ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਪੰਡਿਤ ਲੇਖਰਾਜ ਸ਼ਰਮਾ ਨੂੰ ਬਲਾਚੌਰ ਹਲਕੇ ਤੋਂ ਬ੍ਰਾਹਮਣ ਸਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਬ੍ਰਾਹਮਣ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਪੰਡਿਤ ਲੇਖਰਾਜ ਸ਼ਰਮਾ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪੰਡਿਤ ਲੇਖਰਾਜ ਸ਼ਰਮਾ ਨੇ ਇਸ ਮੌਕ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਸੰਤੋਸ਼ ਕਟਾਰੀਆ,ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਬ੍ਰਾਹਮਣ ਭਾਈਚਾਰੇ ਦੀ ਭਲਾਈ, ਏਕਤਾ ਅਤੇ ਸਮਾਜਿਕ ਵਿਕਾਸ ਲਈ ਉਹ ਹਰ ਸੰਭਵ ਯਤਨ ਕਰਨਗੇ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵੀ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਲਾਕੇ ਦੇ ਆਗੂਆਂ ਅਤੇ ਸਮਰਥਕਾਂ ਨੇ ਕਿਹਾ ਕਿ ਪੰਡਿਤ ਲੇਖਰਾਜ ਸ਼ਰਮਾ ਦੀ ਨਿਯੁਕਤੀ ਨਾਲ ਸਮਾਜ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਉਹ ਆਪਣੇ ਤਜ਼ਰਬੇ ਨਾਲ ਭਾਈਚਾਰੇ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾਉਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






