ਬੀਕੇਯੂ ਪੰਜਾਬ ਵੱਲੋਂ ਤਿਆਰੀਆਂ ਮੁਕੰਮਲ -ਸੰਧੂ
ਚੰਡੀਗੜ੍ਹ (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਪ੍ਰੈਸ ਗੱਲਬਾਤ ਕਰਦੇ ਦੱਸਿਆ ਕਿ ਪੰਜਾਬ ਸਰਕਾਰ ਦੀ ਲੈਡਪੂਲਿੰਗ ਪਾਲਿਸੀ ਰਾਹੀ ਕਿਸਾਨਾਂ ਦੀ ਜ਼ਮੀਨ ਬਿਨਾ ਉਨ੍ਹਾਂ ਦੀ ਮਰਜ਼ੀ ਦੇ ਇਕੱਠੀ ਕੀਤੀ ਜਾ ਰਹੀ ਹੈ, ਜੋ ਸਿੱਧਾ-ਸਿੱਧਾ ਕਿਸਾਨੀ ਹੱਕਾ ‘ਤੇ ਹਮਲਾ ਹੈ। ਉਨ੍ਹਾ ਕਿਹਾ ਕਿ ਹੈ, ਜੇਕਰ ਇੱਥੋਂ ਦੀ ਉਪਜਾਉ ਜ਼ਮੀਨ ਨੂੰ ਲੈਡਪੂਲਿੰਗ ਰਾਹੀ ਸ਼ਹਿਰੀ ਰੂਪ ਦਿੱਤਾ ਗਿਆ ਤਾਂ ਇਹ ਨਾ ਸਿਰਫ਼ ਪੰਜਾਬ ਦੇ ਵਾਤਾਵਰਣ ਲਈ ਹਾਨੀਕਾਰਕ ਹੋਵੇਗਾ, ਸਗੋਂ ਖੇਤੀ ਦੀ ਉਪਜ ਵਿਚ ਵੀ ਵੱਡੀ ਕਮੀ ਆਵੇਗੀ ਫੁਰਮਾਨ ਸਿੰਘ ਸੰਧੂ ਨੇ ਲੈਡਪੁਲਿੰਗ ਦੇ ਤਹਿਤ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨੌਟੀਫਿਕੇਸ਼ਨਾ ਨੂੰ ਲੈ ਕੇ ਚਿੰਤਾ ਜਤਾਉਂਦਿਆ ਕਿਹਾ ਕਿ ਇਹ ਨੋਟਿਸ ਕਿਸਾਨਾ ਦੀ ਸਲਾਹ ਲਏ ਬਿਨਾ ਜਾਰੀ ਹੋ ਰਹੇ ਹਨ, ਜਿਸ ਕਾਰਨ ਕਿਸਾਨਾ ਤੇ ਖਤਰੇ ਦੇ ਬੱਦਲ ਮੰਡਰਾ ਰਹੇ ਹਨ। ਉਨ੍ਹਾ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਘੇਰਦਿਆ ਕਿਹਾ ਕਿ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੋਂ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਕਿਸਾਨਾ ਨੂੰ ਨੁਕਸਾਨ ਪਹੁੰਚਾ ਕੇ, ਸਰਕਾਰ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ, ਜਿਸ ਦੇ ਸ ਵਿੱਚ ਮਿਤੀ 30 ਜੁਲਾਈ ਨੂੰ ਵਿਸ਼ਾਲ ਟਰੈਕਟਰ ਮਾਰਚ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਤੋਂ ਸ਼ੁਰੂ ਕਰ ਕੇ ਵੱਖ-ਵੱਖ ਪਿੰਡਾ ਵਿਚ ਕੱਢਿਆ ਜਾਵੇਗਾ। ਇਸ ਮੌਕੇ ਬਾਪੂ ਗੁਰਦੇਵ ਸਿੰਘ ਸਰਪ੍ਰਸਤ ਪੰਜਾਬ, ਭੁਪਿੰਦਰ ਸਿੰਘ ਔਲਖ ਜਨਲ ਸਕੱਤਰ ਪੰਜਾਬ, ਜੋਗਿੰਦਰ ਸਿੰਘ ਸਭਰਾ ਮੀਤ ਪ੍ਰਧਾਨ ਪੰਜਾਬ, ਗੁਰਚਰਨ ਸਿੰਘ ਪੀਰ ਮੁਹੰਮਦ ਕੋਰ ਕਮੇਟੀ ਮੈਬਰ ਪੰਜਾਬ, ਪ੍ਰਗਟ ਸਿੰਘ ਲਹਿਰਾ ਕੋਰ ਕਮੇਟੀ ਮੈਬਰ ਪੰਜਾਬ, ਬਲਦੇਵ ਸਿੰਘ ਵਾਈਆ ਕੋਰ ਕਮੇਟੀ ਮੈਬਰ ਪੰਜਾਬ ਸਮੇਤ ਹੋਰ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



