ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰੋਜ਼ਾਨਾ ਵਿਧਾਨ ਸਭਾ ਵੱਲ ਰੋਸ ਮਾਰਚ ਕਰਨ ਦਾ ਐਲਾਨ
ਕਪੂਰਥਲਾ ,(ਸਮਾਜ ਵੀਕਲੀ) ( ਕੌੜਾ) -ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਪ੍ਰਿੰਸੀਪਲ ਕਰਨੈਲ ਸਿੰਘ, ਸੁਖਚੈਨ ਸਿੰਘ ਬੱਧਨ, ਮਾਸਟਰ ਸੁੱਚਾ ਸਿੰਘ ਮਿਰਜਾਪੁਰ, ਮਾਸਟਰ ਨਰੇਸ਼ ਕੋਹਲੀ, ਲੈਕਚਰਾਰ ਗੁਰਚਰਨ ਦਾਸ, ਪ੍ਰਿੰਸੀਪਲ ਸੁਖਜੀਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਹਲਕਾ ਸੁਲਤਾਨਪੁਰ ਲੋਧੀ ਨਾਲ ਸੰਬੰਧਿਤ ਪੈਨਸ਼ਨਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਆਉਣ ਵਾਲੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਆਵਾਜ਼ ਉਠਾਉਣ ਲਈ ਹਲਕਾ ਵਿਧਾਇਕ ਰਾਣਾਇੰਦਰਪਰਤਾਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਨੇ ਵਿਧਾਇਕ ਰਾਣਾ ਇੰਦਰਪਰਤਾਪ ਸਿੰਘ ਅੱਗੇ ਮੰਗ ਰੱਖੀ ਕਿ ਪੰਜਾਬ ਵਿਧਾਨ ਸਭਾ ਦੇ 25 ਅਤੇ 26 ਫ਼ਰਵਰੀ ਨੂੰ ਹੋਣ ਵਾਲੇ ਸੈਸ਼ਨ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇ।ਇਸ ਮੌਕੇ ਹਲਕਾ ਵਿਧਾਇਕ ਰਾਣਾ ਇੰਦਰਪਰਤਾਪ ਸਿੰਘ ਨੇ ਫਰੰਟ ਦੇ ਆਗੂਆਂ ਨੂੰ ਧਿਆਨ ਨਾਲ ਸੁਣਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਵਲੋਂ ਉਨ੍ਹਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।ਇਸ ਮੋਕੇ ਉਨ੍ਹਾਂ ਨੇ ਕਿਹਾ ਕਿ ਉਹ ਸੈਸ਼ਨ ਦੌਰਾਨ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਠਾਉਣਗੇ ਅਤੇ ਸਰਕਾਰ ਤੇ ਦਬਾਅ ਵੀ ਬਣਾਉਣਗੇ।ਇਸ ਤੋਂ ਪਹਿਲਾਂ ਫਰੰਟ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਕਰਨੈਲ ਸਿੰਘ, ਸੁਖਚੈਨ ਸਿੰਘ ਬੱਧਨ, ਮਾਸਟਰ ਨਰੇਸ਼ ਕੋਹਲੀ, ਲੈਕਚਰਾਰ ਗੁਰਚਰਨ ਦਸ ਨੇ ਕਿਹਾ ਕਿ ਛੇਵੇਂ ਪੇ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਪੈਨਸ਼ਨਾਂ ਦੀ ਪੈਨਸ਼ਨ ਦੁਹਰਾਈ 2.59 ਗਣਾਕ ਨਾਲ ਕੀਤੀ ਜਾਵੇ , ਮਿਤੀ 18-11-22 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਅਸਲੀ ਜਾਮਾ ਪਹਿਨਾਇਆ ਜਾਵੇ, ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਮਹਿੰਗਾਈ ਭੱਤੇ ਦੀਆਂ ਪੈਡਿੰਗ ਕਿਸ਼ਤਾਂ ਜਾਰੀ ਕਰਨ, ਬੰਦ ਭੱਤੇ ਸ਼ੁਰੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਹੋਰ ਮੰਗਾਂ ਨੂੰ ਤਰੁੰਤ ਲਾਗੂ ਕੀਤਾ ਜਾਵੇ।ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰੋਜਾਨਾ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਜਾਵੇਗਾ ਉਹਨਾਂ ਨੇ ਕਿਹਾ ਕਿ ਸਰਕਾਰ ਲਗਾਤਾਰ ਮੀਟਿੰਗਾਂ ਦਾ ਸੱਦਾ ਦੇ ਕੇ ਮੁਕਰ ਜਾਂਦੀ ਹੈ ਪਰ ਪੰਜਾਬ ਦੇ ਮੁਲਾਜ਼ਮ ਆਪਣੀਆਂ ਮੰਗਾਂ ਦੇ ਹੱਕ ਵਿੱਚ ਲਗਾਤਾਰ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਬਲਵਿੰਦਰ ਸਿੰਘ ਗਿਆਨ ਸਿੰਘ ਪ੍ਰੀਤਮ ਸਿੰਘ ਰਾਜਕੁਮਾਰ ਅਸ਼ਵਨੀ ਕੁਮਾਰ ਕੁਲਦੀਪ ਠਾਗਰ ਵੈਦ ਪ੍ਰਕਾਸ਼ ਚਰਨ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj