HOME ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਆਮ ਲੋਕਾਂ ਦੀ ਸੁਰੱਖਿਆ ਯਕੀਨੀ...

ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ – ਚੇਅਰਮੈਨ ਸਤਨਾਮ ਸਿੰਘ ਜਲਵਾਹਾ

1

ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਪ੍ਰਬੰਧਾਂ ਦਾ ਨਿਰੀਖਣ

ਨਵਾਂਸ਼ਹਿਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਅਤੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਤੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਚੇਅਰਮੈਨ ਸਤਨਾਮ ਸਿੰਘ ਜਲਵਾਹਾ ਅਤੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਤਾਜੋਵਾਲ, ਮੰਢਾਲਾ ਤੇ ਧੈਂਗੜਪੁਰ ਦੇ ਬੰਨ੍ਹ ਦੀ ਮੌਜੂਦਾ ਸਥਿਤੀ ਨੂੰ ਦੇਖਿਆ ਤੇ ਆਮ ਲੋਕਾਂ ਨਾਲ ਗੱਲਬਾਤ ਕੀਤੀ। ਚੇਅਰਮੈਨ ਜਲਵਾਹਾ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪਿੰਡ ਧੁਲੇਤਾ ਵਿਖੇ ਪਹੁੰਚ ਕੇ ਸੰਤ ਕੁਲਵੰਤ ਰਾਮ ਜੀ ਨੇ ਸੰਗਤ ਨੂੰ ਪਹਿਲਾਂ ਆਪ ਏਕਾ ਕਰਨਾ ਚਾਹੀਦਾ ਹੈ ਸੰਤ ਕੁਲਵੰਤ ਰਾਮ ਜੀ ਵਾਂਗ ਬਾਕੀ ਸੰਤਾਂ ਮਹਾਪੁਰਸ਼ਾਂ ਨੂੰ ਸੱਦਾ ਦਿੱਤਾ –ਖੁਸੀ ਰਾਮ ਬਸਪਾ ਆਗੂ
Next articleਐਸ.ਡੀ.ਐਮ. ਵੱਲੋਂ ਧੁੱਸੀ ਬੰਨ ਦਾ ਦੌਰਾ, ਸਥਿਤੀ ਕਾਬੂ ਹੇਠ, ਕ੍ਰਿਤਿਕਾ ਗੋਇਲ ਨੇ ਅਧਿਕਾਰੀਆਂ ਨੂੰ ਹਰ ਪੱਖੋਂ ਪੁਖਤਾ ਇੰਤਜਾਮ ਰੱਖਣ ਦੇ ਦਿੱਤੇ ਨਿਰਦੇਸ਼