HOME ਪੰਜਾਬ ਸਰਕਾਰ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਿਕ ਫ਼ੈਸਲੇ- ਵਿਧਾਇਕਾ ਸੰਤੋਸ਼ ਕਟਾਰੀਆ

ਪੰਜਾਬ ਸਰਕਾਰ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਿਕ ਫ਼ੈਸਲੇ- ਵਿਧਾਇਕਾ ਸੰਤੋਸ਼ ਕਟਾਰੀਆ

4
ਵਿਧਾਇਕਾ ਸੰਤੋਸ਼ ਕਟਾਰੀਆ
ਬਲਾਚੌਰ   (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ )  ਵਿਧਾਇਕਾ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਹੋਈ ਕੈਬਨਿਟ ਮੀਟਿੰਗ ਵਿਚ ਇੰਡਸਟਰੀ ਦੇ ਲਈ ਇਤਿਹਾਸਕ ਫ਼ੈਸਲਾ ਲਿਆ ਗਿਆ। ਇਸ ਤਹਿਤ ਰਾਈਟ ਟੂ ਬਿਜ਼ਨੈੱਸ ਐਕਟ ਵਿਚ ਕੁਝ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਕੈਬਨਿਟ ਵੱਲੋਂ ਇੰਡਸਟਰੀ ਨੂੰ ਹੁਲਾਰਾ ਦੇਣ ਦੇ ਲਈ ਇਕ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ, ਜਿਸ ਤਹਿਤ ਰਾਈਟ ਟੂ ਬਿਜ਼ਨੈੱਸ ਐਕਟ ਵਿਚ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਤਹਿਤ ਜੋ ਨਿਰਧਾਰਤ ਹੱਦ 25 ਕਰੋੜ ਰੁਪਏ ਤਕ ਸੀ, ਉਸ ਨੂੰ ਵਧਾ ਕੇ 125 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਜੇਕਰ ਕੋਈ ਇੰਡਸਟਰੀ ਉਸ ਤੋਂ ਉੱਪਰ ਹੈ ਤਾਂ ਵਿਭਾਗ ਵੱਲੋਂ ਉਸ ਨੂੰ ਵੀ ਲੋੜ ਮੁਤਾਬਕ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਅੱਗੇ ਦੱਸਿਆ ਕਿ ਇਸ ਤਹਿਤ 5 ਮਨਜ਼ੂਰੀਆਂ ਹੋਰ ਵਧਾ ਦਿੱਤੀਆਂ ਗਈਆਂ ਹਨ। ਇਸ ਤਹਿਤ ਹੁਣ ਲੇਬਰ ਵਿਭਾਗ, ਫੈਕਟਰੀ ਲਾਇਸੰਸ, ਕੰਸੈਂਟ ਟੂ ਇਸਟੈਬਲਿਸ਼, ਕੰਸੈਂਟ ਟੂ ਆਪ੍ਰੇਟ (ਪ੍ਰਦੂਸ਼ਣ ਵਿਭਾਗ), ਜੰਗਲਾਤ ਵਿਭਾਗ ਦੀ ਐੱਨ. ਓ ਸੀ. ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਰਾਈਟ ਟੂ ਬਿਜ਼ਨੈੱਸ ਐਕਟ ਤਹਿਤ ਪਹਿਲਾਂ ਸਿਰਫ਼ ਇੰਡਸਟਰੀਅਲ ਪਾਰਕਾਂ ਵਿਚ ਮਨਜ਼ੂਰਸ਼ੁਦਾ ਇੰਡਸਟਰੀ ਨੂੰ 5 ਦਿਨਾਂ ਵਿਚ ਮਨਜ਼ੂਰੀ ਦਿੱਤੀ ਜਾਂਦੀ ਸੀ, ਪਰ ਹੁਣ ਇਸ ਵਿਚ ਪੁੱਡਾ, ਲੋਕਲ ਬਾਡੀਜ਼ ਦੇ ਰਿਅਲ ਅਸਟੇਟ ਤੋਂ ਮਨਜ਼ੂਰਸ਼ੁਦਾ ਇੰਡਸਟਰੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਥਾਵਾਂ ‘ਤੇ ਨਵੇਂ ਪ੍ਰਾਜੈਕਟਾਂ ਨੂੰ 15 ਦਿਨਾਂ ਵਿਚ (ਸਿਰਫ਼ ਗ੍ਰੀਨ ਤੇ ਆਰੇਂਜ) ਅਤੇ ਪ੍ਰਾਜੈਕਟ ਦੇ ਵਿਸਥਾਰ ਲਈ 18 ਦਿਨਾਂ ਵਿਚ ਮਨਜ਼ੂਰੀ ਦੇ ਦਿੱਤੀ ਜਾਵੇਗੀ। ਇਸ ਤਰ੍ਹਾਂ ਹੁਣ ਵੱਧ ਤੋਂ ਵੱਧ ਇੰਡਸਟਰੀਆਂ ਨੂੰ ਫ਼ਾਈਲ ਸਹੀ ਹੋਣ ‘ਤੇ 5 ਤੋਂ 18 ਦਿਨਾਂ ਦੇ ਅੰਦਰ-ਅੰਦਰ ਮਨਜ਼ੂਰੀ ਮਿਲ ਜਾਇਆ ਕਰੇਗੀ ਤੇ ਬੀਬੀ ਜੀ ਨੇ ਦੱਸਿਆ ਕਿ ਮਾਨ ਸਰਕਾਰ ਹਮੇਸ਼ਾ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਜਲਦੀ ਹੀ ਨੋਟਿਸ ਜਾਰੀ ਹੋ ਸਕਦਾ ਹੈ; ਪਤਾ ਲਗਾਓ ਮਾਮਲਾ ਕੀ ਹੈ।
Next articleਜੀਐਸਟੀ ਵਿੱਚ ਮਹੱਤਵਪੂਰਨ ਕਟੌਤੀ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਇੱਕ ਹੋਰ ਐਲਾਨ ਕਰਦੇ ਹੋਏ ਕਿਹਾ, “ਅਸੀਂ ਇੱਥੇ ਨਹੀਂ ਰੁਕਾਂਗੇ, ਟੈਕਸ ਹੋਰ ਘਟਾਏ ਜਾਣਗੇ।”