ਚੰਡੀਗੜ੍ਹ/ਬਲਬੀਰ ਸਿੰਘ ਬੱਬੀ
(ਸਮਾਜ ਵੀਕਲੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਨਾਲ ਸੰਬੰਧਿਤ ਅਹਿਮ ਵਿਭਾਗ, ਜੋ ਸਿੱਧੇ ਹੀ ਸਾਹਿਤਕਾਰੀ ਖੇਤਰ ਨਾਲ ਜੁੜੇ ਹੋਏ ਹਨ ਉਸ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿਨਾਂ ਦੇ ਵਿੱਚ ਉੱਘੇ ਸਾਹਿਤਕਾਰ ਜਸਵੰਤ ਸਿੰਘ ਜ਼ਫਰ ਨੂੰ ਭਾਸ਼ਾ ਵਿਭਾਗ ਦਾ ਡਾਇਰੈਕਟਰ ਤੇ ਉੱਘੇ ਚਿੱਤਰਕਾਰ ਸਵਰਨਜੀਤ ਸਿੰਘ ਸਵੀ ਨੂੰ ਪੰਜਾਬ ਆਰਟ ਕੌਂਸਲ ਦਾ ਚੇਅਰਮੈਨ ਲਗਾਇਆ ਗਿਆ ਹੈ। ਇਥੇ ਵਰਨਣ ਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਖੁਦ ਕਲਾ ਖੇਤਰ ਦੇ ਵਿੱਚ ਲੰਮਾ ਸਮਾਂ ਸਰਗਰਮ ਰਹੇ ਉਹਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਾਉਣ ਵਿੱਚ ਕਲਾ ਦਾ ਅਹਿਮ ਯੋਗਦਾਨ ਮੰਨਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਹੜੀਆਂ ਦੋ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਇਹ ਦੋਵੇਂ ਹੀ ਸਾਹਿਤਕਾਰ ਸੱਜਣ ਪੰਜਾਬੀ ਮਾਂ ਬੋਲੀ ਦੀ ਸੇਵਾ ਵਿੱਚ ਅਹਿਮ ਸਥਾਨ ਰੱਖਦੇ ਹਨ। ਅੱਜ ਜਦੋਂ ਇਨ੍ਹਾਂ ਦੋਵਾਂ ਸ਼ਖਸ਼ੀਅਤਾਂ ਦੀਆਂ ਨਿਯੁਕਤੀਆਂ ਬਾਰੇ ਖਬਰ ਸਾਹਮਣੇ ਆਈ ਤਾਂ ਸਮੁੱਚੇ ਪੰਜਾਬ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਵਸੇ ਪੰਜਾਬੀਆਂ ਸਾਹਿਤਕ ਅਦਾਰਿਆਂ, ਸਹਿਤ ਸਭਾਵਾਂ, ਸਾਹਿਤਕ ਸ਼ਖਸ਼ੀਅਤਾਂ, ਬੁੱਧੀਜੀਵੀ ਵਰਗ, ਅਖਬਾਰੀ ਸੰਪਾਦਕਾਂ, ਪੱਤਰਕਾਰਾਂ ਤੇ ਸਹਿਤਕਾਰ ਸੱਜਣਾਂ ਨੇ ਇਨ੍ਹਾਂ ਦੀ ਨਿਯੁਕਤੀਆਂ ਉੱਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਦੇ ਨਾਲ ਹੀ ਨਵੇਂ ਅਹੁਦੇਦਾਰਾਂ ਨੂੰ ਵਧਾਈਆਂ ਵੀ ਦਿੱਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly