HOME *ਪੰਜਾਬ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਮੁਸਲਿਮ ਭਰਾ ਆਏ ਅੱਗੇ*

*ਪੰਜਾਬ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਮੁਸਲਿਮ ਭਰਾ ਆਏ ਅੱਗੇ*

1
 ਜੱਥੇ. ਨਿਮਾਣਾ, ਭਾਈ ਮਖੂ ਨੂੰ ਸੌਂਪਿਆ ਰਾਹਤ ਸਮੱਗਰੀ ਨਾਲ ਭਰਿਆ ਟਰੱਕ
ਮੁਸਲਿਮ ਭਰਾਵਾਂ ਨੇ ਦਸਤਾਰ ਸਜਾ ਕੇ ਭਾਈਚਾਰਕ ਸਾਂਝ ਤੇ ਮੁਹੱਬਤ ਦਾ ਪੈਗਾਮ ਦਿੱਤਾ- ਜੱਥੇ: ਨਿਮਾਣਾ, ਭਾਈ ਮਖੂ 
ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਆਪਣੀ ਉਸਾਰੂ ਸੋਚ ਨੂੰ ਮਨੁੱਖੀ ਭਲਾਈ ਕਾਰਜਾਂ ਵਿੱਚ ਲਗਾਉਣ ਵਾਲੇ ਵਿਅਕਤੀ ਤੇ ਸੰਸਥਾਵਾਂ ਸਮੁੱਚੇ ਸਮਾਜ ਦੇ ਲਈ ਪ੍ਰੇਰਣਾ ਸਰੋਤ ਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ, ਭਾਈ ਮਖੂ ਨੇ ਅੱਜ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਆਪਣੀ ਗੱਲਬਾਤ ਦੌਰਾਨ ਉਨ੍ਹਾਂ ਨੇ ਜਾਣਕਾਰੀ ਦੇਂਦਿਆਂ ਹੋਇਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅੰਦਰ ਆਏ ਹੜ੍ਹਾਂ ਤੋਂ ਪ੍ਰਭਾਵਿਤ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਸੁਸਾਇਟੀ ਵੱਲੋਂ ਆਰੰਭੀ ਗਈ ਰਾਹਤ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਅੱਜ ਹਰਿਆਣਾ ਤੋਂ ਮੁਸਲਿਮ ਭਾਈਚਾਰੇ ਨਾਲ ਸੰਬੰਧਿਤ ਪ੍ਰਮੁੱਖ ਆਗੂਆਂ ਦੀ ਅਗਵਾਈ ਹੇਠ ਮੁਸਲਿਮ ਪਰਿਵਾਰਾਂ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸੱਚੇ ਦਿਲੋਂ ਸਾਰ ਲੈਣ ਅਤੇ ਆਪਣੀ ਦਿਲੀ ਹਮਦਰਦੀ ਦਾ ਇਜ਼ਹਾਰ ਕਰਦਿਆਂ ਹੋਇਆਂ ਜ਼ਰੂਰੀ ਵਸਤਾਂ ਨਾਲ ਭਰਿਆ ਇੱਕ ਟਰੱਕ ਰਾਰਤ ਸੇਵਾ ਕਾਰਜਾਂ ਲਈ ਸਾਨੂੰ ਭੇਟ ਕੀਤਾ। ਜੋ ਕਿ ਆਪਣੇ ਆਪ ਵਿੱਚ ਆਪਸੀ ਭਾਈਚਾਰਕ ਸਾਂਝ ਦੀ ਵੱਡੀ ਮਿਸਾਲ ਹੈ । ਜੱਥੇ:ਨਿਮਾਣਾ, ਭਾਈ ਮਖੂ ਨੇ ਮੁਸਲਿਮ ਭਰਾਵਾਂ ਦੇ ਪ੍ਰਮੁੱਖ ਆਗੂਆਂ ਦੇ ਦਸਤਾਰਾਂ ਸਜਾ ਕੇ ਭਾਈਚਾਰਕ ਸਾਂਝ ਅਤੇ ਮੁਹੱਬਤ ਦਾ ਪੈਗਾਮ ਦਿੱਤਾ। ਇਸ ਮੌਕੇ ਜਮੀਅਤ ਉਲੇਮਾ ਏ ਹਿੰਦ ਦੇ ਪ੍ਰਮੁੱਖ ਆਗੂ ਮੁਫਤੀ ਸਲੀਮ ਅਹਿਮਦ ਕਾਸਮੀ ਸਾਕਰਸ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਦੱਸਿਆ ਜਮੀਅਤ ਉਲੇਮਾ ਏ ਹਿੰਦ ਦੇ ਰਾਸ਼ਟਰੀ ਪ੍ਰਧਾਨ ਮੌਲਾਨਾ ਮਹਿਮੂਦ ਮਦਨੀ ਦੇ ਦਿਸ਼ਾ-ਨਿਰਦੇਸ਼ ਤੇ ਜਮੀਅਤ ਯੂਥ ਕਲੱਬ ਭਾਰਤ ਸਕਾਊਟ ਅਤੇ ਗਾਈਡ ਵਲੰਟੀਅਰ ਮੁਫਤੀ ਸਲੀਮ ਅਹਿਮਦ ਕਾਸਮੀ ਸਾਕਰਸ, ਮੁਫਤੀ ਮੁਹੰਮਦ ਆਰਿਫ ਦੀ ਦੇਖ- ਰੇਖ ਹੇਠ ਲਗਭਗ 45 ਦਿਨਾਂ ਤੋਂ ਲੁਧਿਆਣਾ ਸੈਂਟਰ ਤੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਲਗਾਤਾਰ ਰੋਜ਼ਾਨਾ ਰਾਹਤ ਸਮੱਗਰੀ ਸੇਵਾ ਦੇ ਟਰੱਕ ਭੇਜੇ ਜਾ ਰਹੇ ਹਨ । ਮੁਫਤੀ ਸਲੀਮ ਅਹਿਮਦ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਨਾਲ ਹੋਈ ਤਬਾਹੀ ਦਾ ਦਰਦ ਉਹ ਬੜੀ ਸ਼ਿੱਦਤ ਨਾਲ ਮਹਿਸੂਸ ਕਰਦੇ ਹਨ,ਖਾਸ ਕਰਕ ਹਰਿਆਣੇ ਵਿੱਚ ਵੱਸਣ ਵਾਲਾ ਮੁਸਲਿਮ ਭਾਈਚਾਰਾ ਇਸ ਸੰਕਟਮਈ ਘੜੀ ਵਿੱਚ ਪੰਜਾਬ ਦੇ ਭਰਾਵਾਂ ਨਾਲ ਪੂਰੀ ਤਰ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਮੱਦਦ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸੇ ਮਨੋਰਥ ਦੀ ਪੂਰਤੀ ਲਈ ਅੱਜ ਅਸੀ ਰਾਹਤ ਸਮੱਗਰੀ ਦਾ ਟਰੱਕ ਪੰਜਾਬ ਦੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਕੀਤਾ ਹੈ ਅਤੇ ਇਹ ਸਾਰਾ ਸਮਾਨ ਅਸੀ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇ. ਤਰਨਜੀਤ ਸਿੰਘ ਨਿਮਾਣਾ, ਭਾਈ ਹਰਪ੍ਰੀਤ ਸਿੰਘ ਮਖੂ ਤੇ ਉਨ੍ਹਾਂ ਦੀ ਟੀਮ ਮੈਬਰਾਂ ਨੂੰ ਸੌਂਪਿਆ ਹੈ ਤਾਂ ਜੋ ਫਿਰੋਜ਼ਪੁਰ ਜ਼ਿਲ੍ਹੇ ਦੇ ਨਾਲ ਸੰਬੰਧਿਤ ਹੜ੍ਹ ਪੀੜਤਾਂ ਨੂੰ ਤਕਸੀਮ ਕੀਤਾ ਜਾ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article*ਜੰਮੂ-ਕਸ਼ਮੀਰ ਅਕੈਡਮੀ ਆਫ ਆਰਟ, ਕਲਚਰ ਐਂਡ ਲੈਂਗੁਇਜਜ਼ ਵੱਲੋਂ ਧਰਮਗੁੰਡ, ਤ੍ਰਾਲ (ਪੁਲਵਾਮਾ) ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਤੇ ਗੁਰੂ ਤੇਗ਼ ਬਹਾਦਰ ਜੀ ਦੀ ੩੫੦ਵੀਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸਮਾਰੋਹ ਆਯੋਜਿਤ – ਪੋਪਿੰਦਰ ਸਿੰਘ ਪਾਰਸ*
Next articleਪੰਜਾਬ ‘ ਚ ਛਲੇਡਾ ਸਿਆਸਤ !