HOME ਪੰਜਾਬ ਕਾਂਗਰਸ ਵੱਲੋਂ ਮਨਰੇਗਾ ਬਚਾਓ ਸੰਗਰਾਮ ਰੈਲੀ ਤਹਿਤ 30 ਜਨਵਰੀ ਨੂੰ ...

ਪੰਜਾਬ ਕਾਂਗਰਸ ਵੱਲੋਂ ਮਨਰੇਗਾ ਬਚਾਓ ਸੰਗਰਾਮ ਰੈਲੀ ਤਹਿਤ 30 ਜਨਵਰੀ ਨੂੰ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਵੱਲੋਂ ਜਾਇਜ਼ਾ ਲਿਆ

1
ਰਾਏਕੋਟ   (ਸਮਾਜ ਵੀਕਲੀ)   ਗੁਰਭਿੰਦਰ ਗੁਰੀ  :- ਪੰਜਾਬ ਕਾਂਗਰਸ ਵੱਲੋਂ ਹਲਕਾਵਾਰ ਸ਼ੁਰੂ ਕੀਤੀ ਗਈ ਮਨਰੇਗਾ ਬਚਾਓ ਸੰਗਰਾਮ ਰੈਲੀ ਤਹਿਤ ਅੱਜ 30 ਜਨਵਰੀ ਨੂੰ ਸਥਾਨਕ ਅਨਾਜ ਮੰਡੀ ਵਿੱਚ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਕੇੰਦਰ ਸਰਕਾਰ ਮਨਰੇਗਾ ਸਕੀਮ ਨੂੰ ਖਤਮ ਕਰਕੇ ਮਜ਼ਦੂਰ ਵਰਗ ਨਾਲ ਧੋਖਾ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਰੈਲੀ ਦੁਪਹਿਰ ਬਾਅਦ 2 ਵਜੇ ਹੋ ਸ਼ੁਰੂ ਹੋਵੇਗੀ। ਜਿਸ ਵਿੱਚ ਕਾਂਗਰਸ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਡਾਕਟਰ ਅਮਰ ਸਿੰਘ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਕਾਂਗਰਸ ਦੇ ਹੋਰ ਕਈ ਸੀਨੀਅਰ ਆਗੂ ਪਹੁੰਚ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਇਸ ਸਕੀਮ ਨੂੰ ਖਤਮ ਕਰਕੇ ਗਰੀਬਾਂ ਤੇ ਮਜ਼ਦੂਰਾਂ ਨਾਲ ਸ਼ਰੇਆਮ ਧੋਖਾ ਕੀਤਾ ਜਾ ਰਿਹਾ ਹੈ। ਜਿਸ ਦੇ ਖਿਲਾਫ ਕਾਂਗਰਸ ਪਾਰਟੀ ਵੱਲੋਂ ਇਹ ਰੈਲੀ ਕੀਤੀ ਜਾ ਰਹੀ ਹੈ।ਉਹਨਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਤਾਂ ਜੋ ਲੋਕਾਂ ਦੀ ਆਵਾਜ਼ ਨੂੰ ਕੇਂਦਰ ਸਰਕਾਰ ਦੇ ਕੰਨਾਂ ਤੱਕ ਪਹੁੰਚਦੀ ਕੀਤੀ ਜਾ ਸਕੇ। ਇਸ ਮੌਕੇ ਉਹਨਾਂ ਨਾਲ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਜੋਸ਼ੀ, ਜਗਪ੍ਰੀਤ ਸਿੰਘ ਬੁੱਟਰ, ਕਮਲਪ੍ਰੀਤ ਸਿੰਘ ਬੁੱਟਰ, ਬਲਜੀਤ ਸਿੰਘ ਹਲਵਾਰਾ, ਪ੍ਰਭਦੀਪ ਸਿੰਘ ਨਾਰੰਗਵਾਲ, ਕੌਂਸਲਰ ਬਲਜਿੰਦਰ ਸਿੰਘ ਰਿੰਪਾ, ਕੌਂਸਲਰ ਸੁਖਵਿੰਦਰ ਸਿੰਘ ਸੁੱਖੂ ਗਰੇਵਾਲ, ਸੰਦੀਪ ਸਿੰਘ ਸਿੱਧੂ ਜੌਹਲਾਂ, ਅਮਨ ਸਿੱਧੂ, ਦਲੀਪ ਸਿੰਘ ਛਿੱਬਰ, ਨੀਰਜ ਕੁਮਾਰ ਤੋਂ ਇਲਾਵਾ ਹੋਰ ਕਈ ਆਗੂ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਇੰਟਰਵਰਸਿਟੀ ਮੁਕਾਬਲਿਆਂ ‘ਚ ਖਾਲਸਾ ਕਾਲਜ ਦੀਆਂ ਖਿਡਾਰਨਾਂ ਨੇ ਚਮਕਾਇਆ ਕਾਲਜ ਦਾ ਨਾਂ
Next article*ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਆਈ ਅੱਗੇ*