ਜਲੰਧਰ ਜਿਮਨੀ ਚੋਣ ਵਿੱਚ ਕਾਂਗਰਸ ਦੀ ਹੋਈ ਹਾਰ ਦੇ ਕਾਰਣ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਸਤੀਫਾ ਦੇਣ-ਗੁਰਪ੍ਰੀਤ ਸਿੰਘ ਹੈਪੀ ਜੌਹਲ ਖਾਲਸਾ

ਜਲੰਧਰ ਫਿਲੌਰ ਗੋਰਾਇਆ (ਜੱਸੀ) (ਸਮਾਜ ਵੀਕਲੀ)-ਜਲੰਧਰ ਲੋਕ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਦੀ ਹੋਈ ਹਾਰ ਦੇ ਕਾਰਨ ਕਾਂਗਰਸ ਪ੍ਰਧਾਨ ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨੈਤਿਕਤਾ ਦੇ ਆਧਾਰ ਤੇ ਪ੍ਰਧਾਨ ਦੇ ਪਦ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੁਰਪ੍ਰੀਤ ਸਿੰਘ ਹੈਪੀ ਜੌਹਲ ਖਾਲਸਾ ਵਾਈਸ ਪ੍ਰਧਾਨ ਕਾਂਗਰਸ ਜਿਲਾ ਜਲੰਧਰ ਦਿਹਾਤੀ ਨੇ ਕਰਦਿਆਂ ਕਿਹਾ ਕਿ ਉਹ ਹੀ ਇਸ ਲਈ ਨੈਤਿਕ ਤੌਰ ਤੇ ਜਿੰਮੇਵਾਰ ਹਨ।ਉਨਾਂ ਅੱਗੇ ਕਿਹਾ ਕਿ ਉਨਾਂ ਦੇ ਬੇਤੁਕੇ ਬਿਆਨਾਂ ਦੇ ਕਾਰਨ ਹੀ ਕਾਂਗਰਸ ਦੀ ਸ਼ਰਮਨਾਕ ਹਾਰ ਹੋਈ ਹੈ। ਉਨਾਂ ਨੇ ਜਮੀਨੀ ਪੱਧਰ ਤੇ ਲੋਕਾਂ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ ਤੇ ਨਾ ਹੀ ਪਾਰਟੀ ਲੀਡਰਸ਼ਿਪ ਨੂੰ ਨਾਲ ਲੈ ਕੇ ਤੁਰੇ।ਇਸ ਲਈ ਪਾਰਟੀ ਦੀ ਬਿਹਤਰੀ ਤੇ ਉਜਵਲ ਭਵਿੱਖ ਲਈ ਉਨਾਂ ਨੂੰ ਪਾਰਟੀ ਪ੍ਰਧਾਨ ਦੇ ਪਦ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਨੀਸ਼ਾ ਅੱਪਰਾ ਦੀ ਅਗਵਾਈ ਹੇਠ ਮਹੁੱਲਾ ਟਿੱਬੇ ਵਾਲੇ ਵਿੱਚ ਲੱਡੂ ਵੰਡੇ
Next articleਏਸ਼ੀਅਨ ਤਰਕਸ਼ੀਲ ਸੁਸਾਇਟੀ ਬ੍ਰਿਟੇਨ ਵਲੋਂ ਜੰਤਰ ਮੰਤਰ, ਦਿੱਲੀ ‘ਚ ਧਰਨਾ ਲਗਾਈ ਬੈਠੀਆਂ ਕੁਸ਼ਤੀ ਖਿਡਾਰਨਾਂ ਨੂੰ ਭਰਪੂਰ ਸਹਿਯੋਗ ਅਤੇ ਇਨਸਾਫ ਮਿਲਣ ਤੱਕ ਡਟੇ ਰਹਿਣ ਦੀ ਅਪੀਲ