HOME ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ‘ਚ ਲਏ ਕ੍ਰਾਂਤੀਕਾਰੀ ਫੈਸਲੇ – ਡਾ....

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ‘ਚ ਲਏ ਕ੍ਰਾਂਤੀਕਾਰੀ ਫੈਸਲੇ – ਡਾ. ਇਸ਼ਾਂਕ ਕੁਮਾਰ

10

ਵਿਦਿਆਰਥੀਆਂ ਦੀ ਸਹੂਲਤ ਲਈ ਵਿਦਿਆਲੇ ਨੂੰ ਗੱਡੀ ਦੇਣ ਦਾ ਐਲਾਨ

ਮਾਹਿਲਪੁਰ  (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਫਲਾਹੀ ਵਿਖੇ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਿੱਖਿਆ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਫੈਸਲੇ ਲੈ ਰਹੀ ਹੈ ਜਿਸ ਨਾਲ ਸੂਬੇ ਦੇ ਬੱਚਿਆਂ ਨੂੰ ਸਿੱਖਿਆ ਦਿਵਾ ਕੇ ਜ਼ਿੰਦਗੀ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਦੇ ਕਾਬਲ ਬਣਾਇਆ ਜਾ ਸਕੇ। ਪ੍ਰਿੰਸੀਪਲ ਰੰਜੂ ਦੁੱਗਲ, ਸਕੂਲ ਸਟਾਫ ਸਮੇਤ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਸਰਵੇਖਣ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ਦੇ ਮਾਮਲੇ ਵਿਚ ਦੇਸ਼ ਵਿਚ ਪਹਿਲੇ ਸਥਾਨ ‘ਤੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਜਿਨ੍ਹਾਂ ਵੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੰਦਿਆਂ ਵਿਦਿਆਰਥੀਆਂ ਨੂੰ ਮਨ-ਚਿਤ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਦਿਆਂ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਕਾਮਨਾ ਕੀਤੀ। ਇਸ ਦੌਰਾਨ ਪ੍ਰਿੰਸੀਪਲ ਰੰਜੂ ਦੁੱਗਲ ਨੇ ਮੁੱਖ ਮਹਿਮਾਨ ਅਤੇ ਮਾਪਿਆਂ ਦਾ ਸਵਾਗਤ ਕਰਦਿਆਂ ਸਲਾਨਾ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ਜਿਸ ਵਿਚ ਵਿਦਿਆਰਥੀਆਂ ਦੀ ਪੜ੍ਹਾਈ, ਖੇਡਾਂ, ਐਨ.ਸੀ.ਸੀ, ਸਕਾਊਟ ਗਾਈਡਜ, ਸਹਿ ਸਿੱਖਿਆ ਗਤੀਵਿਧੀਆਂ, ਪੀ.ਐਮ.ਸ੍ਰੀ ਫੰਡ ਵਿੱਚ ਕਰਵਾਈਆਂ ਗਤੀਵਿਧੀਆਂ ਬਾਰੇ ਦੱਸਿਆ ਗਿਆ। ਵਿਦਿਆਲੇ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ‘ਤੇ ਖੁਸ਼ੀ ਜਾਹਿਰ ਕਰਦਿਆਂ ਖੁਦ ਐਮ.ਡੀ. ਡਿਗਰੀ ਲਈ ਪੜ੍ਹਾਈ ਕਰਦਿਆਂ ਐਮ.ਐਲ.ਏ ਦੀ ਚੋਣ ਜਿੱਤਣ ਅਤੇ ਫਿਰ ਪੜ੍ਹਾਈ ਪੂਰੀ ਕਰਕੇ ਆਪਣੀ ਕਾਮਯਾਬੀ ਬਾਰੇ ਵਿਦਿਆਰਥੀਆਂ ਨੂੰ ਜਦੋਂ ਦੱਸਿਆ ਤਾਂ ਪੰਡਾਲ ਤਾੜੀਆਂ ਨਾਲ ਗੂੰਜ ਉਠਿਆ। ਉਨ੍ਹਾਂ ਨੇ ਮਨਸੂਈ ਬੁੱਧੀ (ਏ ਆਈ) ਦੇ‌ ਆਗਮਨ ਨਾਲ ਸਮਾਜ ਵਿਚ ਆਏ ਬਦਲਾਅ ਦੇ ਸਨਮੁੱਖ ਚੁਣੌਤੀਆਂ ਬਾਰੇ ਵਿਦਿਆਰਥੀਆਂ ਨੂੰ ਆਗਾਹ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਦਿਆਲੇ ਨੂੰ ਗੱਡੀ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਬਿਹਤਰੀ ਲਈ ਜੋ ਵੀ ਸਹਾਇਤਾ ਚਾਹੀਦੀ ਹੋਵੇ ਸਕੂਲ ਪ੍ਰਸ਼ਾਸਨ ਨੂੰ ਮੁਹੱਈਆ ਕੀਤੀ ਜਾਵੇਗੀ। ਵਿਦਿਆਲਿਆ ਵਲੋਂ ਡਾ. ਇਸ਼ਾਂਕ ਕੁਮਾਰ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਖਾਲਸਾ ਸਾਜਨਾ ਦਿਵਸ ਮੌਕੇ ਬਸਪਾ ਵੱਲੋਂ ਪਿੰਡ ਖਵਾਸਪੁਰਾ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਵਿਸ਼ਾਲ ਮਾਰਚ 13 ਅਪ੍ਰੈਲ ਨੂੰ: ਡਾ. ਅਵਤਾਰ ਸਿੰਘ ਕਰੀਮਪੁਰੀ
Next articleਕਣਕ ਖਰੀਦ ਸੀਜਨ ਨੂੰ ਲੈ ਕੇ ਮੰਡੀਆਂ ‘ਚ ਸਾਰੇ ਪ੍ਰਬੰਧ ਪੂਰੇ – ਡਿਪਟੀ ਕਮਿਸ਼ਨ