HOME ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਵੱਲੋ ਜੁਆਇੰਟ ਐਕਸ਼ਨ ਕਮੇਟੀ ਨਾਲ ਮੀਟਿੰਗ...

ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਵੱਲੋ ਜੁਆਇੰਟ ਐਕਸ਼ਨ ਕਮੇਟੀ ਨਾਲ ਮੀਟਿੰਗ 12 ਜਨਵਰੀ 2026 ਨੂੰ

2

ਪੰਜਾਬ ਸਰਕਾਰ ਦੀ ਇਸ ਪਹਿਲ ਕਦਮੀ ਨੂੰ ਮੁੱਖ ਰੱਖਦਿਆਂ 04 ਜਨਵਰੀ 2026 ਦੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਉ ਦਾ ਐਕਸ਼ਨ ਮੁਲਤਵੀ
ਅਗਰ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋ ਗੈਂਟਾ ਰਿਪੋਰਟ ਲਾਗੂ ਨਹੀਂ ਕੀਤੀ ਜਾਂਦੀ ਤਾਂ ਮੀਟਿੰੰਗ ਦਾ ਬਾਈਕਾਟ ਕਰਕੇ ਉਸੇ ਸਮੇਂ ਹੀ ਅਗਲੇ ਐਕਸ਼ਨ ਦਾ ਐਲਾਨ ਕਰ ਦਿੱਤਾ ਜਾਵੇਗਾ

