ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਕਰਨਾਲ ਲਾਠੀਚਾਰਜ ਖਿਲਾਫ਼ ਗੁੱਸਾ ਵਧਿਆ

ਮਾਨਸਾ (ਸਮਾਜ ਵੀਕਲੀ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿੱਢੇ ਅੰਦੋਲਨ ਪਿੱਛੇ ਪੰਜਾਬ ਦਾ ਹੱਥ ਹੋਣ ਦੇ ਦਾਅਵੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੋਰਚੇ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਸਰਕਾਰ ਵਿਰੁੱਧ ਪਹਿਲਾਂ ਤੋਂ ਹੀ ਵਿੱਢੇ ਹੋਏ ਅੰਦੋਲਨ ਨੂੰ ਹੁਣ ਮੋਦੀ ਹਕੂਮਤ ਦੀ ਤਰਜ਼ ’ਤੇ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਹਰਿਆਣਾ ਵਿੱਚ ਕਰਨਾਲ ਨੇੜੇ ਘੜੌਦਾਂ ਵਿੱਚ ਮਹਾਂਪੰਚਾਇਤ ਵੱਲੋਂ ਲਏ ਗਏ ਤਿੰਨ ਅਹਿਮ ਫੈਸਲਿਆਂ ਦਾ ਜ਼ੋਰ-ਸ਼ੋਰ ਨਾਲ ਸਮਰਥਨ ਕੀਤਾ ਜਾਵੇਗਾ।

ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਅੱਜ ਇਥੇ ਇਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਕਰਨਾਲ ਨੇੜੇ ਕੀਤੇ ਗਏ ਲਾਠੀਚਾਰਜ ਲਈ ਸਿੱਧੇ ਤੌਰ ’ਤੇ ਖੱਟਰ ਸਰਕਾਰ ਜ਼ਿੰਮੇਵਾਰ ਹੈ, ਜਿਸ ਦੇ ਕਰਨਾਲ ਸਥਿਤ ਐਸਡੀਐਮ ਆਯੁਸ਼ ਸਿਨਹਾ ਵੱਲੋਂ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਿਰ ਪਾੜਨ ਲਈ ਪੁਲੀਸ ਨੂੰ ਸਖ਼ਤ ਆਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਐਸਡੀਐਮ ਅਤੇ ਪੁਲੀਸ ਇੰਸਪੈਕਟਰ ਖਿਲਾਫ਼ ਧਾਰਾ 302 ਦਾ ਮਾਮਲਾ ਦਰਜ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਸਮੇਤ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਦੇ ਕਿਸਾਨਾਂ ਨਾਲ ਮੂਹਰੇ ਹੋ ਕੇ ਲੜਾਈ ਲੜੀ ਜਾਵੇਗੀ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਹੋਰ ਭਾਜਪਾ ਆਗੂਆਂ ਦੀ ਨਿਖੇਧੀ ਕੀਤੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਤੋਂ ਇਕ ਇਕ ਪੈਸੇ ਦਾ ਹਿਸਾਬ ਲਵਾਂਗੇ: ਸੁਖਬੀਰ ਬਾਦਲ
Next article‘ਨੁਕਸਦਾਰ’ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨ ਲਈ ਪੰਜਾਬ ਅਸੈਂਬਲੀ ਦੇ ਵਿਸ਼ੇਸ਼ ਇਜਲਾਸ ਦਾ ਸਮਾਂ ਵਧਾਇਆ ਜਾਵੇ: ਸਿੱਧੂ