ਬਰਨਾਲਾ, (ਸਮਾਜ ਵੀਕਲੀ) ( ਚੰਡਿਹੋਕ)– ਬੀਤੇ ਦਿਨੀਂ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਬਰਨਾਲਾ ਜ਼ਿਲ੍ਹਾ ਇਕਾਈ ਵੱਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ”ਮੀਡੀਆ ਦਾ ਬਦਲਦਾ ਸਰੂਪ ਅਤੇ ਚੁਣੌਤੀਆਂ” ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਸੂਬਾ ਕਮੇਟੀ ਦੇ ਪ੍ਰਧਾਨ ਬਲਬੀਰ ਜੰਡੂ, ਜਥੇਬੰਦਕ ਸਕੱਤਰ ਸੰਤੋਖ ਗਿੱਲ ਅਤੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਜੰਮੂ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ ਆਲਮ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਪ੍ਰਧਾਨਗੀ ਮੰਡਲ ਵਿੱਚ ਸ੍ਰੀ ਬਲਵਿੰਦਰ ਜੰਮੂ, ਬਲਵੀਰ ਜੰਡੂ, ਸੰਤੋਖ ਗਿੱਲ, ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਰਵਿੰਦਰ ਰਵੀ, ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੰਧੂ ਸੁਸ਼ੋਭਿਤ ਹੋਏ। ਇਸ ਸਮਾਗਮ ਵਿੱਚ “ਮੀਡੀਆ ਦਾ ਬਦਲਦਾ ਸਰੂਪ ਅਤੇ ਚੁਣੌਤੀਆਂ” ਵਿਸ਼ੇ ‘ਤੇ ਮੁੱਖ ਬੁਲਾਰੇ ਸ੍ਰੀ ਪਿਆਰਾ ਲਾਲ ਗਰਗ ਸਾਬਕਾ ਰਜਿਸਟਰਾਰ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਨਾਲ ਹਾਜ਼ਰੀਨ ਨੂੰ ਕੀਲਦੇ ਹੋਏ ਪੰਜਾਬੀ ਪੱਤਰਕਾਰੀ ਦੇ ਬਦਲਦੇ ਸਰੂਪ ਅਤੇ ਅਜੋਕੇ ਸਿਆਸੀ ਅਤੇ ਪ੍ਰਸ਼ਾਸਨਿਕ ਹਾਲਾਤਾਂ ਦੇ ਮੱਦੇਨਜ਼ਰ ਪੱਤਰਕਾਰੀ ਦੇ ਭਵਿੱਖ ਦੀ ਤਸਵੀਰ ਆਪਣੇ ਵਡਮੁੱਲੇ ਸ਼ਬਦਾਂ ਰਾਹੀਂ ਪੇਸ਼ ਕੀਤੀ। ਸਮਾਗਮ ਵਿੱਚ ਭਰਵੀਂ ਗਿਣਤੀ ਵਿੱਚ ਹਾਜ਼ਰ ਸਰੋਤਿਆਂ ਨੇ ਪਿਆਰਾ ਲਾਲ ਗਰਗ ਦੇ ਭਾਸ਼ਣ ਨੂੰ ਸਾਹ ਰੋਕ ਕੇ ਸੁਣਿਆ। ਇਸ ਮੌਕੇ ਇੰਡੀਅਨ ਯੂਨੀਅਨ ਜਰਨਲਿਸਟਸ ਦੇ ਕੌਮੀ ਸਕੱਤਰ ਜਨਰਲ ਸ੍ਰੀ ਬਲਵਿੰਦਰ ਜੰਮੂ ਨੇ ਸਮਾਜ ਪ੍ਰਤੀ ਪੰਜਾਬੀ ਪੱਤਰਕਾਰੀ ਦੀ ਭੂਮਿਕਾ ‘ਤੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਬਲਬੀਰ ਜੰਡੂ ਨੇ ਪੱਤਰਕਾਰਤਾ ਦੀਆਂ ਗਤੀਵਿਧੀਆਂ ‘ਤੇ ਵਿਚਾਰ ਚਰਚਾ ਕਰਦੇ ਹੋਏ ਕਿਹਾ ਕਿ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਹਮੇਸ਼ਾ ਪੱਤਰਕਾਰਤਾ ਦੇ ਹਿੱਤਾਂ ਦੇ ਹੱਕਾਂ ਦੀ ਰਾਖੀ ਲਈ ਲੜਾਈ ਲੜਨ ਵਜੋਂ ਜਾਣੀ ਜਾਂਦੀ ਹੈ ਅਤੇ ਭਵਿੱਖ ਵਿੱਚ ਵੀ ਯੂਨੀਅਨ ਪੱਤਰਕਾਰਾਂ ਦੀ ਸਮਾਜ ਪ੍ਰਤੀ ਭੂਮਿਕਾ ਦੇ ਮੱਦੇਨਜ਼ਰ ਇੱਕ ਸਾਫ ਸੁਥਰੇ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਰਹੇਗੀ। ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਕਿਹਾ ਕਿ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਪੱਤਰਕਾਰਤਾ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਦੇ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਪ੍ਰਤੀ ਪੱਤਰਕਾਰ ਵੱਡੀ ਭੂਮਿਕਾ ਨਿਭਾ ਸਕਦੇ ਹਨ। ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ ਆਲਮ ਨੇ ਕਿਹਾ ਕਿ ਮੀਡੀਆ ਨੂੰ ਪ੍ਰਸ਼ਾਸਨ ਦੀਆਂ ਅੱਖਾਂ ਵਜੋ ਕੰਮ ਕਰਨਾ ਚਾਹੀਦਾ ਹੈ। ਐਸਐਸਪੀ ਨੇ ਬਰਨਾਲਾ ਦੇ ਮੀਡੀਆ ਵੱਲੋਂ ਨਿਭਾਈ ਜਾ ਰਹੀ ਉਸਾਰੂ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਨੂੰ ਹਮੇਸ਼ਾ ਸਹੀ ਅਤੇ ਪੱਕੀ ਜਾਣਕਾਰੀ ਮੀਡੀਆ ਦੇ ਪਲੇਟਫਾਰਮ ਤੋਂ ਹੀ ਮਿਲ ਸਕਦੀ ਹੈ। ਉਹਨਾਂ ਸਮਾਗਮ ਵਿੱਚ ਹਾਜ਼ਰ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਮਨੁੱਖਤਾ ਵਿਰੋਧੀ ਸਮਾਜਿਕ ਗਤੀਵਿਧੀਆਂ ਦੇ ਖਾਤਮੇ ਲਈ

ਮੀਡੀਆ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪ੍ਰਸ਼ਾਸਨ ਨੂੰ ਸਹੀ ਜਾਣਕਾਰੀ ਦੇਣੀ ਚਾਹੀਦੀ ਹੈ। ਇਸ ਮੌਕੇ ਐਡਵੋਕੇਟ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖਾਲਸਾ, ਗੁਰਦੀਪ ਸਿੰਘ ਬਾਠ ਅਤੇ ਇੰਡੀਅਨ ਫੋਟੋਗ੍ਰਾਫਿਕ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਸ਼ੇਰਪੁਰ ਨੇ ਵੀ ਆਪਣੇ ਵਿਚਾਰ ਰੱਖੇ। ਮੰਚ ਸੰਚਾਲਨ ਦੀ ਭੂਮਿਕਾ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਰਮਲ ਸਿੰਘ ਪੰਡੋਰੀ ਨੇ ਨਿਭਾਈ। ਇਸ ਮੌਕੇ ਐਸ ਐਸ ਡੀ ਕਾਲਜ ਦੇ ਸੰਗੀਤ ਵਿਭਾਗ ਦੇ ਮੁਖੀ ਡਾਕਟਰ ਮਨਪ੍ਰੀਤ ਸਿੰਘ ਨੇ ਸ਼ਹੀਦਾਂ ਨੂੰ ਸਮਰਪਿਤ ਗੀਤ ਪੇਸ਼ ਕੀਤੇ। ਇਸ ਮੌਕੇ ਆਪ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਬਿੱਟੂ ਦੀਵਾਨਾ, ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਜਥੇਦਾਰ ਨਾਥ ਸਿੰਘ ਹਮੀਦੀ, ਭਾਜਪਾ ਦੇ ਸੀਨੀਅਰ ਆਗੂ ਜਥੇਦਾਰ ਸੁਖਵੰਤ ਸਿੰਘ ਧਨੌਲਾ, ਭਾਜਪਾ ਆਗੂ ਰਘਵੀਰ ਪ੍ਰਕਾਸ਼ ਗਰਗ, ਸਮਾਜ ਸੇਵੀ ਲਖਪਤ ਰਾਏ,ਸਮਾਜ ਸੇਵੀ ਪਿਆਰਾ ਲਾਲ ਰਾਏਸਰੀਆ, ਸਮਾਜ ਸੇਵੀ ਦੀਪਕ ਸੋਨੀ, ਬਹੁਪੱਖੀ ਲੇਖਕ ਬੂਟਾ ਸਿੰਘ ਚੌਹਾਨ, ਲੇਖਕ ਤੇ ਪੱਤਰਕਾਰ ਸੀ. ਮਾਰਕੰਡਾ, ਲੇਖਕ ਤੇਜਿੰਦਰ ਚੰਡਿਹੋਕ ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਣਧੀਰ ਸਿੰਘ ਫੱਗੂਵਾਲਾ,ਐਸਡੀ ਸਭਾ ਦੇ ਜਨਰਲ ਸਕੱਤਰ ਸ੍ਰੀ ਸ਼ਿਵ ਸਿੰਗਲਾ, ਡੀਐਸਪੀ ਬਰਨਾਲਾ ਸਤਬੀਰ ਸਿੰਘ ਬੈਂਸ, ਡੀਐਸਪੀ ਬਲਜੀਤ ਸਿੰਘ ਢਿੱਲੋਂ, ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ, ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਆਂਗਨਵਾੜੀ ਮੁਲਾਜ਼ਮ (ਸੀਟੂ) ਜ਼ਿਲ੍ਹਾ ਜਨ ਸਕੱਤਰ ਰੁਪਿੰਦਰ ਬਾਵਾ, ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਬਰਨਾਲਾ, ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸੁਖਵਿੰਦਰ ਦਾਸ ਕੁਰੜ, ਯੂਥ ਕਾਂਗਰਸੀ ਆਗੂ ਏਪੀ ਸਿੰਘ ਢਿੱਲੋ, ਸੀਨੀਅਰ ਕਾਂਗਰਸੀ ਆਗੂ ਸ਼ਮੀ ਠੁੱਲੀਵਾਲ, ਐਡਵੋਕੇਟ ਜਸਵੀਰ ਸਿੰਘ ਖੇੜੀ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਆੜਤੀਆ, ਅਕਾਲੀ ਆਗੂ ਹਰਦੀਪ ਸਿੰਘ ਘੁੰਨਸ, ਮੁਲਾਜ਼ਮ ਆਗੂ ਤਰਸੇਮ ਭੱਠਲ ਤੇ ਕਰਮਜੀਤ ਸਿੰਘ ਬੀਹਲਾ, ਜ਼ਿਲ੍ਹਾ ਖਜ਼ਾਨਾ ਅਫਸਰ ਬਲਵੰਤ ਸਿੰਘ ਭੁੱਲਰ ਅਤੇ ਏਪੀਆਰਓ ਜਗਬੀਰ ਕੌਰ, ਜੀਜੀਐਸ ਨਰਸਿੰਗ ਕਾਲਜ ਦੇ ਰਸ਼ਵਿੰਦਰ ਸਿੰਘ ਹਨੀ ਚਾਹਲ, ਇਮੀਗਰੇਸ਼ਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਬਿੱਟੂ, ਆਨੰਦਾ ਅਭੈ ਓਸਵਾਲ ਗਰੁੱਪ ਦੇ ਸੰਤੋਖ ਸਿੰਘ ਚਾਹਲ ਤੂੰ ਇਲਾਵਾ ਵੱਖ-ਵੱਖ ਕਿਸਾਨ ਜਥੇਬੰਦੀਆਂ, ਸਮਾਜਿਕ ਜਥੇਬੰਦੀਆਂ, ਜਨਤਕ ਜਥੇਬੰਦੀਆਂ, ਮੁਲਾਜ਼ਮ ਜਥੇਬੰਦੀਆਂ ਅਤੇ ਬਰਨਾਲਾ ਸ਼ਹਿਰ ਦੇ ਨਾਲ ਨਾਲ ਇਹ ਕਸਬਾ ਮਹਿਲ ਕਲਾਂ, ਭਦੌੜ, ਧਨੌਲਾ, ਤਪਾ, ਸਹਿਣਾ, ਹੰਡਿਆਇਆ ਤੋਂ ਵੱਡੀ ਗਿਣਤੀ ਪੱਤਰਕਾਰ ਹਾਜ਼ਰ ਸਨ। ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਤੇ ਜਿੰਨੀਆਂ ਦੀ ਇਸ ਪ੍ਰਭਾਵਸ਼ਾਲੀ ਸਮਾਗਮ ਦੀ ਸਫਲਤਾ ਵਿੱਚ ਯੂਨੀਅਨ ਦੀ ਜ਼ਿਲ੍ਹਾ ਖਜਾਨਚੀ ਬਲਜਿੰਦਰ ਸਿੰਘ ਚੌਹਾਨ, ਮੈਂਬਰ ਕੁਲਦੀਪ ਸੂਦ, ਅਵਤਾਰ ਸਿੰਘ ਫਰਵਾਹੀ, ਅਵਤਾਰ ਸਿੰਘ ਕੌਲੀ, ਰਣਜੀਤ ਸਿੰਘ ਸੰਧੂ,ਮਹਿੰਦਰ ਸਿੰਘ ਰਾਏ, ਗਮਦੂਰ ਰੰਗੀਲਾ,ਆਕੇਸ਼ ਕੁਮਾਰ, ਜਗਤਾਰ ਸਿੰਘ ਸੰਧੂ, ਹਰਵਿੰਦਰ ਸਿੰਘ ਕਾਲਾ, ਕੁਲਦੀਪ ਸਿੰਘ ਜੱਸੀ, ਸੰਦੀਪਪਾਲ, ਅਜੈ ਟੱਲੇਵਾਲ, ਰਾਜਿੰਦਰ ਸ਼ਰਮਾ, ਸੋਨੂ ਉਪਲ, ਸੁਰਿੰਦਰ ਗੋਇਲ ਨੇ ਅਹਿਮ ਭੂਮਿਕਾ ਨਿਭਾਈ।