ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਟਿਕਟ ਦੇ ਚਾਹਵਾਨ ਲੋਕਾਂ ਤੋਂ ਅਰਜ਼ੀਆਂ ਮੰਗੀਆਂ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਮੀਦਵਾਰਾਂ ਦੀ ਚੋਣ ਮੈਰਿਟ ਦੇ ਆਧਾਰ ਉੱਤੇ ਹੋਵੇਗੀ। ਜ਼ਿਕਰਯੋਗ ਹੈ ਕਿ ਕਾਂਗਰਸ ਦੀ ਪੰਜਾਬ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਨਵਜੋਤ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਹੈ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਯੋਗਿੰਦਰ ਪਾਲ ਢੀਂਗਰਾ ਨੇ ਕਿਹਾ ਕਿ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 20 ਦਸੰਬਰ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly