ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ

ਐਡੀਸ਼ਨਲ ਕਲਾਸ ਰੂਮ , ਵਿਗਿਆਨ ਪ੍ਰਯੋਗਸ਼ਾਲਾਵਾਂ ਨੂੰ ਕੀਤਾ ਲੋਕ ਅਰਪਣ 

ਕਪੂਰਥਲਾ,   (ਸਮਾਜ ਵੀਕਲੀ)    ( ਕੌੜਾ )– ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਕਾਇਆਕਲਪ ਲਈ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ 17 ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਭੁਲੱਥ ਵਿਖੇ ਮੈਂਬਰ ਪਾਰਲੀਮੈਂਟ ਡਾ.ਰਾਜ ਕੁਮਾਰ ਚੱਬੇਵਾਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁਗਲ ਚੱਕ ਵਿਖੇ 4 ਲੱਖ ਰੁਪਏ ਦੀ ਲਾਗਤ ਨਾਲ ਬਣੀ ਸਕੂਲੀ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਢਿਲਵਾਂ ਵਿਖੇ 1.60 ਲੱਖ ਰੁਪੈ ਦੀ ਲਾਗਤ ਵਾਲੀ ਚਾਰਦੀਵਾਰੀ ਅਤੇ ਸਰਕਾਰੀ ਹਾਈ ਸਕੂਲ (ਲੜਕੀਆਂ) ਢਿਲਵਾਂ ਵਿਖੇ 9.6 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਮਿਆਣੀ ਬਾਕਰਪੁਰ ਵਿਖੇ 9.6 ਲੱਖ ਦੀ ਲਾਗਤ ਵਾਲੀ ਨਵੀਂ ਚਾਰਦੀਵਾਰੀ ਦਾ ਵੀ ਉਦਘਾਟਨ ਕੀਤਾ ਗਿਆ।
ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਤਲਵੰਡੀ ਮਹਿਮਾ ਵਿਖੇ ਚੇਅਰਮੈਨ ਪੰਜਾਬ ਰਾਜ ਗੁਦਾਮ ਨਿਗਮ ਸ.ਗੁਰਦੇਵ ਸਿੰਘ ਲਾਖਣਾਂ ਵਲੋਂ 4.66 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ, ਮੁਰੰਮਤ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਤੋਂ ਇਲਾਵਾ ਸ੍ਰੀ ਲਾਖਣਾਂ ਵਲੋਂ ਸਰਕਾਰੀ ਹਾਈ ਸਕੂਲ ਜਵਾਲਪੁਰ 8.02 ਲੱਖ ਰੁਪਏ ਦੀ ਲਾਗਤ ਵਾਲੇ ਸਕੂਲ ਦੀ ਮੁਰੰਮਤ ਵਾਲੇ ਕੰਮ ਦਾ ਉਦਘਾਟਨ ਕਰਨ ਦੇ ਨਾਲ-ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਧਵਾਂ ਦੋਨਾਂ ਵਿਖੇ 24.02 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਵੀ ਲੋਕ ਅਰਪਣ ਕੀਤੇ ਗਏ।
ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ.ਜੋਗਿੰਦਰ ਸਿੰਘ ਮਾਨ ਵਲੋਂ ਸਰਕਾਰੀ ਹਾਈ ਸਕੂਲ ਚਹੇੜੂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚਹੇੜੂ 8.91 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਅਤੇ ਅਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ।
 ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਮਾਝਾ ਵਿਖੇ 1.19 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਤੇ ਸਪੋਰਟਸ ਟ੍ਰੈਕ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਤਾਰੋਕੀ ਵਿਖੇ 7.51 ਲੱਖ ਰੁਪਏ ਦੀ ਲਾਗਤ ਵਾਲੇ ਅਡੀਸ਼ਨਲ ਕਲਾਸ ਰੂਮ ਅਤੇ 1.25 ਲੱਖ ਰੁਪਏ ਵਾਲੀ ਚਾਰਦੀਵਾਰੀ ਦਾ ਵੀ ਉਦਘਾਟਨ ਕੀਤਾ।
