ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ):ਪੰਜਾਬ ਸਰਕਾਰ ਗ੍ਰਾਮ ਪੰਚਾਇਤਾਂ ਤੋਂ ਪੀਣ ਵਾਲੇ ਪਾਣੀ ਦੇ ਬਿੱਲ ਜ਼ਬਰਦਸਤੀ ਵਸੂਲਣੇ ਬੰਦ ਕਰੇ। ਇਹ ਵਿਚਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੈਂਬਰ ਲੋਕ ਸਭਾ ਨੇ ਇਥੇ ਪੰਚਾਂ ਸਰਪੰਚਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਹਨਾਂ ਆਖਿਆ ਕਿ ਸਾਡੀ ਸਰਕਾਰ ਦੌਰਾਨ ਕਿਸੇ ਵੀ ਪੰਚਾਇਤ ਤੋਂ ਪੀਣ ਵਾਲੇ ਪਾਣੀ ਦੇ ਬਿੱਲ ਨਹੀਂ ਵਸੂਲੇ ਸੀ। ਉਹਨਾਂ ਆਖਿਆ ਕਿ ਇਕ ਪਾਸੇ ਸਤਕਾਰ ਖੇਤੀਬਾੜੀ ਦੇ ਟਿਊਬਵੈੱਲਾਂ ਦੇ ਬਿਲ ਮੁਆਫ਼ ਜਾਰੀ ਰਖ ਰਹੀ ਹੈ ਦੂਜੇ ਪਾਸੇ ਸਾਰੇ ਪਿੰਡ ਨੂੰ ਪਾਣੀ ਪਿਲਾਉਣ ਵਾਲੇ ਟਿਊਬਵੈੱਲ ਦਾ ਬਿਲ ਗੈਰ ਕਾਨੂੰਨੀ ਤਰੀਕੇ ਨਾਲ ਜ਼ਬਰਦਸਤੀ ਵਸੂਲ ਰਹੇ ਹਨ। ਬਿਜਲੀ ਦੇ ਬਿੱਲ ਬਿਜਲੀ ਵਿਭਾਗ ਵੱਲੋਂ ਵਸੂਲਣੇ ਬਣਦੇ ਹਨ। ਪਰ ਵਸੂਲੀ ਕੋਈ ਹੋਰ ਵਿਭਾਗ ਕਰ ਰਿਹਾ ਹੈ। ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਜਿਨ੍ਹਾਂ ਗ੍ਰਾਮ ਪੰਚਾਇਤਾਂ ਪਾਸ ਕੋਈ ਆਮਦਨ ਨਹੀਂ ਹੈ ਉਹਨਾਂ ਸਰਪੰਚਾਂ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ ਉਹ 15 ਵੇਂ ਵਿੱਤ ਕਮਿਸ਼ਨ ਵਲੋਂ ਭੇਜੀ ਗ੍ਰਾਂਟ ਵਿਚੋਂ ਬਿਲ ਦੀ ਅਦਾਇਗੀ ਕਰਨ। ਜ਼ੋ ਗੈਰ ਕਾਨੂੰਨੀ ਹੈ। ਕਾਂਗਰਸ ਪਾਰਟੀ ਪੰਜਾਬ ਦੇ ਸਰਪੰਚਾਂ ਨਾਲ ਖੜ੍ਹੀ ਹੈ। ਕਿਸੇ ਕਿਸਮ ਦਾ ਧੱਕਾ ਨਹੀ ਹੋਣ ਦਿੱਤਾ ਜਾਵੇਗਾ। ਜੇ ਲੋੜ ਪਈ ਤਾਂ ਸੰਘਰਸ਼ ਕੀਤਾ ਜਾਵੇਗਾ। ਇਸ ਦੀ ਜ਼ਿਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੰਤ ਸਿੰਘ ਕਲਾਰਾਂ ਸਾਬਕਾ ਚੇਅਰਮੈਨ ਪਨਗ੍ਰੇਨ ਪੰਜਾਬ, ਹਰਮਿੰਦਰ ਸਿੰਘ ਲੱਕੀ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ,ਹਰੀਪਾਲ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਰਿੰਡਾ, ਬਲਾਕ ਕਾਂਗਰਸ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ , ਗੁਰਚਰਨ ਸਿੰਘ ਮਾਣੇਮਾਜਰਾ, ਮਲਕੀਤ ਸਿੰਘ, ਸਰਪੰਚ ਸਭਰਵਾਲ, ਸਰਪੰਚ ਬਬਲਾ, ਸਰਪੰਚ ਮਨਪ੍ਰੀਤ ਸਿੰਘ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਹਰਜੀਤ ਸਿੰਘ ਸੋਢੀ, ਸੰਦੀਪ ਕੁਮਾਰ ਸੋਨੂੰ, ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਸੋਨੂੰ ਢੰਗਰਾਲੀ ਅਤੇ ਹਰਕੀਰਤ ਸਿੰਘ ਮੜੌਲੀ ਕਲਾਂ,ਸਮੇਤ ਅਨੇਕਾਂ ਪੰਚ ਸਰਪੰਚ, ਅਤੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



