ਪੰਜਾਬ ਚੋਣਾਂ ਦੀ ਤਰੀਕ ਬਦਲੀ ਜਾਵੇ: ਚੰਨੀ

ਚੰਡੀਗੜ੍ਹ (ਸਮਾਜ ਵੀਕਲੀ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲੇ ਜਾਣ ਦੀ ਅਪੀਲ ਕੀਤੀ ਹੈ| ਉਨ੍ਹਾਂ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਲਿਖੇ ਪੱਤਰ ’ਚ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਦਾ 16 ਫਰਵਰੀ ਨੂੰ ਗੁਰਪੁਰਬ ਹੈ ਅਤੇ ਪੰਜਾਬ ਵਿਚ ਕਰੀਬ 32 ਫੀਸਦ ਵਸੋਂ ਅਨੁਸੂਚਿਤ ਜਾਤੀਆਂ ਦੀ ਹੈ| ਉਨ੍ਹਾਂ ਲਿਖਿਆ ਹੈ ਕਿ ਸੂਬੇ ਦੇ ਲੱਖਾਂ ਲੋਕਾਂ ਨੇ ਬਨਾਰਸ ਵਿਖੇ ਇਹ ਦਿਹਾੜਾ ਮਨਾਉਣਾ ਹੈ ਜਿਸ ਕਰਕੇ ਪੰਜਾਬ ਚੋਣਾਂ 6 ਦਿਨਾਂ ਲਈ ਮੁਲਤਵੀ ਕੀਤੀਆਂ ਜਾਣ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਾਂਗਰਸ ਦੀ ਪਹਿਲੀ ਸੂਚੀ ਸਿਆਸੀ ਖਿੱਚੋਤਾਣ ’ਚ ਫਸੀ
Next articleਘੋਰ ਕਲਯੁੱਗ: ਕਰਨਾਟਕ ’ਚ ਪੁੱਤ ਨੇ ਮਾਂ ਨਾਲ ਕੀਤਾ ਜਬਰ ਜਨਾਹ, ਮੁਲਜ਼ਮ ਗ੍ਰਿਫ਼ਤਾਰ, ਮਾਂ ਹਸਪਤਾਲ ’ਚ