ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਨਡਾਲਾ 9 ਦਸੰਬਰ ( ਹਰਜਿੰਦਰ ਸਿੰਘ ਚੰਦੀ)ਅੱਜ ਇੱਥੇ ਖੇਤ ਤੇ ਮਜਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤੇ ਪੰਜਾਬ ਖੇਤ ਮਜ਼ਦੂਰ ਸਭਾ ਦੀ ਅਗਵਾਈ ਹੇਠ ਮਜਦੂਰਾਂ ਦੀਆ ਮੰਗਾਂ ਨਾ ਮੰਨਣ ਵਾਲੇ ਮੁੱਖ ਮੰਤਰੀ ਚੰਨੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵੱਖ ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਕੁੱਲ ਹਿੰਦ ਕਿਸਾਨ ਸਭਾ ਦੇ ਜਿਲਾ ਆਗੂ ਵੀਰ ਕੁਮਾਰ ਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਬਲਕਾਰ ਸਿੰਘ ਦੀ ਅਗਵਾਈ ਹੇਠ ਪਹਿਲਾ ਬੱਸ ਸਟੈਂਡ ਨਡਾਲਾ ਵਿਖੇ ਇਕੱਠੇ ਹੋ ਕੇ ਸ਼ਹਿਰ ਵਿੱਚ ਮਾਰਚ ਕਰਦਿਆ ਮੁੱਖ ਚੌਕ ਵਿੱਚ ਮੁੱਖ ਮੰਤਰੀ ਚੰਨੀ ਦਾ ਪੁਤਲਾ ਫੂਕਿਆ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਜਿਲ੍ਹਾ ਆਗੂ ਵੀਰ ਕੁਮਾਰ ਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਕਾਂਗਰਸ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ।ਤੇ ਕੀਤੇ ਹੋਏ ਅੈਲਾਨਾ ਤੋਂ ਪਾਸਾ ਵੱਟ ਰਹੀ।
ਇਸ ਲਈ ਲੋਕਾਂ ਨੂੰ ਆਪਣੇ ਹੱਕ ਲੈਣ ਲਈ ਖੁਦ ਮੈਦਾਨ ਵਿੱਚ ਉਤਰਨਾ ਚਾਹੀਦਾ ਹੈ। ਘਰ ਘਰ ਵਿੱਚ ਚੱਲੀ ਗੱਲ, ਸੰਘਰਸ਼ ਬਿਨਾਂ ਨੀ ਕੋਈ ਹੱਲ ਦੇ ਨਾਹਰੇ ਤੇ ਪਹਿਰਾ ਦਿੰਦਿਆਂ ਕਿਹਾ ਹੈ ਕਿ ਜਿਵੇ ਦਿੱਲੀ ਮੋਰਚਾ ਫਤਿਹ ਕੀਤਾ ਉਸੀ ਤਰ੍ਹਾਂ ਮਜਦੂਰਾਂ ਦੇ ਮਸਲਿਆਂ ਤੇ ਵੀ ਪੰਜਾਬ ਵਿੱਚ ਸੰਘਰਸ਼ ਵਿੱਢਣਾ ਪਵੇਗਾ ਤਾਂ ਹੀ ਇਸ ਗੂੰਗੀ ਬੋਲੀ ਸਰਕਾਰ ਦੇ ਕੰਨ ਖੁਲਣ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਜਿੰਦਰ ਸਿੰਘ, ਮਨਿੰਦਰ ਸਿੰਘ ਦਵਿੰਦਰ ਸਿੰਘ, ਕਸ਼ਮੀਰ ਕੌਰ, ਜਗੀਰ ਕੌਰ, ਭਜਨ ਕੌਰ, ਜਸਵਿੰਦਰ ਕੌਰ ਕੁਲਵਿੰਦਰ ਕੌਰ ਮਿਰਜਾਪੁਰ, ਕਸ਼ਮੀਰ ਸਿੰਘ,ਗੁਰਦੇਵ ਸਿੰਘ, ਗੁਰਪਾਲ ਸਿੰਘ, ਆਦਿ ਹਾਜ਼ਰ ਸਨ।

ਸਮਾਜ ਵੀਕਲੀਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਐਸ ਐਮ ੳ ਮਹਿਤਪੁਰ ਵਲੋਂ ਗੈਰ ਸੰਚਾਰੀ ਬਿਮਾਰੀਆਂ ਤੋਂ ਬਚਾਅ ਲਈ ਜਨ-ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ
Next article16 ਹੈੱਡ ਟੀਚਰਾਂ ਨੂੰ ਪਦਉਨੱਤ ਕਰਕੇ ਸੈਂਟਰ ਹੈੱਡ ਟੀਚਰ ਬਣਾਇਆ