ਰਾਹੋਂ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਪੰਜਾਬ ਦੀਆਂ 27 ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਮੁਲਾਜਮ, ਮਜ਼ਦੂਰ ਅਤੇ ਸਮਾਜਿਕ ਜਥੇਬੰਦੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਰਾਜ ਪੱਧਰੀ ਮੀਡੀਆ ਇੰਚਾਰਜ ਬਲਦੇਵ ਭਾਰਤੀ ਸਟੇਟ ਐਵਾਰਡੀ ਨੇ ਦੱਸਿਆ ਕਿ ਕਮੇਟੀ ਦੇ 25 ਮੈਬਰੀ ਵਫਦ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਵੱਲੋ 12 ਜਨਵਰੀ 2026 ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਮਜ਼ਦੂਰਾਂ ਦੇ 31 ਨੁਕਾਤੀ ਮੰਗ ਪੱਤਰ ਦੇ ਏਜੰਡੇ ਉੱਤੇ ਗੱਲਬਾਤ ਕਰਨ ਦਾ ਸੱਦਾ ਦਿੱਤਾ ਗਿਆ ਹੈ। ਬਲਦੇਵ ਭਾਰਤੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਦਿੱਤੇ ਸੱਦੇ ਤੇ ਵਿਚਾਰ ਕਰਨ ਲਈ ਜੁਆਇੰਟ ਐਕਸ਼ਨ ਕਮੇਟੀ ਦੀ ਸਟੇਟ ਕੋਆਰਡੀਨੇਟਰ ਜਸਬੀਰ ਸਿੰਘ ਪਾਲ ਜੀ ਦੀ ਪ੍ਰਧਾਨਗੀ ਹੇਠ ਹੋਈ ਹੰਗਾਮੀ ਮੀਟਿੰਗ ਵਿੱਚ ਸਰਕਾਰ ਵੱਲੋ 12 ਜਨਵਰੀ 2026 ਨੂੰ ਗੱਲਬਾਤ ਲਈ ਦਿੱਤੇ ਸੱਦਾ ਪੱਤਰ ਤੇ ਗੰਭੀਰ ਵਿਚਾਰ ਵਟਾਂਦਰਾ ਕਰਨ ਉਪਰੰਤ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜੁਅਇੰਟ ਐਕਸ਼ਨ ਕਮੇਟੀ ਵੱਲੋ 4 ਜਨਵਰੀ 2026 ਨੂੰ ਸੰਗਰੂਰ ਸਥਿਤ ਮੁੱਖ ਮੰਂਤਰੀ ਦੀ ਰਿਹਾਇਸ਼ ਨੂੰ ਘੇਰਨ ਦਾ ਐਕਸ਼ਨ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਵੀ ਫੈਸਲਾ ਲਿਆ ਗਿਆ ਹੈ ਕਿ ਜੇਕਰ 12 ਜਨਵਰੀ ਦੀ ਮੀਟਿੰਗ ਵਿੱਚ ਸਰਕਾਰ ਵੱਲੋ ਗੈਂਟਾ ਰਿਪੋਰਟ ਲਾਗੂ ਨਹੀਂ ਕੀਤੀ ਜਾਂਦੀ ਤਾਂ ਮੀਟਿੰੰਗ ਦਾ ਬਾਈਕਾਟ ਕਰਕੇ ਉਸੇ ਸਮੇਂ ਹੀ ਅਗਲੇ ਐਕਸ਼ਨ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਮੀਟਿੰਗ ਵਿੱਚ ਹਰਵਿੰਦਰ ਸਿੰਘ ਮੰਡੇਰ, ਰਾਜ ਸਿੰਘ ਟੋਡਰਵਾਲ, ਹਰਜਸ ਸਿੰਘ, ਕੁਲਵਿੰਦਰ ਸਿੰਘ ਬੋਦਲ, ਕਰਨੈਲ ਸਿੰਘ ਨੀਲੋਵਾਲ, ਬਲਰਾਜ ਕੁਮਾਰ, ਅਮਰਜੀਤ ਸਿੰਘ ਖਟਕੜ, ਬਲਦੇਵ ਸਿੰਘ ਧੁੱਗਾ, ਗੁਰਪ੍ਰੀਤ ਸਿੰਘ ਸੁਨਾਮ, ਕਰਮਜੀਤ ਸਿੰਘ, ਜੱਗਾ ਸਿੰਘ, ਮਨੋਹਰ ਲਾਲ, ਲਛਮਣ ਸਿੰਘ, ਕੁਲਦੀਪ ਸਿੰਘ, ਸਤਵੰਤ ਸਿੰਘ ਟੂਰਾ, ਪਰਮਜੀਤ ਸਿੰਘ, ਸਲਵਿੰਦਰ ਜੱਸੀ, ਸੁੱਖਵਿੰਦਰ ਕਾਲੀ, ਕ੍ਰਿਸ਼ਨ ਲਾਲ, ਦਵਿੰਦਰ ਸਿੰਘ, ਸੁਭਾਸ਼ ਚੰਦਰ, ਠਾਕਰ ਦਾਸ, ਬਲਵੰਤ ਸਿੰਘ, ਭੁਪਿੰਦਰ ਸਿੰਘ,ਮਹਿੰਦਰ ਸਿੰਘ ਗੋਬਿੰਦਗੜ੍ਹ, ਬੰਟੀ ਨਾਗਲਾ, ਰਿੰਕੂ ਧੂਰੀ, ਰੋਸ਼ਨ ਲਾਲ, ਅਜਾਇਬ ਸਿੰਘ ਬਠੋਈ, ਹਰਵਿੰਦਰ ਸਿੰਘ ਭੱਠਲ, ਮੱਖਣ ਰੱਤੂ, ਅਜਾਇਬ ਸਿੰਘ ਨੀਲੋਵਾਲ, ਗੁਰਜਿੰਦਰ ਪਾਲ ਸਿੰਘ, ਮਨਿੰਦਰ ਸਿੰਘ, ਰਵਿੰਦਰ ਸਿੰਘ ਲਾਲੀ, ਰਾਮ ਲੁਭਾਇਆ ਕਲਸੀ, ਗੁਰਜੰਟ ਸਿੰਘ ਮਾਨਸਾ ਆਦਿ ਸੂਬਾਈ ਆਗੂ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਕੇਦਰੀ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ
Next articleਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