ਪੰਜਾਬ ਚੋਣਾਂ: ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨਗੇ ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ (ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਐਲਾਨ ਕੀਤਾ ਕਿ ਉਹ ਮਜੀਠਾ ਵਿਧਾਨ ਸਭਾ ਹਲਕੇ ਤੋਂ ਚੋਣ ਨਹੀਂ ਲੜਨਗੇ। ਉਹ ਸਿਰਫ ਅੰਮਿ੍ਤਸਰ ਪੂਰਬੀ ਤੋਂ ਹੀ ਚੋਣ ਲੜਨਗੇ। ਇਥੇ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਹੈ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਮਜੀਠਾ ਹਲਕੇ ਤੋਂ ਉਨ੍ਹਾਂ ਦੀ ਥਾਂ ਉਨ੍ਹਾਂ ਦੀ ਪਤਨੀ ਗਨੀਵ ਕੌਰ ਚੋਣ ਲੜਨਗੇ। ਉਨ੍ਹਾਂ ਦੀ ਪਤਨੀ ਨੇ ਸੋਮਵਾਰ ਨੂੰ ਮਜੀਠਾ ਹਲਕੇ ਤੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਕੁਝ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਅੰਮਿ੍ਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮਜੀਠੀਆ ਨੂੰ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਸੀ।

ਇਸ ਤੋਂ ਪਹਿਲਾਂ ਮਜੀਠੀਆ ਨੂੰ ਮਜੀਠਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਸੀ। ਉਨ੍ਹਾਂ ਨੇ ਇਸ ਸੀਟ ਤੋਂ ਆਪਣੇ ਨਾਮਜ਼ਦਗੀ ਕਾਗਜ਼ ਵੀ ਦਾਖਲ ਕਰ ਦਿੱਤੇ ਸਨ। ਮਜੀਠੀਆ 2007 ਤੋਂ ਮਜੀਠਾ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ। ਮਜੀਠੀਆ ਨੇ ਇਸ ਮੌਕੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਨਵਜੋਤ ਸਿੰਘ ਸਿੱਧੂ ਨੇ ਅੰਮਿ੍ਤਸਰ ਪੂਰਬੀ ਹਲਕੇ ਵਿੱਚ ਕੋਈ ਵਿਕਾਸ ਨਹੀਂ ਕੀਤਾ। ਪਿਛਲੇ ਹਫ਼ਤੇ ਸਿੱਧੂ ਨੇ ਮਜੀਠੀਆ ਨੂੰ ਚੁਣੌਤੀ ਦਿੱਤੀ ਸੀ ਕਿ ਉਹ ਮਜੀਠਾ ਹਲਕੇ ਨੂੰ ਛੱਡ ਕੇ ਸਿਰਫ ਉਨ੍ਹਾਂ ਦੇ ਹਲਕੇ ਤੋਂ ਹੀ ਚੋਣ ਲੜਨ। ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ ਅਤੇ 4 ਫਰਵਰੀ ਤਕ ਨਾਮਜ਼ਦਗੀ ਕਾਗਜ਼ ਵਾਪਸ ਲਏ ਜਾ ਸਕਦੇ ਹਨ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ 20 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਾਮਜ਼ਦਗੀ ਦਾ ਸਮਾਂ ਖਤਮ ਤੋਂ 10 ਮਿੰਟ ਪਹਿਲਾਂ ਆਦਮਪੁਰ ਤੋਂ ਕਾਂਗਰਸ ਨੇ ਕੋਟਲੀ ਨੂੰ ਉਮੀਦਵਾਰ ਅਲਾਨਿਆ, ਕੇਪੀ ਦਾ ਪੱਤਾ ਸਾਫ਼
Next articleਮੁਲਾਜ਼ਮ ਤੇ ਮੱਧ ਵਰਗ ਨਾਲ ਵਿਸ਼ਵਾਸਘਾਤ ਕੀਤਾ: ਕਾਂਗਰਸ