ਪੰਜਾਬ ਸਰਕਾਰ ਵੱਲੋਂ 8 ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ -ਐਡਵੋਕੇਟ ਹਰਭਜਨ

ਐਡਵੋਕੇਟ ਹਰਭਜਨ ਸਾਂਪਲਾ

ਸਾਂਪਲਾ ਜਲੰਧਰ,(ਸਮਾਜ ਵੀਕਲੀ) (ਜੱਸਲ) ਪੰਜਾਬ ਬੁੱਧਿਸ਼ਟ ਸੁਸਾਇਟੀ (ਰਜਿ) ਪੰਜਾਬ ਦੇ ਪ੍ਰਧਾਨ ਐਡਵੋਕੇਟ ਹਰਭਜਨ ਸਾਂਪਲਾ ਅਤੇ ਲੀਗਲ ਅਵੇਅਰਨੈਸ ਮੰਚ ਜਲੰਧਰ ਦੇ ਜਨਰਲ ਸਕੱਤਰ ਵੱਲੋਂ ਪੰਜਾਬ ਸਰਕਾਰ ਵਲੋਂ ਅੱਠ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਦੀਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ । ਉਹਨਾਂ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਹੈ ਕਿ ਸਰਕਾਰੀ ਕਾਲਜਾਂ ਨੂੰ ਕਿਸੇ ਵੀ ਕੀਮਤ ‘ਤੇ ਪ੍ਰਾਈਵੇਟ ਹੱਥਾਂ ਵਿੱਚ ਨਾ ਦਿੱਤਾ ਜਾਵੇ। ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਰਕਾਰ ਬਣਾਉਣ ਵੇਲੇ ਇਹ ਵਾਅਦਾ ਕੀਤਾ ਸੀ ਕਿ ਸਿੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ । ਪਰ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੇ ਫੈਸਲੇ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ ਪੂੰਜੀਪਤੀਆਂ ਦੇ ਹੱਥਾਂ ਵਿੱਚ ਖੇਡ ਰਹੀ ਹੈ ਅਤੇ ਗਰੀਬਾਂ ਦੇ ਬੱਚਿਆਂ ਨੂੰ ਅਨਪੜ੍ਹ ਤੇ ਗਵਾਰ ਬਣਾਉਣਾ ਚਾਹੁੰਦੀ ਹੈ। ਸਰਕਾਰੀ ਕਾਲਜ ਹੁਸ਼ਿਆਰਪੁਰ ,ਪਟਿਆਲਾ , ਅੰਮ੍ਰਿਤਸਰ ਤੇ ਹੋਰ ਜਿਲਿਆਂ ਦੇ ਕਾਲਜਾਂ ਨੇ ਦੇਸ਼ ਨੂੰ ਬਹੁਤ ਸਾਰੇ ਆਈ.ਏ.ਐਸ., ਪੀ.ਸੀ.ਐਸ.ਅਫਸਰ ਦਿੱਤੇ ਹਨ ,ਜੋ ਬਹੁਤ ਗਰੀਬ ਘਰਾਂ ਨਾਲ ਸਬੰਧ ਰੱਖਦੇ ਸਨ ।
ਇਥੋਂ ਤੱਕ ਕਿ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਸ੍ਰੀ ਆਈ. ਕੇ. ਗੁਜਰਾਲ ਸਾਹਿਬ ਵੀ ਸਰਕਾਰੀ ਕਾਲਜ ਵਿੱਚੋਂ ਪੜ੍ਹੇ ਹਨ ।ਗਰੀਬ ਵਿਦਿਆਰਥੀਆਂ ਲਈ ਸਿਰਫ ਸਰਕਾਰੀ ਕਾਲਜ ਹੀ ਆਸ਼ਾ ਦੀ ਕਿਰਨ ਹਨ ।ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਨਾਲ ਸਿੱਖਿਆ ਮਹਿੰਗੀ ਹੋ ਜਾਵੇਗੀ ,ਜੋ ਗਰੀਬ ਵਿਦਿਆਰਥੀਆਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ ।ਇਸ ਲਈ ਪੰਜਾਬ ਬੁੱਧਿਸ਼ਟ ਸੁਸਾਇਟੀ ਦੇ ਮੈਂਬਰ ਅਤੇ ਲੀਗਲ ਅਵੇਅਰਨੈਸ ਮੰਚ ਜਲੰਧਰ ਦੇ ਵਕੀਲਾਂ ਵੱਲੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਨਾ ਕੀਤਾ ਜਾਵੇ ਸਗੋਂ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਆਰਥਿਕ ਪੱਖੋਂ ਮਜਬੂਤ ਕੀਤਾ ਜਾਵੇ ਤਾਂ ਜੋ ਗਰੀਬ ਤੋਂ ਗਰੀਬ ਅਤੇ ਹਰ ਵਰਗ ਦੇ ਵਿਦਿਆਰਥੀ ਇੱਥੋਂ ਸਿੱਖਿਆ ਪ੍ਰਾਪਤ ਕਰ ਸਕਣ ਅਤੇ ਦੇਸ਼ ਦੇ ਚੰਗੇ ਨਾਗਰਿਕ ਬਣ ਸਕਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous article18 ਮਹੀਨਿਆਂ ਦੀ ਪਾਬੰਦੀ ਤੋਂ ਬਾਅਦ ਪ੍ਰਮੋਦ ਭਗਤ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ, ਇਹ ਕਿਹਾ ਹੈ
Next articleਮੇਰੇ ਕਹਿਣ ਤੇ ਬਾਬਾ ਸਾਹਿਬ ਡਾ ਅੰਬੇਡਕਰ ਜੀ ਦੀਆਂ ਹੱਥ ਲਿਖਤਾਂ ਪੰਜਾਬ ਵਿਧਾਨਸਭਾ ਲਾਇਬ੍ਰੇਰੀ ਵਿੱਚ ਰੱਖੀਆਂ ਗਈਆਂ –ਡਾ ਨਛੱਤਰ ਪਾਲ ਐਮ ਐਲ ਏ