ਪੰਜਾਬ ਕੈਬਨਿਟ ਹੋਵੇਗੀ ਕਰਤਾਰਪੁਰ ਸਾਹਿਬ ਨਤਮਸਤਕ: ਚੰਨੀ

ਡੇਰਾ ਬਾਬਾ ਨਾਨਕ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਕਿ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਜਥੇ ਦੇ ਤੌਰ ’ਤੇ 10 ਮੰਤਰੀਆਂ ਦੀ ਟੀਮ 18 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗੀ ਅਤੇ ਅਗਲੇ ਿਦਨ 19 ਨਵੰਬਰ ਨੂੰ ਬਾਕੀ 6 ਵਜ਼ੀਰ ਅਤੇ ਵਿਧਾਇਕ ਰਵਾਨਾ ਹੋਣਗੇ ਹਾਲਾਂਕਿ ਕਾਂਗਰਸ ਪ੍ਰਧਾਨ ਨਵਜੋਤ ਿਸੱਧੂ ਦੇ ਜਾਣ ਬਾਰੇ ਤੁਰੰਤ ਕੋਈ ਪੁਸ਼ਟੀ ਨਹੀਂ ਹੋ ਸਕੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ|

ਮੁੱਖ ਮੰਤਰੀ ਅੱਜ ਹਲਕੇ ਦੇ ਪਿੰਡ ਧਾਰੋਵਾਲੀ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ  ਸੰਤੋਖ ਸਿੰਘ ਰੰਧਾਵਾ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿਛਲੇ ਦਿਨੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਗੁਰਦੁਅਰਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਰੱਖੀ ਸੀ|

ਬਰਸੀ ਸਮਾਗਮ ਮੌਕੇ ਸ੍ਰੀ ਚੰਨੀ ਕਿਹਾ ਕਿ ਸਵਰਗੀ ਸੰਤੋਖ ਸਿੰਘ ਰੰਧਾਵਾ ਇਮਾਨਦਾਰ ਨੇਤਾ ਵਜੋਂ ਜਾਂਦੇ ਸਨ ਅਤੇ ਉਨ੍ਹਾਂ ਦੇ ਪੁੱਤਰ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ ਦੇ ਨਕਸ਼ੇ ਕਦਮ ’ਤੇ ਚੱਲ ਕੇ ਲੋਕਾਂ ਦੀ ਇਮਾਨਦਾਰੀ ਨਾਲ ਸੇਵਾ ਕਰ ਰਹੇ ਹਨ|

ਸ੍ਰੀ ਚੰਨੀ ਨੇ ਇਸ ਮੌਕੇ ਸੰਤੋਖ ਸਿੰਘ ਰੰਧਾਵਾ ਨੂੰ ਸ਼ਰਧਾਂਜਲੀ ਭੇਟ ਕੀਤੀ| ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਚਰਨਜੀਤ ਸਿੰਘ ਚੰਨੀ ਅਤੇ ਆਏ ਹੋਏ ਮੰਤਰੀਆਂ, ਵਿਧਾਇਕਾਂ ਤੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ| ਸ੍ਰੀ ਰੰਧਾਵਾ ਨੇ ਆਪਣੇ ਸੰਬੋਧਨ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਤਾਰੀਫਾਂ ਦੇ ਪੁਲ ਬੰਨ੍ਹਦਿਆਂ ਕਿਹਾ  ਕਿ ਅੱਜ ਪੰਜਾਬ ਦੇ ਲੋਕ ਉਨ੍ਹਾਂ ਦੇ ਕੰਮ ਕਰਨ ਦੇ ਤਰੀਕੇ ਨੂੰ ਪਸੰਦ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਹ ਵੀ ਉਨ੍ਹਾਂ ਦੀ ਟੀਮ ਦਾ ਹਿੱਸਾ ਹਨ|

ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸ੍ਰੀਮਤੀ ਅਰੁਣਾ ਚੌਧਰੀ, ਵਿਧਾਇਕ ਕੁਲਦੀਪ ਸਿੰਘ  ਵਿਧਾਇਕ ਬਰਿੰਦਰ ਮੀਤ ਸਿੰਘ ਪਾਹੜਾ, ਸ਼ੇਰ ਸਿੰਘ ਘੁਬਾਇਆ, ਗੁਰਮੀਤ ਸਿੰਘ ਪਿੰਕੀ, ਅੰਮ੍ਰਿਤਸਰ ਜਿਲ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸੱਚਰ, ਉਦੈਵੀਰ ਸਿੰਘ ਰੰਧਾਵਾ ਸਣੇ ਕਈ ਕਾਂਗਰਸੀ ਆਗੂ ਅਤੇ ਹਜ਼ਾਰਾਂ ਕਾਂਗਰਸੀ ਵਰਕਰ ਵੀ ਹਾਜ਼ਰ ਸਨ|

ਜਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ 18 ਨਵੰਬਰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਦਾ ਕੰਮ  ਭਲਕੇ ਤੋਂ ਸ਼ੁਰੂ ਹੋਵੇਗਾ|

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੰਕੜੇ ਭਵਿੱਖ ’ਚ ਇਤਿਹਾਸ ਦੀ ਇਬਾਰਤ ਲਿਖਣਗੇ: ਮੋਦੀ
Next articleਮੌਜੂਦਾ ਵਿਧਾਇਕਾਂ ਨੂੰ ਟਿਕਟ ਦੀ ਗਾਰੰਟੀ ਨਹੀਂ: ਸਿੱਧੂ