ਪੰਜਾਬ ਸਰਕਾਰ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਵਿੱਚ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਨ ਦਾ ਮਤਾ ਪਾਸ ਕਰੇ-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

*ਜਿਹੜਾ ਖਜ਼ਾਨੇ ਵਿਚੋਂ ਇੱਕ ਰੁਪਈਆ ਵੀ ਫ਼ਾਇਦਾ ਲੈਂਦਾ ਹੈ ਉਹਨਾਂ ਸਾਰਿਆਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਨਾ ਲਾਜ਼ਮੀ ਕਰੇ ਸਰਕਾਰ-ਚਾਹਲ, ਸਸਕੌਰ*

ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ , ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ , ਵਿੱਤ ਸਕੱਤਰ  ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਜ਼ਟ ਸੈਸ਼ਨ ਵਿੱਚ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਜਾਵੇ ਅਤੇ ਪੰਜਾਬ ਦੇ ਸੱਭਿਆਚਾਰ, ਧਰਾਤਲ ਅਤੇ ਵਿਰਸੇ ਅਤੇ ਪੰਜਾਬ ਦੇ ਹਾਲਾਤਾਂ ਨੂੰ ਮੁੱਖ ਰੱਖ ਕੇ ਆਪਣੀ ਨਵੀਂ ਸਿੱਖਿਆ ਨੀਤੀ ਬਣਾਈ ਜਾਵੇ। ਆਗੂਆਂ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਕਾਰਨ ਪੰਜਾਬ ਦੀ ਸਿੱਖਿਆ ਤਬਾਹ ਹੋ ਜਾਵੇਗੀ ਤੇ ਨਿੱਜੀ ਸੰਸਥਾਵਾਂ ਦੇ ਦਖ਼ਲ ਕਾਰਨ ਸਿੱਖਿਆ ਮਹਿੰਗੀ ਹੋ ਜਾਵੇਗੀ ਤੇ ਗਰੀਬ ਲੋਕਾਂ ਤੋਂ ਖੁੱਸ ਜਾਵੇਗੀ। ਆਗੂਆਂ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਦੇਸ਼ ਦੇ ਵੱਖਰੇ ਵੱਖਰੇ ਸੱਭਿਆਚਾਰਾਂ ਨੂੰ ਖਤਮ ਕਰ ਦੇਵੇਗੀ ਜਿਸ ਕਾਰਨ ਪੰਜਾਬ ਦੀ ਆਪਣੀ ਪਹਿਚਾਣ ਖਤਰੇ ਵਿਚ ਹੈ। ਬਹੁਤ ਸਾਰੇ ਰਾਜਾਂ ਨੇ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਨਾ ਕਰਨ ਦਾ ਫੈਸਲਾ ਕੀਤਾ ਹੈ ਜਿਸ ਤੋਂ ਪੰਜਾਬ ਨੂੰ ਵੀ ਸੇਧ ਲੈਣੀ ਚਾਹੀਦੀ ਹੈ। ਆਗੂਆਂ ਨੇ ਹੋਰ ਅੱਗੇ ਕਿਹਾ ਕਿ 2015 ਨੂੰ ਮਾਣਯੋਗ ਇਲਾਹਾਬਾਦ ਹਾਈਕੋਰਟ ਦੇ ਫੈਸਲੇ ਅਨੁਸਾਰ ਸਾਰੇ ਮੁਲਾਜ਼ਮਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰਨ ਨੂੰ ਹੋਰ ਸੋਧ ਕੇ ਲਾਗੂ ਕੀਤਾ ਜਾਵੇ ਕੇ ਜਿਹੜਾ ਵਿਅਕਤੀ ਪੰਜਾਬ ਦੇ ਖਜ਼ਾਨੇ ਵਿਚੋਂ ਇੱਕ ਰੁਪਈਆ ਵੀ ਕੋਈ ਫਾਇਦਾ ਲੈਂਦਾ ਹੈ ਉਹਨਾਂ ਸਾਰਿਆਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਨੇ ਚਾਹੀਦੇ ਹਨ ਕੋਈ ਮੁਲਾਜਮ, ਵਿਧਾਇਕ, ਮੰਤਰੀ ਜਾਂ ਮੈਂਬਰ ਪਾਰਲੀਮੈਂਟ ਹੀ ਕਿਉ ਨਾ ਹੋਵੇ। ਕਾਮਨ ਸਕੂਲ ਪ੍ਰਣਾਲੀ ਲਾਗੂ ਕਰਨ ਦਾ ਮਤਾ ਵੀ ਪਾਸ ਕਰਨਾ ਚਾਹੀਦਾ ਹੈ ਤਾਂ ਕਿ ਸਾਰੇ ਲੋਕਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰਨ ਤਾਂ ਹੀ ਲੋਕਾਂ ਨੂੰ ਪ੍ਰਾਈਵੇਟ ਸਕੂਲਾਂ ਦੀ ਲੁੱਟ ਤੋਂ ਬਚਾਇਆ ਜਾ ਸਕਦਾ ਹੈ। ਇਸ ਮੌਕੇ ਹੁਸ਼ਿਆਰਪੁਰ ਤੋਂ ਅਮਨਦੀਪ ਸ਼ਰਮਾ ਤੇ ਸੁਨੀਲ ਕੁਮਾਰ , ਗੁਰਦਾਸਪੁਰ ਤੋਂ ਮੰਗਲਦੀਪ ਨਵਾਂਸ਼ਹਿਰ ਤੋਂ ਕੁਲਦੀਪ ਸਿੰਘ ਦੌੜਕਾ, ਮੋਗਾ ਤੋਂ ਜੱਜਪਾਲ ਸਿੰਘ ਬਾਜੇ ਕੇ ਅਤੇ ਗੁਰਪ੍ਰੀਤ ਸਿੰਘ ਅਮੀਵਾਲ ,ਮੁਕਤਸਰ ਤੋਂ ਮਨੋਹਰ ਲਾਲ ਸ਼ਰਮਾ, ਸੰਗਰੂਰ ਤੋਂ ਸਰਬਜੀਤ ਸਿੰਘ, ਪਟਿਆਲਾ ਤੋਂ ਜਗਪ੍ਰੀਤ ਸਿੰਘ ਭਾਟੀਆ ਫਤਹਿਗੜ੍ਹ ਸਾਹਿਬ ਤੋਂ ਰਾਜੇਸ਼ ਕੁਮਾਰ, ਫਿਰੋਜਪੁਰ ਤੋਂ ਬਲਵਿੰਦਰ ਸਿੰਘ ਭੁੱਟੋ ,ਜਸਵਿੰਦਰ ਸਿੰਘ,ਰੋਪੜ ਤੋਂ ਗੁਰਬਿੰਦਰ ਸਸਕੌਰ ਪਠਾਨਕੋਟ ਤੋਂ ਸੁਭਾਸ਼ ਕੁਮਾਰ,ਅਮ੍ਰਿਤਪਾਲ ਮਾਨਸਾ ਤੋਂ ਨਰਿੰਦਰ ਸਿੰਘ ਮਾਖਾ,ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮੋਹਾਲੀ ਤੋਂ ਮਨਪ੍ਰੀਤ ਸਿੰਘ,ਪ੍ਰਸੋਤਮ ਲਾਲ,ਸ੍ਰੀ ਅੰਮ੍ਰਿਤਸਰ ਤੋਂ ਸੁੱਚਾ ਸਿੰਘ ਟਰਪਈ, ਲੁਧਿਆਣਾ ਤੋਂ ਜਗਜੀਤ ਸਿੰਘ ਮਾਨ, ਬਰਨਾਲਾ ਤੋਂ ਹਰਿੰਦਰ ਮਲੀਆ ਤਰਨਤਾਰਨ ਤੋਂ ਸਰਬਜੀਤ ਸਿੰਘ ਜਲੰਧਰ ਤੋਂ ਤੀਰਥ ਸਿੰਘ ਬਾਸੀ ਅਤੇ ਨਿਰਮੋਲਕ ਸਿੰਘ ਹੀਰਾ ਆਦਿ ਅਧਿਆਪਕ ਆਗੂ ਸ਼ਾਮਿਲ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਕੱਟੜਵਾਦੀ ਤੇ ਵੱਖਵਾਦੀ ਨਕਰਾਤਮਕ ਸੋਚ ਨੌਜਵਾਨ ਪੀੜੀ ਦੇ ਭਵਿੱਖ ਲਈ ਖ਼ਤਰਨਾਕ : ਸੁਲਤਾਨੀ
Next articleਉਸਾਰੀ ਕਿਰਤੀ ਰਜਿਸਟ੍ਰੇਸ਼ਨ ਰੀਨਿਊ ਕਰਨ ਸਮੇਂ ਗ੍ਰੇਸ ਪੀਰੀਅਡ ਦਾ ਅੰਸ਼ਦਾਨ ਅਤੇ ਲੇਟ ਫੀਸ ਵੀ ਜਮਾਂ ਕਰਵਾਈ ਜਾਵੇ