੱਜ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਅਤੇ ਸ਼੍ਰੀਮਤੀ ਰਾਜਵਿੰਦਰ ਕੌਰ ਬਰਾੜ ਵਲੋਂ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀ ਜਸ਼ਨਦੀਪ ਸਿੰਘ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਜਸ਼ਨਦੀਪ ਸਿੰਘ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਕਿਹਾ ਕਿ ਜਿਸ ਤਰਾਂ ਜਸ਼ਨਦੀਪ ਸਿੰਘ ਸਾਹਿਤਕ ਖੇਤਰ ਵਿੱਚ ਸ਼ੌਂਕ ਨਾਲ ਲੰਬੀਆਂ ਪੁਲਾਘਾਂ ਪੁੱਟ ਰਿਹਾ ਹੈ ਉਹ ਸ਼ਲਾਘਾਯੋਗ ਹੈ। ਇਸ ਮੌਕੇ ਵਿਦਿਆਰਥੀ ਜਸ਼ਨਦੀਪ ਸਿੰਘ ਵਲੋਂ ਆਪਣੀ ਪੁਸਤਕ ਦੀਆਂ ਕਾਪੀਆਂ ਚੇਅਰਮੈਅਨ ਹਰਵਿੰਦਰ ਸਿੰਘ, ਪਿ੍ਰੰਸੀਪਲ ਰਾਜਵਿੰਦਰ ਕੌਰ ਅਤੇ ਹੋਰ ਸਟਾਫ ਮੈਂਬਰਾਂ ਨੂੰ ਭੇਂਟ ਕੀਤੀ ਅਤੇ ਦੱਸਿਆ ਕਿ ਇਹ ‘ਰਾਬਤਾ’ ਪੁਸਤਕ ਅਸੰਖ ਪਬਲੀਕੇਸ਼ਨ ਵਲੋਂ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਮੌਕੇ ਵਾਈਸ ਪਿ੍ਰੰਸੀਪਲ ਮੈਡਮ ਕਮਲਜੀਤ ਕੌਰ, ਰੁਪਿੰਦਰ ਕੌਰ, ਵਰਿੰਦਰ ਸਿੰਘ, ਇੰਦਰਜੀਤ ਸਿੰਘ, ਰਣਜੀਤ ਕੌਰ, ਗਗਨਦੀਪ ਕੌਰ, ਮਨਪ੍ਰੀਤ ਕੌਰ ਆਦਿ ਵੀ ਮੌਜ਼ੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



