ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਜਰੂਰੀ ਮੀਟਿੰਗ ਹੋਈ

ਮਾਹਿਲਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਸੂਬੇੇ ਦੀ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਨਾ ਕਰਨ ਦੇ ਵਿਰੋਧ ਵਿੱਚ ਸੰਘਰਸ਼ ਨੂੰ ਤੇਜ਼ ਕਰਦਿਆਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਜਿਮਨੀ ਚੋਣਾਂ ਵਾਲੇ ਹਲਕਿਆਂ ਵਿੱਚ ਖੇਤਰੀ ਰੈਲੀਆਂ ਕਰਨ ਸਬੰਧੀ ਪ੍ਰੋਗਰਾਮ ਉਲੀਕਿਆ ਗਿਆ ਹੈ। ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ ਕੀਤੀ ਜਾਣ ਵਾਲੀ ਖੇਤਰੀ ਰੈਲੀ ਦੀ ਤਿਆਰੀ ਸਬੰਧੀ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰੁਰ ਦੀ ਮੀਟਿੰਗ ਮੁਲਾਜ਼ਮ ਭਵਨ ਵਿਖੇ ਜ਼ਿਲ਼੍ਹਾ ਕਨਵੀਨਰ ਓਂਕਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਬਧਨ ਕਰਦਿਆਂ ਵੱਖ-ਵੱਖ ਆਗੂਆ ਨੇ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਸਹਿਤ ਪਾਰਟੀ ਦੇ ਸਾਰੇ ਹੀ ਆਗੂ ਚੋਣਾਂ ਤੋਂ ਪਹਿਲਾਂ ਮੁਲਾਜ਼ਮ/ ਪੈਨਸ਼ਨਰ ਮੰਗਾਂ ਸਬੰਧੀ ਰੈਲੀਆਂ ਵਿੱਚ ਆ-ਆ ਕੇ ਮੰਗਾਂ ਦੀ ਹਿਮਾਇਤ ਕਦੇ ਸਨ ਅਤੇ ਸਰਕਰ ਬਣਨ ਤੇ ਤੁਰੰਤ ਇਹਨਾਂ ਮੰਗਾਂ ਨੂੰ ਹੱਲ ਕਰਨ ਦੇ ਦਾਅਵੇ ਕਰਦੇ ਸਨ, ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਵਲੋਂ ਸਾਂਝੇ ਫਰੰਟ ਨੂੰ ਮੀਟਿੰਗ ਦਾ ਸਮਾਂ ਦੇਣ ਵਿੱਚ ਦੋ ਸਾਲ ਲੰਘਾ ਦਿੱਤੇ ਅਤੇ ਹੁਣ ਮੀਟਿੰਗਾਂ ਦਾ ਸਮਾਂ ਵੀ ਵਾਰ-ਵਾਰ ਬਦਲਿਆ ਜਾ ਰਿਹਾ ਹੈ ਜਿਸਤੋਂ ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਨਹੀਂ ਹੈ। ਸਰਕਾਰ ਅਤੇ ਮੁੱਖ ਮੰਤਰੀ ਦੀ ਵਾਅਦਾ ਖਿਲਾਫੀ ਵਿਰੁੱਧ ਸੂਬੇ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਅੰਦਰ ਭਾਰੀ ਰੋਸ ਹੈ ਅਤੇ ਭਵਿੱਖ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਮੌਕੇ ਹਲਕਿਆਂ ਅੰਦਰ ਸਰਕਾਰ ਵਿਰੁੱਧ ਪੂਰਾ ਪ੍ਰਚਾਰ ਕੀਤਾ ਜਵੇਗਾ। 