ਪੰਜਾਬ ਸਰਕਾਰ ਹਰ ਖੇਤਰ ਵਿੱਚ ਫੇਲ੍ਹ ਹੈ, ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ: ਸੁਖਮਿੰਦਰਪਾਲ ਸਿੰਘ ਗਰੇਵਾਲ

ਸੁਖਮਿੰਦਰਪਾਲ ਸਿੰਘ ਗਰੇਵਾਲ

ਸਾਹਨੇਵਾਲ (ਸਮਾਜ ਵੀਕਲੀ) ਪੰਜਾਬ ਦੇ ਲੋਕਾਂ ਨੂੰ ਸਬਜਬਾਗ ਦਿਖਾ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਖੇਤਰ ਵਿੱਚ ਫੇਲ ਹੋ ਗਈ ਹੈ ਹੁਣ ਪੰਜਾਬ ਸਰਕਾਰ ਨੇ ਮਾਨਯੋਗ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਪੰਚਾਇਤੀ ਚੋਣਾਂ ਦਾ ਐਲਾਨ ਤਾਂ ਕਰ ਦਿੱਤਾ ਪਰ ਉਸ ਦੇ ਲਈ ਤਿਆਰੀ ਨਾ ਹੋਣ ਕਾਰਨ ਪੰਜਾਬ ਦੇ ਲੋਕ ਖੱਜਲ ਖੁਆਰ ਹੋ ਰਹੇ ਹਨ। ਇਹ ਵਿਚਾਰ ਭਾਜਪਾ ਦੇ ਕੌਮੀ ਕਿਸਾਨ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦਾ ਐਲਾਨ ਤਾਂ ਕਰ ਦਿੱਤਾ ਹੈ ਪਰ ਇਸ ਦੀਆਂ ਤਿਆਰੀਆਂ ਨਾ ਹੋਣ ਕਾਰਨ ਪੰਜਾਬ ਦੇ ਪੰਚਾਇਤੀ ਚੋਣਾਂ ਲੜਨ ਵਾਲੇ ਚਾਹਵਾਨ ਵਿਅਕਤੀ ਖੱਜਲ ਖੁਆਰ ਹੋ ਰਹੇ ਹਨ। ਪਹਿਲਾਂ ਤਾਂ ਪੰਜਾਬ ਸਰਕਾਰ ਨੇ ਰਾਖਵੀਆਂ ਸੀਟਾਂ ਦਾ ਐਲਾਨ ਕਰਨ ਵਿੱਚ ਦੇਰੀ ਕੀਤੀ ਜਿਸ ਦਾ ਸਿੱਧਾ ਫਾਇਦਾ ਮੌਜੂਦਾ ਆਮ ਆਦਮੀ ਦੀ ਸਰਕਾਰ ਦੇ ਲੋਕਾਂ ਨੂੰ ਹੋਣਾ ਹੈ। ਪੰਜਾਬ ਦੇ ਲੋਕਾਂ ਨੂੰ ਸੋਧੀਆਂ ਹੋਈਆਂ ਵੋਟਰ ਸੂਚੀਆਂ ਵੀ ਉਪਲਬਧ ਨਹੀਂ ਕਰਵਾਈਆਂ ਜਾ ਰਹੀਆਂ ਲੋਕ ਸਰਕਾਰੀ ਦਫਤਰਾਂ ਦੇ ਵਿੱਚ ਖੱਜਲ ਖੁਆਰ ਹੋ ਰਹੇ ਹਨ । ਉਹਨਾਂ ਦੋਸ਼ ਗਾਇਆ ਕਿ ਪੰਜਾਬ ਸਰਕਾਰ ਨੇ ਆਪਣੇ ਚਹੇਤਿਆਂ ਨੂੰ ਪੰਚਾਇਤਾਂ ਉੱਪਰ ਕਾਬਜ਼ ਹੋਣ ਲਈ ਵਾਰਡ ਬੰਦੀ ਵੀ ਆਪਣੇ ਹੀ ਵਿਧਾਇਕਾਂ ਦੇ ਕਹਿਣ ਦੇ ਉੱਥੇ ਕੀਤੀ ਹੈ ਜਿਸ ਨਾਲ ਪਿੰਡਾਂ ਵਿੱਚ ਧੜੇਬੰਦੀਆਂ ਵਧ ਰਹੀਆਂ ਹਨ ਉਹਨਾਂ ਕਿਹਾ ਕਿ ਅਜੇ ਤੱਕ ਲੋਕਾਂ ਨੇ ਕਾਗਜ ਦਾਖਲ ਨਹੀਂ ਕੀਤੇ ਕਾਗਜ ਦਾਖਲ ਕਰਨ ਲਈ ਜਿਹੜੀਆਂ ਵੱਖ ਵੱਖ ਤਰ੍ਹਾਂ ਦੀਆਂ ਐਨਓਸੀ ਨਾਲ ਲਗਾਉਣੀਆਂ ਹਨ ਉਹਨਾਂ ਨੂੰ ਹਾਸਲ ਕਰਨ ਲਈ ਚਾਹਵਾਨ ਸੱਜਣ ਸਰਕਾਰੀ ਦਫਤਰਾਂ ਵਿੱਚ ਖੱਜਲ ਖੁਆਰ ਹੋ ਰਹੇ ਹਨ। ਕਿਉਂਕਿ ਚੋਣਾਂ ਦੀ ਅਜੇ ਤੱਕ ਸਰਕਾਰੀ ਤੌਰ ਤੇ ਤਿਆਰੀ ਨਹੀਂ ਹੋਈ। ਲੋਕਾਂ ਨੂੰ ਵੋਟਰ ਸੂਚੀਆਂ ਨਾ ਮਿਲਣ ਕਰਕੇ ਇਹ ਨਹੀਂ ਪਤਾ ਲੱਗ ਰਿਹਾ ਕਿ ਉਹਨਾਂ ਨੇ ਕਿਹੜੇ ਵਾਰਡ ਵਿੱਚੋਂ ਪੰਚ ਦੀ ਚੋਣ ਲੜਨੀ ਹੈ। ਪੰਜਾਬ ਸਰਕਾਰ ਲੋਕਾਂ ਵਿੱਚ ਭੰਬਲ ਭੂਸਾ ਪਾ ਕੇ ਹਰ ਹਾਲਤ ਵਿੱਚ ਆਪਣੇ ਪੱਖ ਦੇ ਉਮੀਦਵਾਰਾਂ ਨੂੰ ਚੋਣਾਂ ਜਿਤਾਉਣਾ ਚਾਹੁੰਦੀ ਹੈ ਇਸ ਕਰਕੇ ਪੰਜਾਬ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੁੱਧ ਚਿੰਤਨ/ ਤਮਾਸ਼ਾ ਇਹ ਹਿੰਦੋਸਤਾਨ !
Next articleਸ਼ਹੀਦ ਭਗਤ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਸ਼ਰਧਾਂਜਲੀ ਭੇਂਟ ਕੀਤੀ