HOME ਪੰਜਾਬ ਵਣ ਗਾਰਡ ਸਿਖਲਾਈ ਸਕੂਲ ਵਿਖੇ ਨਸ਼ਿਆਂ ਅਤੇ ਇਸ ਦੇ ਇਲਾਜ ਸਬੰਧੀ...

ਪੰਜਾਬ ਵਣ ਗਾਰਡ ਸਿਖਲਾਈ ਸਕੂਲ ਵਿਖੇ ਨਸ਼ਿਆਂ ਅਤੇ ਇਸ ਦੇ ਇਲਾਜ ਸਬੰਧੀ ਜਾਗਰੂਕਤਾ ਸੰਬੰਧੀ ਵਰਕਸ਼ਾਪ ਲਗਾਈ

3

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕੋਮਲ ਮਿੱਤਲ ਆਈ.ਏ.ਐੱਸ. ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਅਨੁਸਾਰ , ਡਾ. ਹਰਬੰਸ ਕੌਰ ਡਿਪਟੀ ਮੈਡੀਕਲ ਕਮਿਸ਼ਨਰ ਹੁਸ਼ਿਆਰਪੁਰ ਜੀ ਦੀ ਅਗਵਾਈ ਹੇਠ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਅਧੀਨ ਪੰਜਾਬ ਵਣ ਗਾਰਡ ਸਿਖਲਾਈ ਸਕੂਲ ਹੁਸ਼ਿਆਰਪੁਰ ਵਿਖੇ ਰਾਜੇਸ਼ ਕੁਮਾਰ ਮਹਾਜਨ ਆਈ.ਐਫ.ਐੱਸ. ਮੰਡਲ ਵਣ ਅਫ਼ਸਰ ਹੁਸ਼ਿਆਰਪੁਰ ਜੀ ਦੇ ਯਤਨਾਂ ਸਦਕਾ ਅਤੇ ਸ.ਗੁਰਦੀਪ ਸਿੰਘ ਵਣ ਰੇਂਜ ਅਫ਼ਸਰ ਹੁਸ਼ਿਆਰਪੁਰ ਅਤੇ ਡਾ. ਮਹਿਮਾ ਮਨਹਾਸ ਮੈਡੀਕਲ ਅਫ਼ਸਰ ਜਿਲ੍ਹਾ ਰਿਹੈਬਲੀਟੇਸ਼ਨ ਸੈਂਟਰ ਹੁਸ਼ਿਆਰਪੁਰ ਦੀ ਹਾਜ਼ਰੀ ਵਿੱਚ ਨਸ਼ਿਆਂ ਅਤੇ ਇਸ ਦੇ ਇਲਾਜ ਸਬੰਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਉਂਸਲਰ ਨਿਸ਼ਾ ਰਾਣੀ, ਮੈਨੇਜਰ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਨੇ ਸੰਬੋਧਨ ਕਰਦਿਆਂ ਕਿਹਾ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖ਼ੋਰੀ ਇੱਕ ਮਾਨਸਿਕ ਬਿਮਾਰੀ ਹੈ, ਜਿਸ ਦਾ ਇਲਾਜ਼ ਸਰਕਾਰੀ ਸਿਹਤ ਅਦਾਰਿਆਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਨਸ਼ਾਖ਼ੋਰੀ ਦੇ ਕਾਰਨ, ਚਿੰਨ੍ਹ ਅਤੇ ਇਸ ਦੇ ਨਾਲ ਹੋਣ ਵਾਲਿਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਪ੍ਰਸ਼ਾਂਤ ਆਦਿਆ, ਕਾਉਸਲਰ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਨੇ ਕਿਹਾ ਕਿ ਨਸ਼ਾਖੋਰੀ ਦਾ ਇਲਾਜ਼ ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੁਹਾ ਵਿਖੇ ਮੁਫਤ ਕੀਤਾ ਜਾਂਦਾ ਹੈ। ਜਿਸ ਵਿੱਚ ਪਹਿਲਾਂ 15-21 ਦਿਨ ਤਕ ਮਰੀਜ਼ ਦਾ ਡੀਟੋਕਸੀਫਿਕੇਸ਼ਨ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਮਰੀਜ਼ ਨੂੰ ਸਰਕਾਰੀ ਪੁਨਰਵਾਸ ਕੇਂਦਰ ਮੁਹੱਲਾ ਫਤਹਿਗੜ੍ਹ ਹੁਸ਼ਿਆਰਪੁਰ ਵਿਖ਼ੇ 90 ਦਿਨਾਂ ਲਈ ਦਾਖ਼ਲ ਕਰਵਾਇਆ ਜਾਂਦਾ ਹੈ, ਜਿਥੇ ਵਿਅਕਤੀਗਤ ਕਾਉਸਲਿੰਗ, ਗਰੁੱਪ ਕਾਉਸਲਿੰਗ, ਅਧਿਆਤਮਿਕ ਕਾਉਸਲਿੰਗ ਦੇ ਨਾਲ ਨਾਲ ਖੇਡਾਂ ਅਤੇ ਥੈਰਪੀ ਵੀ ਕਾਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾਖ਼ੋਰੀ ਦੇ ਇਲਾਜ਼ ਦੇ ਨਾਲ ਨਾਲ ਪ੍ਰਮਾਨਿਤ ਸਕਿੱਲ ਡਿਵੈਲਪਮੈਂਟ ਕੋਰਸ ਵੀ ਕਰਵਾਏ ਜਾਂਦੇ ਹਨ ਤਾਂ ਕਿ ਮਰੀਜ਼ ਆਪਣੇ ਪੈਰਾਂ ਤੇ ਖੜ੍ਹਾ ਹੋ ਸਕੇ।
ਇਸ ਮੌਕੇ ਡਾ. ਮਹਿਮਾ ਮਨਹਾਸ ਮੈਡੀਕਲ ਅਫ਼ਸਰ ਜੀ ਨੇ ਕਿਹਾ ਕਿ ਨਸ਼ਾਖੋਰੀ ਦਾ ਇਲਾਜ਼ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋ ਮੁਫ਼ਤ ਕੀਤਾ ਜਾਂਦਾ ਹੈ, ਜ਼ੇਕਰ ਕੋਈ ਮਰੀਜ਼ ਇਲਾਜ਼ ਲਈ ਆਉਂਦਾ ਹੈ ਤਾਂ ਨਸ਼ਾ ਮੁਕਤੀ ਕੇੱਦਰ ਉਸ ਦਾ ਪੂਰਾ ਇਲਾਜ਼ ਕਰਨ ਲਈ ਵਚਨਵੱਧ ਹੈ।ਇਸ ਮੌਕੇ ਤੇ ਡਾ. ਹਰਬੰਸ ਕੌਰ ਡਿਪਟੀ ਮੈਡੀਕਲ ਕਮਿਸ਼ਨਰ ਹੁਸ਼ਿਆਰਪੁਰ ਨੇ ਕਿਹਾ ਸਿਹਤ ਵਿਭਾਗ ਪੰਜਾਬ ਅਤੇ ਸ਼੍ਰੀਮਤੀ ਕੋਮਲ ਮਿੱਤਲ ਆਈ.ਏ.ਐੱਸ. ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਜੀ ਦੇ ਯਤਨਾਂ ਸਦਕਾ ਕੇਂਦਰ ਵਿੱਚ ਮਰੀਜ਼ਾ ਨੂੰ ਆਪਣੇ ਪੈਰਾਂ ਤੇ ਖੜੇ ਹੋਣ ਲਈ ਕਿੱਤਾ ਮੁੱਖੀ ਕੋਰਸ ਵੀ ਕਰਵਾਏ ਜਾਂਦੇ ਹਨ ਜੋ ਕਿ ਮਰੀਜ਼ਾ ਦੇ ਪੁਨਰਵਾਸ ਲਈ ਵਧੀਆ ਪਲੈਟਫਾਰਮ ਸਿੱਧ ਹੋਵੇਗਾ। ਇਸ ਮੌਕੇ ਤੇ ਸਮੂਹ ਵਣਗਾਰਡ ਤੇ ਸਟਾਫ਼  ਹਾਜ਼ਿਰ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਸ਼ਾ ਵਿਭਾਗ ਵੱਲੋਂ ਡਾ. ਤੀਰ ਦਾ ਬਾਲ ਕਹਾਣੀ ਸੰਗ੍ਰਹਿ ‘ਗੁਡ ਜੌਬ ਲੋਕ-ਅਰਪਣ
Next articleਕੰਨਿਆ ਸਕੂਲ ਰਾਹੋਂ ਦੀ ਜੈਸਮੀਨ ਨੇ ਰਾਜ ਪੱਧਰੀ ਮੁਕਾਬਲੇ ’ਚ ਤੀਸਰਾ ਸਥਾਨ ਹਾਸਲ ਕੀਤਾ,ਅਥਲੈਟਿਕਸ ਮੁਕਾਬਲਿਆਂ ਵਿਚ ਵੀ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲ੍ਹਾਂ