ਪੰਜਾਬ ਮੰਤਰੀ ਮੰਡਲ ਦਾ ਵਿਸਥਾਰ: ਖੁੱਡੀਆਂ ਤੇ ਬਲਕਾਰ ਸਿੰਘ ਮੰਤਰੀ ਬਣੇ

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਮੰਤਰੀ ਮੰਡਲ ਦਾ ਅੱਜ ਵਿਸਥਾਰ ਕਰਦਿਆਂ ‘ਆਪ’ ਵਿਧਾਇਕਾਂ ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਨੇ ਰਾਜ ਦੇ ਨਵੇਂ ਮੰਤਰੀਆਂ ਵਜੋਂ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇੱਥੇ ਰਾਜ ਭਵਨ ਵਿਖੇ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। 60 ਸਾਲਾ ਖੁੱਡੀਆਂ ਮੁਕਤਸਰ ਦੀ ਲੰਬੀ ਸੀਟ ਤੋਂ ਵਿਧਾਇਕ ਹਨ। ਉਨ੍ਹਾਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 11,396 ਵੋਟਾਂ ਦੇ ਫਰਕ ਨਾਲ ਹਰਾਇਆ ਸੀ। 60 ਸਾਲਾ ਬਲਕਾਰ ਸਿੰਘ ਜਲੰਧਰ ਦੀ ਕਰਤਾਰਪੁਰ ਰਾਖਵੀਂ ਸੀਟ ਤੋਂ ਵਿਧਾਇਕ ਹਨ। ਉਹ ਸਾਬਕਾ ਪੁਲੀਸ ਅਧਿਕਾਰੀ ਹਨ ਤੇ ਸੇਵਾਮੁਕਤ ਹੋਣ ਤੋਂ ਬਾਅਦ 2021 ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ। ਉਹ ਪਹਿਲੀ ਵਾਰ ਵਿਧਾਇਕ ਬਣੇ ਹਨ। ਪੰਜਾਬ ਵਿੱਚ 14 ਮਹੀਨੇ ਪੁਰਾਣੀ ਸ੍ਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਤੀਜਾ ਮੰਤਰੀ ਮੰਡਲ ਦਾ ਵਿਸਥਾਰ ਹੈ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਕਾ ਨੀਲਾ ਤਾਰਾ: ਫ਼ੌਜੀ ਹਮਲੇ ’ਚ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਕਰਵਾਏ ਜਾਣਗੇ ਦਰਸ਼ਨ
Next articleਕੈਨੇਡਾ ਨੇ ਭਾਰਤੀ ਮੂਲ ਦੇ ਗੈਂਗਸਟਰ ਜਿਮੀ ‘ਸਲਾਈਸ’ ਸੰਧੂ ਦਾ ਕਾਤਲ ਥਾਈਲੈਂਡ ਨੂੰ ਸੌਂਪਿਆ