20 ਰੁਪਏ ਪ੍ਰਧਾਨ ਮੰਤਰੀ ਬੀਮਾ ਯੋਜਨਾ ਤਹਿਤ
ਭਲੂਰ (ਸਮਾਜ ਵੀਕਲੀ) ਬੇਅੰਤ ਗਿੱਲ ਪੰਜਾਬ ਐਂਡ ਸਿੰਧ ਬੈਂਕ ਬਰਾਂਚ ਨੱਥੂਵਾਲਾ ਗਰਬੀ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਕਲੇਮ ਦੇ ਤਹਿਤ 2 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਦੱਸ ਦੇਈਏ ਕਿ ਪਿੰਡ ਨੱਥੂਵਾਲਾ ਗਰਬੀ ਦੇ ਰਹਿਣ ਵਾਲੇ ਪੱਪੂ ਸਿੰਘ ਨੇ 20 ਰੁਪਏ ਵਿਚ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤਹਿਤ ਪੰਜਾਬ ਐਂਡ ਸਿੰਧ ਬੈਂਕ ਨੱਥੂਵਾਲਾ ਗਰਬੀ ਵਿਚ ਬੀਮਾ ਕਰਵਾਇਆ ਸੀ। ਪੱਪੂ ਸਿੰਘ ਦੀ ਮੌਤ ਹੋਣ ਪਿੱਛੋਂ ਉਕਤ ਬੈਂਕ ਵੱਲੋਂ ਦੋ ਲੱਖ ਰੁਪਏ ਦੀ ਰਾਸ਼ੀ ਉਹਨਾਂ ਦੀ ਪਤਨੀ ਜਸਵਿੰਦਰ ਕੌਰ ਨੂੰ ਦਿੱਤੀ ਗਈ। 2 ਲੱਖ ਰੁਪਏ ਦਾ ਚੈੱਕ ਦੇਣ ਸਮੇਂ ਬੈਂਕ ਦਾ ਸਮੂਹ ਸਟਾਫ਼ ਮੌਜੂਦ ਸੀ। ਇਸ ਮੌਕੇ ਜਸਵਿੰਦਰ ਕੌਰ ਨੇ ਬੈਂਕ ਸਟਾਫ਼ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਪ੍ਰਧਾਨ ਮੰਤਰੀ ਬੀਮਾ ਸਕੀਮ ਨਾਲ ਜੁੜਨ ਦਾ ਸੁਨੇਹਾ ਦਿੱਤਾ। ਇਸ ਮੌਕੇ ਬੈਂਕ ਮੈਨੇਜਰ ਧਰਮੇਂਦਰ ਕੁਮਾਰ, ਅਫ਼ਸਰ ਵਿਵੇਕ ਕੁਮਾਰ ਅਤੇ ਕੈਸ਼ੀਅਰ ਲਵਪ੍ਰੀਤ ਸਿੰਘ, ਕੰਵਲਜੀਤ ਕੌਰ, ਜਗਸੀਰ ਸਿੰਘ ਅਤੇ ਸਮੂਹ ਬੈਂਕ ਸਟਾਫ਼ ਮੌਜੂਦ ਰਿਹਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly