ਤਰਨਤਾਰਨ— ਪੰਜਾਬ ਪੁਲਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਬਾਠ ਦੇ 5 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਕੋਲੋਂ 4 ਦੇ ਕਰੀਬ ਨਜਾਇਜ਼ ਹਥਿਆਰ ਬਰਾਮਦ ਹੋਏ ਹਨ। ਹਥਿਆਰਾਂ ਵਿੱਚੋਂ ਇੱਕ 9 ਐਮਐਮ ਅਮਰੀਕੀ ਬਣਿਆ ਹੈ। ਪੁਲਸ ਨੇ ਸਾਰੇ ਦੋਸ਼ੀਆਂ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਨ੍ਹਾਂ ਨੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਸੀ। ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਤਰਨਤਾਰਨ ਇਲਾਕੇ ‘ਚ ਇੱਕ ਗੈਂਗ ਵੱਲੋਂ ਹਾਲ ਹੀ ‘ਚ ਕੀਤੀ ਗਈ ਟਾਰਗੇਟ ਕਿਲਿੰਗ ‘ਚ ਸ਼ਾਮਲ ਸ਼ੂਟਰ ਬਾਰੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪੁਲਸ ਨੂੰ ਮਿਲੀ ਸੂਚਨਾ ਦੇ ਆਧਾਰ ‘ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਪਤਾ ਲੱਗ ਸਕੇ ਕਿ ਜੱਗੂ ਦੇ ਹੋਰ ਕਿੰਨੇ ਸਾਥੀ ਉਕਤ ਇਲਾਕੇ ਵਿੱਚ ਸਰਗਰਮ ਹਨ।
ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀ.ਜੀ.ਪੀ.
ਦੱਸ ਦੇਈਏ ਕਿ ਜੱਗੂ ਭਗਵਾਨਪੁਰੀਆ ਗੁਰਦਾਸਪੁਰ ਦੇ ਪਿੰਡ ਭਗਵਾਨਪੁਰ ਦਾ ਰਹਿਣ ਵਾਲਾ ਹੈ। ਜਦੋਂ ਉਹ ਪੈਦਾ ਹੋਇਆ ਤਾਂ ਉਸਦੇ ਮਾਤਾ-ਪਿਤਾ ਨੇ ਉਸਦਾ ਨਾਮ ਜਸਪ੍ਰੀਤ ਸਿੰਘ ਰੱਖਿਆ। ਕਬੱਡੀ ਦਾ ਚੰਗਾ ਖਿਡਾਰੀ, ਪਰ ਉਸ ਦਾ ਮਨ ਜੁਰਮ ਦੀ ਦੁਨੀਆ ਵਿਚ ਸੀ। ਜਦੋਂ ਜਸਪ੍ਰੀਤ ਸਿੰਘ ਵੱਡਾ ਹੋਇਆ ਤਾਂ ਉਹ ਜੁਰਮ ਦੀ ਦੁਨੀਆ ਵਿੱਚ ਸ਼ਾਮਲ ਹੋ ਗਿਆ ਅਤੇ ਫਿਰ ਆਪਣਾ ਨਾਂ ਬਦਲ ਕੇ ਜੱਗੂ ਭਗਵਾਨਪੁਰੀਆ ਰੱਖ ਲਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly