ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਹਰੇਕ ਪੱਖੋਂ ਬਿਹਤਰੀਨ ਬਣਾਉਣ ਲਈ ਵਚਨਬੱਧ – ਡਾ. ਸੁਖਵਿੰਦਰ ਕੁਮਾਰ ਸੁੱਖੀ

ਸਿੱਖਿਆ ਕ੍ਰਾਂਤੀ ਤਹਿਤ ਬੰਗਾ ਹਲਕੇ ਦੇ ਵੱਖ-ਵੱਖ ਸਕੂਲਾਂ ‘ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਨਵਾਂਸ਼ਹਿਰ/ਬੰਗਾ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰੇਕ ਪੱਖੋਂ ਬਿਹਤਰੀਨ ਬਣਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਇਤਿਹਾਸਕ ਫ਼ੈਸਲਿਆਂ ਸਦਕਾ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਬੰਗਾ ਅਤੇ ਪੰਜਾਬ ਕੰਟੇਨਰ ਤੇ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਬਹੂਆ, ਮੇਹਲੀ, ਮੰਢਿਆਲੀ ਤੇ ਖੋਥੜਾਂ ਦੇ ਵੱਖ-ਵੱਖ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਆਧੁਨਿਕ ਕਲਾਸ ਰੂਮਾਂ, ਵਾਸ਼ਰੂਮਾਂ, ਚਾਰ ਦੀਵਾਰੀਆਂ ਅਤੇ ਹੋਰ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਆਗਾਜ਼ ਕੀਤਾ ਹੈ, ਜਿਸ ਦੇ ਤਹਿਤ ਸਕੂਲਾਂ ਵਿਚ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਤਿ- ਆਧੁਨਿਕ ਸਿੱਖਿਆ ਪ੍ਰਣਾਲੀ, ਸਕੂਲੀ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ਵਿਚ ਸੁਧਾਰ ਕਰਨ ਲਈ ਵਿਦੇਸ਼ਾਂ ਦੇ ਵਿੱਦਿਅਕ ਟੂਰ, ਵਾਈ-ਫਾਈ ਸੁਵਿਧਾ, ਸਕੂਲਾਂ ਦੇ ਆਲੇ-ਦੁਆਲੇ ਚਾਰਦੀਵਾਰੀ, ਸਕਿਉਰਿਟੀ ਗਾਰਡ, ਨਵੇਂ ਕਲਾਸ ਰੂਮਾਂ ਦੀ ਉਸਾਰੀ, ਵਿਦਿਆਰਥੀਆਂ ਲਈ ਸਾਫ-ਸੁਥਰੇ ਪਖਾਨੇ, ਖੇਡ ਮੈਦਾਨ, ਪੀਣ ਵਾਲਾ ਸਾਫ਼ ਪਾਣੀ, ਅਧਿਆਪਕਾਂ ਦੀ ਨਿਯਮਤ ਭਰਤੀ ਕਰਨ ਦੇ ਨਾਲ-ਨਾਲ ਹਰ ਲੋੜ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਸਿੱਖਿਆ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ, ਅਧਿਆਪਕ ਤੇ ਇਲਾਕੇ ਦੇ ਮੋਹਤਬਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵਿਧਾਇਕਾ ਸੰਤੋਸ਼ ਕਟਾਰੀਆ ਨੇ ਸਕੂਲਾਂ ਵਿਚ 53 ਲੱਖ 55 ਹਜਾਰ ਰੁਪਏ ਦੇ ਵਿਕਾਸ ਪ੍ਰਜੈਕਟ ਕੀਤੇ ਲੋਕ ਅਰਪਿਤ ਕਿਹਾ, ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣੇਗਾ ਪੰਜਾਬ
Next articleਖੇਡ ਵਿੰਗਾਂ ਵਿਚ ਦਾਖ਼ਲੇ ਲਈ ਵੇਟਲਿਫਟਿੰਗ ਅਤੇ ਕੁਸ਼ਤੀ ਦੇ ਹੋਏ ਚੋਣ ਟ੍ਰਾਇਲ