ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਰਣਜੀਤ ਸਿੰਘ ਸੁਲਤਾਨਪੁਰ ਲੋਧੀ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਇਸ ਦੌਰਾਨ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਸਰਕਾਰ ਦੀ ਪੈਨਸ਼ਨਰਜ਼ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਪਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਉਹ ਪੁਰਾਣੀਆਂ ਹੀ ਮੰਗਾਂ ਜਿਨ੍ਹਾਂ ਵਿੱਚ 2.59 ਦੇ ਗੁਣਾਕ ਨਾਲ ਇੱਕ-ਇੱਕ 2006 ਤੋਂ ਪਹਿਲਾਂ ਦੇ ਪੈਨਸ਼ਨਾਂ ਦੀ ਗ੍ਰੇਡ ਦੋਹਰਾਈ ਨਹੀਂ ਕੀਤੀ 11 ਫੀਸਦੀ ਡੀਏ ਅਤੇ ਬਕਾਇਆ ਰਹਿੰਦਾ ਹੈ ਕਿ 1-1 2006 ਤੋਂ 20-06-2021ਸਾਢੇ ਪੰਜ ਸਾਲਾਂ ਦਾ ਗ੍ਰੇਡ ਦੁਹਰਾਈ ਦਾ ਏਰੀਅਰ ਪੈਂਡਿੰਗ ਪਿਆ ਹੈ , ਕੋਰਟ ਦੇ ਫੈਸਲਿਆਂ ਨੂੰ ਜਰਨਲਾਈਜ਼ ਕਰਨਾ ਫਿਕਸ ਮੈਡੀਕਲ ਭੱਤਾ 2 ਹਜ਼ਾਰ ਕਰਨਾ , ਮੈਡੀਕਲ ਬਿੱਲਾਂ ਦਾ ਨਿਪਟਾਰਾ 30 ਦਿਨਾਂ ਵਿੱਚ ਕਰਨਾ, ਕੈਸ਼ਲੈਸ ਮੈਡੀਕਲ ਸੁਵਿਧਾ ਦੇਣੀ,ਆਦਿ ਤੇ ਆਪਣੇ ਆਪਣੇ ਵਿਚਾਰ ਰੱਖੇ। ਇਸ ਮੀਟਿੰਗ ਦੌਰਾਨ ਇੱਕ ਸਾਂਝੇ ਤੌਰ ਤੇ ਮਤਾ ਪਾਸ ਕੀਤਾ ਗਿਆ ਕਿ 15 ਫਰਵਰੀ ਨੂੰ ਕਪੂਰਥਲਾ ਵੱਲੋਂ ਸਾਂਝਾ ਮੰਗ ਪੱਤਰ ਵੀ ਦਿੱਤਾ ਜਾਵੇਗਾ ਜਿਸ ਸਬੰਧੀ ਉਹਨਾਂ ਨੇ ਸਮੂਹ ਪੈਨਸ਼ਨਾਂ ਨੂੰ ਸਮੇਂ ਸਿਰ ਏਕਤਾ ਭਵਨ ਕਪੂਰਥਲਾ ਵਿਖੇ 11 ਵਜੇ ਪਹੁੰਚਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ, ਤਰਲੋਚਨ ਸਿੰਘ, ਵਿਨੋਦ ਕਪੂਰ, ਦਲੀਪ ਸਿੰਘ, ਹਰਜਿੰਦਰ ਸਿੰਘ ਚੀਮਾ, ਇੰਦਰਪਾਲ ਸਿੰਘ, ਤਰਸੇਮ ਕੁਮਾਰ ਸ਼ਾਸਤਰੀ, ਗੁਰਬਚਨ ਸਿੰਘ ਚੀਮਾ, ਸੁਖਵਿੰਦਰ ਸਿੰਘ ਚੀਮਾ ,ਸੁਖਦੇਵ ਸਿੰਘ, ਸੁੱਚਾ ਸਿੰਘ ਆਦਿ ਨੇ ਸ਼ਿਰਕਤ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj