(ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ :- ਜੰਮੂ ਕਸ਼ਮੀਰ ਦੇ ਪਹਿਲਗਾਮ ਹਮਲੇ ਵਿੱਚ ਸੈਲਾਨੀਆਂ ਦੀ ਮੌਤ ਤੋਂ ਬਾਅਦ ਭਾਰਤ ਦੇ ਕੇਂਦਰ ਵਿੱਚ ਰਾਜ ਕਰ ਰਹੀ ਭਾਜਪਾ ਦੀ ਮੋਦੀ ਸਰਕਾਰ ਨੇ ਪਾਕਿਸਤਾਨ ਨੂੰ ਸਬਕ ਸਿਖਾਉਣ ਦੇ ਲਈ ਜੰਗ ਦਾ ਐਲਾਨ ਕੀਤਾ ਹੈ ਤੇ ਪਿਛਲੇ ਦੋ ਤਿੰਨ ਦਿਨਾਂ ਤੋਂ ਪੰਜਾਬ ਦੀ ਧਰਤੀ ਦੇ ਉੱਪਰ ਜੰਗ ਹੋ ਰਹੀ ਹੈ ਪੰਜਾਬ ਦੇ ਲੋਕ ਜੰਗ ਨਹੀਂ ਚਾਹੁੰਦੇ ਕਿਉਂਕਿ ਜਦੋਂ ਜੰਗ ਲੱਗਣੀ ਹੈ ਤਾਂ ਇਧਰ ਵੀ ਪੰਜਾਬ ਦਾ ਨੁਕਸਾਨ ਹੋਣਾ ਹੈ ਤੇ ਉਧਰ ਵੀ ਪੰਜਾਬ ਦਾ ਨੁਕਸਾਨ ਹੋਣਾ ਹੈ ਇਸ ਲਈ ਪੰਜਾਬ ਦੇ ਲੋਕ ਜੰਗ ਦੇ ਹੱਕ ਵਿੱਚ ਨਹੀਂ। ਇਹ ਜੋ ਜੰਗ ਲੜਨ ਲਈ ਤੇਜੀ ਦਿਖਾ ਰਹੇ ਹਨ ਉਹ ਆਪਣੇ ਇਲਾਕੇ ਗੁਜਰਾਤ ਬਾਰਡਰ ਉੱਤੋਂ ਪਾਕਿਸਤਾਨ ਨਾਲ ਜੰਗ ਲੜਨ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪ੍ਰੈਸ ਕਾਨਫਰੰਸ ਦੌਰਾਨ ਸਿੱਖ ਆਗੂ ਸਿਮਰਨਜੀਤ ਸਿੰਘ ਮਾਨ ਨੇ ਕੀਤਾ। ਸਿਮਰਜੀਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਹਾਲਾਤ ਪੰਜਾਬ ਵਿੱਚ ਬਣ ਰਹੇ ਹਨ ਉਸ ਉੱਤੇ ਬਹੁਤ ਹੀ ਚਿੰਤਾ ਵਾਲੇ ਹਨ ਫੌਜ ਦੀ ਮਸ਼ੀਨਰੀ ਨੇ ਸਰਹੱਦੀ ਇਲਾਕਿਆਂ ਦੀ ਫਸਲ ਤਬਾਹ ਕਰ ਦਿੱਤੀ ਹੈ ਫੌਜਾਂ ਦੀ ਤੈਨਾਤੀ ਤੋਂ ਬਾਅਦ ਸਰਹੱਦੀ ਇਲਾਕੇ ਦੇ ਲੋਕਾਂ ਨੇ ਆਪਣੇ ਘਰ ਘਾਟ ਛੱਡਣੇ ਸ਼ੁਰੂ ਕਰ ਦਿੱਤੇ ਹਨ ਅਜਿਹੀ ਸਥਿਤੀ ਦੇ ਵਿੱਚ ਪੰਜਾਬ ਦਾ ਬਹੁਤ ਨੁਕਸਾਨ ਹੋਵੇਗਾ। ਸਿਮਰਨਜੀਤ ਸਿੰਘ ਮਾਨ ਦੇ ਗਰੁੱਪ ਵੱਲੋਂ ਅੱਜ ਅੰਮ੍ਰਿਤਸਰ ਦੇ ਵਿੱਚ ਜੰਗ ਦੇ ਵਿਰੁੱਧ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਪ੍ਰਦਰਸ਼ਨ ਕਰਨ ਵਾਲਿਆਂ ਦੇ ਹੱਥਾਂ ਵਿੱਚ ਜੰਗ ਦੇ ਵਿਰੋਧ ਵਿੱਚ ਪੋਸਟਰ ਫੜੇ ਹੋਏ ਸਨ ਤੇ ਜੰਗ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



