ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਬਲਾਕ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਪਰਮਜੀਤ ਬੱਧਣ ਦੀ ਪ੍ਰਧਾਨਗੀ ਹੇਠ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਨਵਨਿਯੁਕਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸੂਬਾ ਕਮੇਟੀ ਮੈਂਬਰ ਡਾਕਟਰ ਪ੍ਰੇਮ ਸਲੋਹ ਅਤੇ ਬਲਾਕ ਪ੍ਰਧਾਨ ਡਾਕਟਰ ਪਰਮਜੀਤ ਬੱਧਣ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਪ੍ਰਤੀ ਬਹੁਤਾ ਗੰਭੀਰ ਨਹੀਂ ਹੈ। ਵਿਧਾਨ ਸਭਾ ਦੀਆਂ ਚੋਣਾਂ ਦੋਰਾਨ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਨਾਲ ਇਹ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ। ਸਰਕਾਰ ਬਣੀ ਨੂੰ ਤਿੰਨ ਸਾਲ ਹੋ ਗਏ ਪਰ ਮੈਡੀਕਲ ਪ੍ਰੈਕਟੀਸ਼ਨਰਜ਼ ਦਾ ਮਸਲਾ ਉੱਥੇ ਦਾ ਉੱਥੇ ਹੀ ਹੈ। ਸਰਕਾਰ ਨੇ ਇਸ ਨੂੰ ਹੱਲ ਕਰਨ ਲਈ ਕੋਈ ਗੰਭੀਰਤਾ ਨਹੀਂ ਦਿਖਾਈ। ਅਗਰ ਹੁਣ ਵੀ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਨਹੀਂ ਕਰਦੀ ਤਾਂ ਮੈਡੀਕਲ ਪ੍ਰੈਕਟੀਸ਼ਨਰਜ਼ ਸਰਕਾਰ ਦੇ ਖ਼ਿਲਾਫ਼ ਇੱਕ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਦੇ ਨਤੀਜੇ ਲਈ ਸਰਕਾਰ ਖ਼ੁਦ ਜ਼ਿੰਮੇਵਾਰ ਹੋਵੇਗੀ। ਇਸ ਸਮੇਂ ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ, ਬਲਾਕ ਕੈਸ਼ੀਅਰ ਡਾਕਟਰ ਬਲਵਿੰਦਰ ਬੈਂਸ, ਬਲਾਕ ਜਨਰਲ ਸਕੱਤਰ ਡਾਕਟਰ ਮਨਜਿੰਦਰ ਬੰਗਾ, ਚੇਅਰਮੈਨ ਡਾਕਟਰ ਦਿਲਬਾਗ ਸਿੰਘ, ਡਾਕਟਰ ਜੁਗਿੰਦਰ ਪਾਲ, ਡਾਕਟਰ ਕੇਸਰ ਰਾਮ, ਬਲਾਕ ਵਾਇਸ ਚੇਅਰਮੈਨ ਡਾਕਟਰ ਤਰਸੇਮ ਸਲੋਹ, ਡਾਕਟਰ ਸੁਰਜੀਤ ਰਲ਼, ਡਾਕਟਰ ਰਾਹੁਲ ਦੇਵ, ਡਾਕਟਰ ਇੰਦਰਜੀਤ, ਡਾਕਟਰ ਅਮਰਜੀਤ ਕਰੀਮਪੁਰ, ਡਾਕਟਰ ਨਿਰਮਲ ਸਿੰਘ, ਡਾਕਟਰ ਤਜਿੰਦਰਪਾਲ ਸਿੰਘ, ਡਾਕਟਰ ਚੰਦਨ ਸ਼ਾਹ, ਡਾਕਟਰ ਰਾਮ ਕਪੂਰ, ਡਾਕਟਰ ਦਲਵੀਰ ਵਿਰਦੀ, ਡਾਕਟਰ ਸੰਤੋਖ, ਡਾਕਟਰ ਜੀਵਨ ਸਿੰਘ, ਡਾਕਟਰ ਪ੍ਰਵੀਨ ਕਾਹਮਾ, ਡਾਕਟਰ ਸੰਤੋਸ਼ ਵੈਦ, ਡਾਕਟਰ ਰੰਜੀਤ ਸਿੰਘ,ਡਾਕਟਰ ਏ ਬੀ ਅਰੌੜਾ, ਡਾਕਟਰ ਸਤਨਾਮ ਲਾਡੀ, ਡਾਕਟਰ ਸੰਦੀਪ ਅਤੇ ਸਮੂਹ ਬਲਾਕ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



