ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਅਜਨਾਲਾ ਕਾਂਡ ਦੇ ਮੱਦੇਨਜ਼ਰ ਕਾਫ਼ੀ ਅਹਿਮ ਹੈ। ਪਿਛਲੇ ਹਫਤੇ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਆਪਣੇ ਸਾਥੀ ਦੀ ਰਿਹਾਈ ਲਈ ਖਾਲਿਸਤਾਨ ਦੀ ਮੰਗ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਦੀ ਥਾਣੇ ਵਿੱਚ ਪੁਲੀਸ ਨਾਲ ਝੜਪ ਹੋ ਗਈ ਸੀ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਬੰਦੂਕਾਂ ਸਨ।