HOME ਪੰਜਾਬ ਸਰਕਾਰ ਦੀ ਜਾਗਰੂਕਤਾ ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ...

ਪੰਜਾਬ ਸਰਕਾਰ ਦੀ ਜਾਗਰੂਕਤਾ ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

3
ਕੈਪਸ਼ਨ: ਐਸ.ਡੀ.ਐਮ. ਅਨਮਜੋਤ ਕੌਰ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ।

ਐਸ.ਡੀ.ਐਮ. ਨੇ ਵੱਖ-ਵੱਖ ਪਿੰਡਾਂ ‘ਚ ਕਿਸਾਨਾਂ ਨਾਲ ਕੀਤੀ ਗੱਲਬਾਤ 

ਨਵਾਂਸ਼ਹਿਰ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਉਪ ਮੰਡਲ ਮੈਜਿਸਟਰੇਟ ਅਨਮਜੋਤ ਕੌਰ ਨੇ ਸਬ ਡਵੀਜਨ ਨਵਾਂਸ਼ਹਿਰ ਅਧੀਨ ਪੈਂਦੇ ਪਿੰਡ ਦਰਿਆਪੁਰ, ਮੁਜੱਫਰਪੁਰ, ਉਸਮਾਨਪੁਰ, ਮਝੂਰ ਅਤੇ ਰਕਾਸਨ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਉਂਦਿਆਂ ਖੇਤਾਂ ਵਿੱਚ ਝੋਨੇ ਦੀ ਪਰਾਲੀ ਜਾਂ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਐਸ.ਡੀ.ਐਮ. ਨੇ ਕਿਹਾ ਕਿ ਫਸਲਾਂ ਦੀ ਰਹਿੰਦ-ਖੂਹੰਦ ਦੇ ਖੇਤਾਂ ਵਿੱਚ ਹੀ ਸੁਚੱਜੇ ਨਿਪਟਾਰੇ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਲਗਾਤਾਰ ਉਪਰਾਲੇ ਕਰਦਿਆਂ ਪਰਾਲੀ ਆਦਿ ਦੇ ਪ੍ਰਬੰਧਨ ਲਈ ਮਸ਼ੀਨਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਵਰਤੋਂ ਨਾਲ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਨ ਮੁਕਤ ਰੱਖਿਆ ਜਾ ਸਕਦਾ ਹੈ।  ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਸਨ ਜਿਨ੍ਹਾਂ ਨੇ ਕਿਸਾਨਾਂ ਨੂੰ ਵਾਤਾਵਰਣ ਲਈ ਬੇਹੱਦ ਨੁਕਸਾਨਦੇਹ ਇਸ ਪ੍ਰਕਿਰਿਆ ਨੂੰ ਬੰਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੇਤਾਂ ਵਿੱਚ ਅੱਗ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਹਵਾ ਪ੍ਰਦੂਸ਼ਿਤ ਹੁੰਦੀ ਹੈ ਜੋ ਮਨੁੱਖੀ ਸਿਹਤ ਲਾਈ ਹਾਨੀਕਾਰਕ ਹੈ ਐਸ.ਡੀ.ਐਮ. ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੀ.ਆਰ.ਐਮ. ਮਸ਼ੀਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਿੱਥੇ ਲੋੜ ਹੋਵੇ ਉਥੇ ਮਸ਼ੀਨਾਂ ਭੇਜੀਆ ਜਾਣ ਤਾਂ ਜੋ ਪਰਾਲੀ ਪ੍ਰਬੰਧਨ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤਾ ਜਾ ਸਕੇ। ਉਨ੍ਹਾਂ ਨੇ ਖੇਤੀਬਾੜੀ ਵਿਭਾਗ, ਪੁਲਿਸ, ਪੰਚਾਇਤਾਂ, ਅਤੇ ਪਿੰਡ ਵਾਸੀਆਂ  ਨੂੰ ਸਾਂਝੀ ਕੋਸ਼ਿਸ਼ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ, ਤਾਂ ਜੋ ਪਰਾਲੀ ਸਾੜਨ ਦੀ ਰਵਾਇਤ ਨੂੰ ਖਤਮ ਕਰਦਿਆਂ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ ਭਾਰਤ ਦੇ ਲੋਹ ਪੁਰਸ਼ ਨੂੰ ਉਨ੍ਹਾਂ ਦੀ 150ਵੀਂ ਵਰ੍ਹੇਗੰਢ ‘ਤੇ ਯਾਦ ਕੀਤਾ
Next articleSAMAJ WEEKLY = 01/11/2025