ਸੁਲਤਾਨਪੁਰ ਲੋਧੀ ਵਿਖੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ.ਸੱਜਣ ਸਿੰਘ ਚੀਮਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਖੁਰਦ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਲੱਖਵਰ੍ਹਿਆਂ ਵਿਖੇ 6.26 ਲੱਖ ਦੀ ਲਾਗਤ ਨਾਲ ਅਡੀਸ਼ਨਲ ਕਲਾਸ ਰੂਮ, ਸਰਕਾਰੀ ਸਕੂਲ ਬੂਸੋਵਾਲ ਵਿਖੇ 19.14 ਲੱਖ ਨਾਲ ਅਡੀਸ਼ਨਲ ਕਲਾਸ ਰੂਮ, ਸਪੋਰਟਸ ਟ੍ਰੈਕ, 3 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ ,ਐਡਵੋਕੇਟ  ਸਤਨਾਮ ਸਿੰਘ ਮੋਮੀ,ਹਰਸਿਮਰਨ ਸਿੰਘ ਘੁੰਮਣ ਡਾਇਰੈਕਟਰ ਜਲ ਸਰੋਤ ਵਿਭਾਗ , ਐਸ ਡੀ ਐਮ ਡੈਵੀ ਗੋਇਲ਼ , ਮੇਅਰ ਰਾਮਪਾਲ ਉੱਪਲ , ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ , ਐਸ ਡੀ ਐਮ ਮੇਜਰ ਇਰਵਿਨ ਕੌਰ , ਐਸ ਡੀ ਐਮ ਜਸ਼ਨਜੀਤ ਸਿੰਘ , ਜਗਜੀਤ ਸਿੰਘ ਚੇਅਰਮੈਨ ,ਨਵਜੀਤ ਕੌਰ ਹੈਡ ਟੀਚਰ ,ਮਨਜੀਤ ਕੌਰ ਅਧਿਆਪਕਾ,ਜਗਜੀਤ ਸਿੰਘ ਅਧਿਆਪਕ,ਸ਼੍ਰੀਮਤੀ ਅਨੀਤਾ ਸਰਪੰਚ   ਅਤੇ ਸਮੁੱਚੀ ਗ੍ਰਾਮ ਪੰਚਾਇਤ ਲੱਖ ਵਰਿਆਂ
ਸਕੂਲ ਮੈਨੇਜਮੈਂਟ ਕਮੇਟੀ ਅਤੇ ਚੇਅਰਮੈਨ ਸ਼੍ਰੀਮਤੀ ਜੋਤੀ, ਨਿਸ਼ਾਨ ਸਿੰਘ ਇਨਚਾਰਜ ਹਾਈ ਸਕੂਲ ਲੱਖ ਵਰਿਆਂ
ਸੁਖਜਿੰਦਰ ਸਿੰਘ ਗੋਲਡੀ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਲਾਭ  ਸਿੰਘ ਨਬੀਪੁਰ, ਗੁਰਸ਼ਰਨ ਸਿੰਘ ਅਧਿਆਪਕ ਸਤਵਿੰਦਰ ਸਿੰਘ ਅਧਿਆਪਕ ਰੁਪਿੰਦਰਜੀਤ ਸਿੰਘ ਅਧਿਆਪਕ ਯਾਦਵਿੰਦਰ ਸਿੰਘ ਅਧਿਆਪਕ ਦਲਜੀਤ ਕੌਰ ਅਧਿਆਪਕਾ ਨਵਨੀਤ ਕੌਰ ਅਧਿਆਪਕਾ ਕਸ਼ਮੀਰ ਕੌਰ ਅਧਿਆਪਕਾ ਸੁਖਜੀਤ ਕੌਰ ਅਧਿਆਪਕਾ ਬਲਜੀਤ ਕੌਰ ਅਧਿਆਪਕਾ ਅਮਨਦੀਪ ਕੌਰ ਅਧਿਆਪਕਾ ਮਨਜਿੰਦਰ ਸਿੰਘ ਹੈਡ ਟੀਚਰ ਕਬੀਰਪੁਰ ਅਮਰੀਕ ਸਿੰਘ ਹੈਡ ਟੀਚਰ ਅੰਮ੍ਰਿਤਪੁਰ, ਬਿਕਰਮਜੀਤ ਸਿੰਘ ਸੈਂਟਰ ਹੈਡ ਟੀਚਰ ਸੁਲਤਾਨਪੁਰ ਲੋਧੀ , ਸੀ ਐਚ ਟੀ ਕੁਲਬੀਰ ਸਿੰਘ ਸ਼ਾਹ ਵਾਲਾ , ਦੀਪਕ ਕੁਮਾਰ ਅਧਿਆਪਕ ,ਮਨਪ੍ਰੀਤ ਸਿੰਘ ਹੈਡ ਟੀਚਰ ਉੱਚਾ ਬੋਹੜ ਵਾਲਾ,ਅੰਗਰੇਜ਼ ਸਿੰਘ ਸਮਾਜ ਸੇਵਕ ਤੋਂ ਇਲਾਵਾ ਆਂਗਣਵਾੜੀ ਸਟਾਫ ਸਕੂਲ ਕੁੱਕ ਸਮੁੱਚੀ ਮਨਰੇਗਾ ਟੀਮ ਬੱਚਿਆਂ ਦੇ ਮਾਪੇ ਪੰਚਾਇਤ ਪਸਨ ਕਦੀਮ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵਿਰਾਸਤ ਤੇ ਆਧੁਨਿਕਤਾ ਦਾ ਪ੍ਰਤੀਕ ਹੋਣਗੀਆਂ ਸਿੱਖ ਖੇਡਾਂ-ਅਲਬਰਟਾ ਸਿੱਖ ਖੇਡਾਂ – ਗੁਰਜੀਤ ਸਿੰਘ ਸਿੱਧੂ ਕੈਲਗਰੀ
Next articleਭਾਰਤ ਰਤਨ ਬਾਬਾ ਸਾਹਿਬ ਡਾ.  ਅੰਬੇਡਕਰ ਦਾ 134ਵਾਂ ਜਨਮ ਉਤਸਵ ਉਤਸਾਹ ਤੇ ਧੂਮਧਾਮ ਨਾਲ ਮਨਾਇਆ ਗਿਆ