ਚੰਡੀਗੜ੍ਹ– ਪੰਜਾਬ ਵਿਧਾਨ ਸਭਾ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ। ਇਸ ਵਾਰ ‘ਬਦਲਦਾ ਪੰਜਾਬ’ ਦੇ ਵਿਸ਼ੇ ‘ਤੇ 2.36 ਲੱਖ ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜੋ ਪਿਛਲੀ ਵਾਰ ਨਾਲੋਂ ਕਰੀਬ 15 ਫੀਸਦੀ ਵੱਧ ਹੈ।
ਪੰਜਾਬ ਸਰਕਾਰ ਨੇ ਸਿਹਤ ਵਿਭਾਗ ਲਈ 268 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਪਹਿਲੀ ਵਾਰ 65 ਹਜ਼ਾਰ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਤਹਿਤ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬੀਮਾ ਕਵਰ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ। ਸਾਰੇ ਪਰਿਵਾਰਾਂ ਨੂੰ ਸਿਹਤ ਕਾਰਡ ਮਿਲਣਗੇ। ਇਸ ਤੋਂ ਇਲਾਵਾ 778 ਕਰੋੜ ਰੁਪਏ ਰੱਖੇ ਗਏ ਹਨ। ਫਰਿਸ਼ਤੇ ਸਕੀਮ ਲਈ 10 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਪਹਿਲੀ ਵਾਰ ਮੈਗਾ ਖੇਡਾਂ ‘ਖੇਡਾਂ ਪੰਜਾਬ ਬਦਲਦਾ ਪੰਜਾਬ’ ਸ਼ੁਰੂ ਕਰੇਗੀ। ਇਸ ਤਹਿਤ ਹਰ ਪਿੰਡ ਵਿੱਚ ਖੇਡ ਮੈਦਾਨ ਅਤੇ ਜਿੰਮ ਬਣਾਏ ਜਾਣਗੇ। ਇਨ੍ਹਾਂ ਵਿੱਚ ਰਨਿੰਗ ਟਰੈਕ, ਸੋਲਰ ਲਾਈਟਾਂ ਅਤੇ ਹੋਰ ਸਹੂਲਤਾਂ ਹੋਣਗੀਆਂ। ਇਸ ਤੋਂ ਇਲਾਵਾ ਪੰਜਾਬ ਭਰ ਵਿੱਚ ਤਿੰਨ ਹਜ਼ਾਰ ਇਨਡੋਰ ਸਟੇਡੀਅਮ ਬਣਾਏ ਜਾਣਗੇ। ਖੇਡਾਂ ਵਿੱਚ ਸੈਂਟਰ ਆਫ਼ ਐਕਸੀਲੈਂਸ ਵਿੱਚ ਸੁਧਾਰ ਕਰੇਗਾ। ਇਸ ਦੇ ਲਈ ਸਰਕਾਰ 979 ਕਰੋੜ ਰੁਪਏ ਦਾ ਬਜਟ ਦੇਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly