ਸੜੋਆ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਬਲਾਕ ਸੜੋਆ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ, ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ, ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ ਅਤੇ ਬੰਗਾ ਬਲਾਕ ਦੇ ਪ੍ਰਧਾਨ ਡਾਕਟਰ ਅਮ੍ਰਿਤ ਲਾਲ ਫਰਾਲਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਮੈਂਬਰਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਯਤਨ ਕਰੇ। ਬਹੁਤ ਸਮਾਂ ਹੋ ਗਿਆ ਝੂਠੇ ਲਾਰੇ ਲੱਪਿਆਂ ਨੂੰ ਸੁਣ ਦਿਆਂ। ਅਗਰ ਮਸਲੇ ਦਾ ਹੱਲ ਨਹੀਂ ਕੀਤਾ ਗਿਆ ਤਾਂ ਫਿਰ ਮੈਡੀਕਲ ਪ੍ਰੈਕਟੀਸ਼ਨਰਜ਼ ਆਪਣੇ ਕਿੱਤੇ ਨੂੰ ਬਚਾਉਣ ਲਈ ਇੱਕ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋ ਸਕਦੇ ਹਨ।ਜਿਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ। ਉਨ੍ਹਾਂ ਮੀਟਿੰਗ ਦੌਰਾਨ ਇਹ ਵੀ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਿਸੇ ਵੀ ਬਲਾਕ ਦਾ ਸਾਬਕਾ ਸੂਬਾ ਪ੍ਰਧਾਨ ਡਾਕਟਰ ਰਮੇਸ਼ ਕੁਮਾਰ ਬਾਲੀ ਨਾਲ ਜਾਂ ਉਨ੍ਹਾਂ ਦੀ ਕਿਸੇ ਵੀ ਗਤੀਵਿਧੀ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਸਮੂਹ ਮੈਂਬਰਾਂ ਨੂੰ ਡਾਕਟਰ ਬਾਲੀ ਦੇ ਕਿਸੇ ਵੀ ਝਾਂਸੇ ਵਿੱਚ ਨਾ ਆਉਣ ਦੀ ਹਦਾਇਤ ਕੀਤੀ। ਕਿਉਂਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੇ ਸਮੂਹ ਮੈਂਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜਿਸ ਦੇ ਮੋਜੂਦਾ ਪ੍ਰਧਾਨ ਸਤਿਕਾਰ ਯੋਗ ਡਾਕਟਰ ਜਸਵਿੰਦਰ ਸਿੰਘ ਕਾਲਖ਼ ਹਨ ਉਨ੍ਹਾਂ ਨਾਲ ਚਟਾਨ ਵਾਂਗ ਖ਼ੜ੍ਹੇ ਹਨ। ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ ਅਤੇ ਬਲਾਕ ਪ੍ਰਧਾਨ ਡਾਕਟਰ ਜਸਵੀਰ ਸਿੰਘ ਗੜ੍ਹੀ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸਮੂਹ ਮੈਂਬਰਾਂ ਨੂੰ ਆਪਣੀ ਏਕਤਾ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਸਮੇਂ ਬੰਗਾ ਬਲਾਕ ਦੇ ਪ੍ਰਧਾਨ ਡਾਕਟਰ ਅਮ੍ਰਿਤ ਲਾਲ ਫਰਾਲਾ, ਜ਼ਿਲ੍ਹਾ ਪ੍ਰੈਸ ਸਕੱਤਰ ਡਾਕਟਰ ਬਲਵੀਰ ਮਾਨ, ਬਲਾਕ ਜਨਰਲ ਸਕੱਤਰ ਡਾਕਟਰ ਸੁਰਿੰਦਰ ਨੋਰਦ, ਡਾਕਟਰ ਲਲਿਤ ਕੁਮਾਰ, ਡਾਕਟਰ ਜੋਗਰਾਜ, ਡਾਕਟਰ ਰਾਕੇਸ਼ ਕੁਮਾਰ, ਡਾਕਟਰ ਹੈਪੀ ਟੋਰੋਵਾਲ, ਡਾਕਟਰ ਪ੍ਰੇਮ ਸਿੰਘ, ਡਾਕਟਰ ਜਗਤਾਰ ਸਿੰਘ ਕੈਸ਼ੀਅਰ, ਡਾਕਟਰ ਡਾਕਟਰ ਜਸਵੀਰ ਮੌਜੋਵਾਲ, ਡਾਕਟਰ ਹਰਮੇਸ਼ ਲਾਲ, ਡਾਕਟਰ ਜਗਜੀਵਨ ਸਿੰਘ ਡਾਕਟਰ ਅਮਰਜੀਤ, ਡਾਕਟਰ ਹੰਸਰਾਜ, ਡਾਕਟਰ ਅਮਰਜੀਤ ਸਜਾਲਪੁਰ, ਡਾਕਟਰ ਨਿਰਮਲ ਨੋਰਦ, ਡਾਕਟਰ ਜਤਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ।
ਪੰਜਾਬ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਜਲਦ ਮਸਲਾ ਹੱਲ ਨਹੀਂ ਕੀਤਾ ਤਾਂ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ:- ਡਾਕਟਰ ਕਟਾਰੀਆ, ਡਾਕਟਰ ਜੈਨਪੁਰ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


