ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਅੱਜ ਅੱਪਰਾ ਵਿਖੇ ਗੱਲਬਾਤ ਕਰਦਿਆਂ ਆਪ ਆਗੂ ਸੁਖਦੀਪ ਅੱਪਰਾ ਨੇ ਕਿਹਾ ਕਿ ਚੌਂਕੀਦਾਰਾਂ ਦਾ ਮਾਣ ਭੱਤਾ ਵਧਾ ਕੇ 1500 ਰੁਪਏ ਕੀਤਾ ਗਿਆ। ਬਠਿੰਡਾ ਪਾਵਰ ਪਲਾਂਟ ਦੀ ਜ਼ਮੀਨ ਪੀਐੱਸਪੀਸੀਐੱਲ ਨੂੰ ਵਾਪਸ ਦਿੱਤੀ ਗਈ ਹੈ, ਉੱਥੇ ਸੋਲਰ ਪ੍ਰੋਜੈਕਟ ਲਿਆਉਣ ਦਾ ਵਿਚਾਰ ਹੈ। 543 ਚਾਰਜਿਜ਼ ਵਿੱਚ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਗਈ ਹੈ।ਆਈਟੀ ਸਨਅਤ ਜਿਨ੍ਹਾਂ ਦੇ ਪ੍ਰੋਜੈਕਟ ਪੂਰੇ ਨਹੀਂ ਹੋਏ ਹਨ, ਉਹ ਢਾਈ ਫੀਸਦੀ ਵੱਧ ਫੀਸ ਜਮ੍ਹਾ ਕਰਵਾ ਕੇ ਆਪਣੇ ਪ੍ਰੋਜੈਕਟ ਬਣਾਉਣ ਦੀ ਮਿਆਦ ਵਧਾ ਸਕਦੇ ਹਨ। ਰੀਅਲ ਅਸਟੇਟ ‘ਚ ਆਰਥਿਕ ਤੌਰ ‘ਤੇ ਪੰਜ ਫੀਸਦੀ ਜ਼ਮੀਨ ਵੀਕਰ ਸੈਕਸ਼ਨ ਨੂੰ ਦੇਣੀ ਪੈਂਦੀ ਹੈ ਪਰ ਪੰਜਾਬ ‘ਚ ਅਜੇ ਤੱਕ 700 ਏਕੜ ਜ਼ਮੀਨ ਖਾਲੀ ਪਈ ਹੈ। ਇਸ ਨੂੰ ਵੇਚ ਕੇ ਵੱਡੇ ਸ਼ਹਿਰਾਂ ਵਿੱਚ 1500 ਏਕੜ ਜ਼ਮੀਨ ਖਰੀਦ ਕੇ ਵੀਕਰ ਸੈਕਸ਼ਨ ਨੂੰ ਦਿੱਤੀ ਜਾਏਗੀ।ਤੇਜ਼ਾਬ ਹਮਲੇ ਦੇ ਪੀੜਤਾਂ ਦੀ ਪੈਨਸ਼ਨ 8000 ਰੁਪਏ ਤੋਂ ਵਧਾ ਕੇ 10000 ਰੁਪਏ ਕੀਤੀ ਗਈ ਹੈ। ਪੰਜਾਬ ਸਰਕਾਰ ਮੁਲਾਜ਼ਮਾਂ ਨੂੰ 6ਵੇਂ ਪੇ ਕਮਿਸ਼ਨ ਦੇ ਬਕਾਏ ਅਦਾ ਕਰੇਗੀ। ਇਸ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ‘ਤੇ 14 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਬੋਝ ਪਵੇਗਾ। ਪ੍ਰਵਾਸੀ ਪੰਜਾਬੀਆਂ NR9 ਦੇ ਕੇਸਾਂ ਦਾ ਤੇਜੀ ਨਾਲ ਨਿਬੇੜਾ ਕਰਨ ਲਈ ਛੇ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਕਰਨ ਉਪਰ ਮੋਹਰ ਲੱਗੀ ਹੈ। ਵਿਭਾਗਾਂ ਵਿੱਚ ਤਿੰਨ ਹਜ਼ਾਰ ਅਸਾਮੀਆਂ ਦੀ ਭਰਤੀ ਕਰਕੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਇਨ੍ਹਾਂ ਵਿੱਚੋਂ 2000 ਪੀਟੀਆਈ ਅਧਿਆਪਕ ਭਰਤੀ ਕੀਤੇ ਜਾਣਗੇ। ਜਦੋਂਕਿ ਸਿਹਤ ਵਿਭਾਗ ਵਿੱਚ 822 ਅਸਾਮੀਆਂ ਲਈ ਭਰਤੀ ਹੋਵੇਗੀ। ਇਸ ਲਈ ਇੱਕ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਹੈ। 85 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਤਿੰਨ ਕਿਸ਼ਤਾਂ ਵਿੱਚ ਬਕਾਏ ਦਿੱਤੇ ਜਾਣਗੇ ਤੇ 2025 ਵਿੱਚ ਅਦਾ ਕੀਤੇ ਜਾਣਗੇ। ਇਸ ਤੋਂ ਬਾਅਦ 75 ਤੋਂ 85 ਤੇ ਫਿਰ 65 ਸਾਲ ਤੋਂ ਘੱਟ ਉਮਰ ਵਾਲੇ ਰੈਗੂਲਰ ਮੁਲਾਜ਼ਮਾਂ ਦੇ ਬਕਾਏ ਅਦਾ ਕਰਨਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj