ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਾਵਾਂ ਦੀ ਸੰਭਾਲ ਦੇ ਨਿਰਦੇਸ਼

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕਿਸਾਨਾਂ ਦੀਆਂ ਫ਼ਸਲਾਂ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਅਤੇ ਗਾਵਾਂ ਦੀ ਸੰਭਾਲ ਹਰ ਹੀਲੇ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਅਤੇ ਪਿੰਡਾਂ ਵਿੱਚ ਘੁੰਮਦੀਆਂ ਗਾਵਾਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਤਬਾਹ ਕਰ ਰਹੀਆਂ ਹਨ, ਜਿਸ ਨਾਲ ਲੋਕਾਂ ਦੇ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਘੁੰਮਦੀਆਂ ਗਾਵਾਂ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਗਊ ਸੇਵਾ ਕਮਿਸ਼ਨ ਵੱਲੋਂ ਨੋਟਿਸ ਲੈਂਦਿਆਂ ਖ਼ੁਦ ਜ਼ਮੀਨੀ ਪੱਧਰ ’ਤੇ ਜਾ ਕੇ ਸੜਕਾਂ ’ਤੇ ਘੁੰਮ ਰਹੀਆਂ ਗਾਵਾਂ ਨੂੰ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਦਾ ਕੰਮ ਕੀਤਾ ਗਿਆ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਾਪ੍ਰਵਾਹੀ: ਸ਼ਹੀਦ ਸੁਖਦੇਵ ਦੇ ਜੱਦੀ ਘਰ ’ਚ ਕੁੱਤਾ ਬੰਦ ਕੀਤਾ
Next articleਪਾਵਰ ਕਲੋਨੀ ਰੂਪਨਗਰ ਵਿੱਚੋਂ ਤਿੰਨ ਲਾਸ਼ਾਂ ਮਿਲੀਆਂ