HOME ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ‘ਚ ਪੱਤਰਕਾਰਾਂ ਉੱਪਰ...

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ‘ਚ ਪੱਤਰਕਾਰਾਂ ਉੱਪਰ ਹਕੂਮਤੀ ਜਬਰ ਦੀ ਨਿੰਦਾ

4

-ਲਿਖਣ ਤੇ ਬੋਲਣ ਦੀ ਆਜ਼ਾਦੀ ‘ਚ ਹਕੂਮਤੀ ਪਾਬੰਦੀਆਂ ਚਿੰਤਾਜਨਕ-ਜਗਸੀਰ ਸਿੰਘ ਸੰਧੂ

ਬਰਨਾਲਾ    (ਸਮਾਜ ਵੀਕਲੀ)    ( ਚੰਡਿਹੋਕ)-ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਬਰਨਾਲਾ ਜ਼ਿਲ੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਜਗਸੀਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਭਰਵੀਂ ਗਿਣਤੀ ਵਿੱਚ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਮੁੱਖ ਤੌਰ ‘ਤੇ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਮੀਡੀਆ ਅਦਾਰਿਆਂ ਅਤੇ ਪੱਤਰਕਾਰਾਂ ਉੱਪਰ ਕੀਤੇ ਜਾ ਰਹੇ ਹਕੂਮਤੀ ਜਬਰ ਦੀ ਜ਼ੋਰਦਾਰ ਨਿੰਦਾ ਕੀਤੀ ਗਈ। ‌ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਪ੍ਰਧਾਨ ਜਗਸੀਰ ਸਿੰਘ ਸੰਧੂ ਨੇ ਕਿਹਾ ਕਿ ਵੱਖ-ਵੱਖ ਮੀਡੀਆ ਪਲੇਟਫਾਰਮਾਂ ‘ਤੇ ਲੋਕ ਮੁੱਦਿਆਂ ਨੂੰ ਉਠਾਉਣ ਵਾਲੀਆਂ ਕਲਮਾਂ ਤੇ ਆਵਾਜ਼ਾਂ ਨੂੰ ਸਰਕਾਰਾਂ ਵੱਲੋਂ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ ਜੋ ਅਤੀ ਨਿੰਦਣਯੋਗ ਹਨ। ਉਹਨਾਂ ਕਿਹਾ ਕਿ ਮੁਲਕ ਦੇ ਗਠਨ ਤੋਂ ਲੈ ਕੇ ਅੱਜ ਤੱਕ ਕਦੇ ਵੀ ਬੋਲਣ ਅਤੇ ਲਿਖਣ ਦੀ ਆਜ਼ਾਦੀ ‘ਤੇ ਇਸ ਤਰ੍ਹਾਂ ਦੇ ਹਮਲੇ ਨਹੀਂ ਹੋਏ। ਪ੍ਰਧਾਨ ਸੰਧੂ ਨੇ ਕਿਹਾ ਕਿ ਇਹ ਚਿੰਤਾਜਨਕ ਹੈ ਕਿ ਲੋਕ ਮੁੱਦਿਆਂ ਅਤੇ ਲੋਕ ਹਿੱਤਾਂ ‘ਤੇ ਲਿਖਣ ਵਾਲੀਆਂ ਕਲਮਾਂ ਅਤੇ ਗੱਲ ਕਰਨ ਵਾਲੀਆਂ ਆਵਾਜ਼ਾਂ ਨੂੰ ਸਮੇਂ ਦੀਆਂ ਸਰਕਾਰਾਂ ਹਕੂਮਤੀ ਵਿਰੋਧੀ ਮੰਨ ਕੇ ਝੂਠੇ ਪੁਲਿਸ ਮੁਕੱਦਮੇ ਤੱਕ ਦਰਜ ਕਰ ਰਹੀਆਂ ਹਨ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਰਮਲ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਇਕੋ ਇੱਕ ਅਜਿਹੀ ਜਥੇਬੰਦੀ ਹੈ ਜਿਸਨੇ ਪੱਤਰਕਾਰਾਂ ‘ਤੇ ਹਕੂਮਤੀ ਜਬਰ ਦੇ ਖ਼ਿਲਾਫ਼ ਝੰਡਾ ਚੁੱਕਿਆ ਅਤੇ ਸਰਕਾਰਾਂ ਵੱਲੋਂ ਕਈ ਪੱਤਰਕਾਰਾਂ ਦੇ ਖ਼ਿਲਾਫ਼ ਦਰਜ ਕੀਤੇ ਝੂਠੇ ਮੁਕੱਦਮੇ ਰੱਦ ਵੀ ਕਰਵਾਏ। ਉਹਨਾਂ ਕਿਹਾ ਕਿ ਜੇਕਰ ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਪੱਤਰਕਾਰਾਂ ਉੱਪਰ ਕੀਤੇ ਜਾ ਰਹੇ ਹਕੂਮਤੀ ਜਬਰ ਸੰਬੰਧੀ ਕੋਈ ਸੰਘਰਸ਼ ਉਲੀਕਿਆ ਜਾਂਦਾ ਹੈ ਤਾਂ ਜ਼ਿਲ੍ਹਾ ਜਥੇਬੰਦੀ ਵੱਧ ਚੜ ਕੇ ਭਾਗ ਲਵੇਗੀ ਅਤੇ ਜ਼ਿਲ੍ਹਾ ਜਥੇਬੰਦੀ ਸੂਬਾ ਕਮੇਟੀ ਦੇ ਸੱਦੇ ‘ਤੇ ਜ਼ਿਲ੍ਹਾ ਪੱਧਰ ‘ਤੇ ਵੀ ਹਰ ਤਰ੍ਹਾਂ ਦੇ ਸੰਘਰਸ਼ ਲਈ ਹਮੇਸ਼ਾ ਤਿਆਰ ਰਹੇਗੀ। ਇਸ ਮੀਟਿੰਗ ਦੌਰਾਨ ਸੂਬਾ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ‘ਤੇ ਯੂਨੀਅਨ ਦੇ ਹੋਰ ਵਿਸਥਾਰ ਦਾ ਫੈਸਲਾ ਵੀ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਇਕਾਈ ਵੱਲੋਂ ਭਵਿੱਖ ‘ਚ ਪੱਤਰਕਾਰਿਤਾ ਸਬੰਧੀ ਇੱਕ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿੱਚ ਪੰਜਾਬ ਐਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਮਹਿੰਦਰ ਸਿੰਘ ਰਾਏ, ਜ਼ਿਲ੍ਹਾ ਖਜਾਨਚੀ ਬਲਜਿੰਦਰ ਸਿੰਘ ਚੌਹਾਨ, ਪੱਤਰਕਾਰ ਵਿਨੋਦ ਕਲਸੀ, ਸੁਰਿੰਦਰ ਬੱਤਾ, ਰਜਿੰਦਰ ਕੁਮਾਰ ਵਰਮਾ, ਜਸਵੰਤ ਸਿੰਘ ਲਾਲੀ, ਰਜਿੰਦਰ ਕੁਮਾਰ ਸ਼ਰਮਾ, ਅਵਤਾਰ ਸਿੰਘ ਕੌਲੀ, ਬੰਧਨਤੋੜ ਸਿੰਘ, ਲਿਆਕਤ ਅਲੀ, ਸੁਰਿੰਦਰ ਗੋਇਲ, ਕਰਨਪ੍ਰੀਤ ਕਰਨ, ਬਲਰਾਮ ਸਿੰਘ ਚੱਠਾ, ਅਵਤਾਰ ਸਿੰਘ ਫਰਵਾਹੀ, ਅਵਤਾਰ ਸਿੰਘ ਚੀਮਾ, ਜਗਤਾਰ ਸਿੰਘ ਸੰਧੂ, ਡਾਕਟਰ ਮਿੱਠੂ ਮੁਹੰਮਦ, ਸੰਦੀਪਪਾਲ ਸਿੰਘ, ਰਣਜੀਤ ਸਿੰਘ ਸੰਧੂ, ਬਬਲੀ ਰਾਈਆਂ, ਗੋਬਿੰਦਰ ਸਿੰਘ ਸਿੱਧੂ, ਹਰਵਿੰਦਰ ਸਿੰਘ ਕਾਲਾ, ਅਨਿਲ ਕੁਮਾਰ ਲੱਕੀ, ਤੇਜਿੰਦਰ ਚੰਡਿਹੋਕ, ਯੋਗੇਸ਼ ਰਿਸ਼ੀ, ਅਵਤਾਰ ਸਿੰਘ ਮਹਿਤਾ, ਜਗਜੀਤ ਸਿੰਘ ਕੁਤਬਾ, ਲਕਸ਼ਦੀਪ ਗਿੱਲ, ਅਜੇ ਟੱਲੇਵਾਲ ਅਤੇ ਤੁਸ਼ਾਰ ਸ਼ਰਮਾ ਵੀ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਯੂਨੀਵਰਸਿਟੀ ਸਕੂਲ ਆਫ਼ ਲਿਬਰਲ ਆਰਟਸ, ਸਾਇੰਸਜ਼ ਐਂਡ ਐਜੂਕੇਸ਼ਨ ਸਿਖਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਦਾ ਹੈ
Next articleਜੁਝਾਰ ਸਿੰਘ ਸੇਠੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