HOME ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਸੰਬੰਧੀ ਬੂਲਪੁਰ ਵਿਖੇ ਕੈਂਪ ਲਗਾਇਆ ਗਿਆ

ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਸੰਬੰਧੀ ਬੂਲਪੁਰ ਵਿਖੇ ਕੈਂਪ ਲਗਾਇਆ ਗਿਆ

4
ਕੈਪਸ਼ਨ- ਸਿਹਤ ਬੀਮਾ ਯੋਜਨਾ ਸੰਬੰਧੀ ਮੁਹੰਮਦ ਰਫੀ ਚੇਅਰਮੈਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਭਪਾਤਰੀ ਨੂੰ ਪਰਚੀ ਸੌਪਦੇ ਹੋਏ

ਕਪੂਰਥਲਾ,  (ਸਮਾਜ ਵੀਕਲੀ)  (ਕੌੜਾ)– ਪੰਜਾਬ ਸਰਕਾਰ ਦੁਆਰਾ ਚਲਾਈ ਗਈ 10 ਲੱਖ ਰੁਪਏ ਪ੍ਰਤੀ ਵਿਅਕਤੀ ਸਿਹਤ ਬੀਮਾ ਯੋਜਨਾ ਸੰਬੰਧੀ ਮੁਹੰਮਦ ਰਫੀ  ਚੇਅਰਮੈਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ  ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਦੀ ਦੇਖਰੇਖ ਹੇਠ ਇਕ ਸੁਵਿਧਾ ਕੈਂਪ ਬੂਲਪੁਰ ਵਿਖੇ ਲਗਾਇਆ ਗਿਆ। ਇਸ ਕੈਂਪ  ਦੌਰਾਨ ਪਿੰਡ ਬੂਲਪੁਰ ਦੇ ਨਿਵਾਸੀਆਂ ਦੇ ਸਿਹਤ ਬੀਮਾ ਯੋਜਨਾ ਸਬੰਧੀ ਕਾਰਡ ਬਣਾਉਣ ਲਈ ਪਰਚੀਆਂ ਜਾਰੀ ਕੀਤੀਆਂ ਗਈਆਂ ਤੇ ਸੰਬੰਧਿਤ ਲਾਭਪਾਤਰੀਆਂ ਨੂੰ ਸੌਪੀਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁਹੰਮਦ ਰਫੀ  ਚੇਅਰਮੈਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ  ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੈਂਬਰ ਪੰਚਾਇਤ  ਬਲਵਿੰਦਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਸਿਹਤ ਯੋਜਨਾ ਗਾਰੰਟੀ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ  ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਇਹ ਰਾਜ ਸਰਕਾਰ ਦੀ ਸਿਹਤ ਬੀਮਾ ਯੋਜਨਾ ਦੀ ਸੁਰੂਆਤ ਕੀਤੀ ਹੈ। ਜਿਸ ਵਿੱਚ  ਹਰ ਪਰਿਵਾਰ ਨੂੰ 10 ਲੱਖ ਤੱਕ  ਸਰਕਾਰੀ ਬਮੁਕਾਬਲਾ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਨਕਦੀ ਰਹਿਤ ਇਲਾਜ ਵਿਚ ਵੱਖ ਵੱਖ  ਬਿਮਾਰੀਆਂ, ਸਰਜਰੀ ਅਤੇ ਦਵਾਈਆਂ ਦੀ ਸਹੂਲਤ ਮਿਲੇਗੀ। ਇਸ ਵਿੱਚ ਪੰਜਾਬ ਰਾਜ ਦੇ ਸਾਰੇ ਪਰਿਵਾਰ (ਆਮ ਆਦਮੀ, ਸਰਕਾਰੀ ਕਰਮਚਾਰੀ, ਬੁਜ਼ੁਰਗ, ਆਦਿ ਜਿਸ ਵਿੱਚ ਕੋਈ ਆਮਦਨੀ ਦੀ ਲਿਮਿਟ ਨਹੀਂ ਹੈ।ਉਹ ਸਾਰੇ ਲਾਭ ਲੈ ਸਕਦੇ ਹਨ। ਉਹਨਾਂ ਕਿਹਾ ਕਿ ਇਹ ਕੈਂਪ ਪਿੰਡ ਬੂਲਪੁਰ ਵਿਖੇ ਲਗਾਤਾਰ ਚੱਲ ਰਿਹਾ ਹੈ। ਜਿਥੇ ਹੋਰ ਵੀ ਪਿੰਡ ਵਾਸੀ ਲਾਭ ਉਠਾ ਸਕਦੇ ਹਨ। ਇਸ ਮੌਕੇ ਤੇ ਡਾ ਸਵਿਤੋਜ ਸਿੰਘ, ਜਗਜੀਤ ਸਿੰਘ, ਲਾਲ ਸਿੰਘ, ਨਿਰਵੈਰ ਸਿੰਘ ਆਦਿ ਹਾਜਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬੀ ਨੂੰ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਤੱਕ ਲਾਜ਼ਮੀ ਵਿਸ਼ਾ ਬਣਾਇਆ ਜਾਵੇ – ਬਾਬਾ ਸ਼ਿਕਾਗੋਂ
Next articleਸਾਹਿਤ ਸਭਾ ਰਾਏਕੋਟ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ਼ ਮਨਾਇਆ ਗਿਆ।