18 ਅਗਸਤ ਨੂੰ ਦਾਣਾ ਮੰਡੀ ਚੱਬੇਵਾਲ ਵਿਖੇ  ਕੀਤੀ ਜਾ ਰਹੀ ਰੈਲੀ ਦੀ ਰੈਲੀ ਦੀ ਤਿਆਰੀ ਸਬੰਧੀ ਮੀਟਿੰਗ ਵਿੱਚ ਟੈਂਟ, ਸਪੀਕਰ, ਪਾਣੀ, ਬੈਨਰ, ਝੰਡਿਆਂ ਸਹਿਤ ਬਾਕੀ ਕੰਮਾਂ ਦੀਆਂ ਜ਼ਿੰਮੇਵਾਰੀਆਂ ਲਗਾ ਦਿੱਤੀਆਂ ਗਈਆਂ ਹਨ। ਜ਼ਿਲ੍ਹੇ ਭਰ ਵਿੱਚੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਵੀ ਆਗੂਆਂ ਵਲੋਂ ਰਿਪੋਰਟਿੰਗ ਕੀਤੀ ਗਈ ਕਿ ਸਾਰੇ ਹੀ ਬਲਾਕਾਂ ਵਿੱਚੋਂ ਹਰੇਕ ਜੱਥੇਬੰਦੀ ਦੇ ਮੁਲਾਜ਼ਮਾਂ/ ਪੈਨਸ਼ਨਰਾਂ ਦੀਆਂ ਗੱਡੀਆਂ ਪਹੁੰਚ ਰਹੀਆਂ ਹਨ। ਮੀਟਿੰਗ ਵਿੱਚ ਦੱਸਿਆ ਗਿਆ ਕਿ ਇਸ ਖੇੇਤਰੀ ਰੈਲੀ ਵਿੱਚ ਹੁਸ਼ਿਆਰਪੁਰ ਤੋਂ ਇਲਾਵਾ ਪਠਾਣਕੋਟ, ਕਪੂੁਰਥਲਾ, ਜਲੰਧਰ, ਨਵਾਂਸ਼ਹਿਰ, ਰੋਪੜ ਜ਼ਿਲਿਆਂ ਤੋਂ ਮੁਲਾਜ਼ਮ ਅਤੇ ਪੈਨਸ਼ਨਰ ਪਹੁੰਚ ਰਹੇ ਹਨ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਮੁੱਖ ਮੰਤਰੀ ਵਲੋਂ 22 ਅਗਸਤ ਦੀ ਮੀਟਿੰਗ ਨਹੀਂ ਕੀਤੀ ਜਾਂਦੀ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ਅਤੇ ਜਿਮਨੀ ਚੋਣ ਮੌਕੇ ਇਹਨਾਂ ਚਾਰ ਹਲਕਿਆਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਡੇਰੇ ਲਗਾ ਲਏ ਜਾਣਗੇ। ਅੱਜ ਦੀ ਮੀਟਿੰਗ ਵਿੱਚ ਪੰਜਾਬ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਸ਼ਮਸ਼ੇਰ ਸਿੰਘ ਧਾਮੀ, ਬਹਾਦਰ ਸ਼ਿੰਘ, ਅਮਰੀਕ ਸਿੰਘ, ਇੰਦਰਜੀਤ ਵਿਰਦੀ, ਬਲਵੀਰ ਸਿੰਘ, ਮੁਕੇਸ਼ ਗੁਜਰਾਤੀ, ਸੂਰਜ ਪ੍ਰਕਾਸ਼ ਅਨੰਦ, ਹਰਭਜਨ ਸਿੰਘ ਅਜਨੋਹਾ, ਪਵਨ ਕੁਮਾਰ, ਹਰਮੇਸ਼ ਪਾਲ, ਦਵਿੰਦਰ ਸਿੰਘ, ਮਨਜੀਤ ਸਿੰਘ ਬਾਜਵਾ, ਗੁਰਪ੍ਰੀਤ ਸਿੰਘ, ਜੋਗਾ ਸਿੰਘ, ਪਰਮਜੀਤ ਸਿੰਘ ਸ਼ਾਹੀ ਆਦਿ ਆਗੂ ਵੀ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ 450 ਸਾਲਾ ਜੋਤੀ ਜੋਤ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁੁਰਿਆਈ ਦਿਵਸ ਮਨਾਏ
Next articleਰੱਖੜੀ ਵਾਲੇ ਦਿਨ ਸਵੇਰੇ 11 ਵਜ੍ਹੇ ਖੁੱਲ੍ਹਣਗੇ ਜ਼ਿਲ੍ਹੇ ਦੇ ਸੇਵਾ ਕੇਂਦਰ