ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ’ਚ ਸੁਧਾਰਾਂ ਲਈ ਇਤਿਹਾਸਕ ਕਦਮ ਚੁੱਕੇ – ਡਾ. ਰਾਜ ਕੁਮਾਰ ਚੱਬੇਵਾਲ

ਹਲਕਾ ਚੱਬੇਵਾਲ ਦਾ ਕੋਈ ਸਕੂਲ ਅਧਿਆਪਕਾਂ ਤੋਂ ਵਾਂਝਾ ਨਹੀਂ ਰਹੇਗਾ

ਮਾਹਿਲਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਹਿਮੋਵਾਲ ਵਿਖੇ ਕਰੀਬ 13 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਸਿੱਖਿਆ ਦੇ ਖੇਤਰ ਵਿਚ ਸੁਧਾਰਾਂ ਲਈ ਇਤਿਹਾਸਕ ਕਦਮ ਚੁੱਕੇ ਹਨ। ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਹਿਮੋਵਾਲ ਵਿਖੇ ਨਵੇਂ ਕਮਰੇ ਅਤੇ ਚਾਰਦੀਵਾਰੀ ਦੇ ਕੰਮ ਦਾ ਉਦਘਾਟਨ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਭਰ ਦੇ ਸਕੂਲਾਂ ਦੀ ਕਾਇਆਕਲਪ ਹੋਈ ਹੈ ਜਿਸ ਨਾਲ ਸਕੂਲਾਂ ਦਾ ਬੁਨਿਆਦੀ ਢਾਂਚਾ ਪਹਿਲਾਂ ਨਾਲੋਂ ਕਿਤੇ ਬਿਹਤਰ ਅਤੇ ਸ਼ਾਨਦਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 400 ਤੋਂ ਵੱਧ ਅਧਿਆਪਕਾਂ, ਲੈਕਚਰਾਰਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਦੁਆ ਕੇ ਅਧਿਆਪਨ ਦੇ ਖੇਤਰ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਮੌਜੂਦਾ ਮੁਕਾਬਲੇਬਾਜੀ ਦੇ ਦੌਰ ’ਚ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਰਹੇਗੀ। ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਮੁਫ਼ਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦਾ ਹੀ ਨਹੀਂ ਸਗੋਂ ਹਰ ਸਹੂਲਤ ਮੁਫ਼ਤ ਵਿਚ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਮੁਫ਼ਤ  ਵਿਦਿਅਕ ਟੂਰ ਕਰਵਾਇਆ ਗਿਆ ਜੋ ਕਿ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਨੇ ਹਲਕਾ ਚੱਬੇਵਾਲ ਦੇ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਬਾਰੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਭਰਤੀਆਂ ਨਾਲ ਹਲਕੇ ਅੰਦਰ ਕੋਈ ਵੀ ਸਕੂਲ ਅਧਿਆਪਕਾਂ ਤੋਂ ਸੱਖਣਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਹੋਰ ਮਜ਼ਬੂਤੀ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਸ਼ਿਵ ਨੰਦਨ ਉਸਾਰੀ ਮਿਸਤਰੀ ਮਜਦੂਰ ਯੂਨੀਅਨ ਦੇ ਬਣੇ ਪ੍ਰਧਾਨ – ਓਮਪ੍ਰਕਾਸ਼ ਨੇ ਸਾਂਭੀ ਸਕੱਤਰ ਦੀ ਜਿੰਮੇਵਾਰੀ
Next articleਵਿਕਾਸ ਦੀ ਰਾਹ ’ਤੇ ਹੁਸ਼ਿਆਰਪੁਰ – ਬ੍ਰਹਮ ਸ਼ੰਕਰ ਜਿੰਪਾ