22 ਅਕਤੂਬਰ ਦੀ ਮੋਹਾਲੀ ਰੈਲੀ ਵਿੱਚ ਕਪੂਰਥਲਾ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰ ਸ਼ਮੂਲੀਅਤ ਕਰਨਗੇ- ਗੁਰਦੀਪ ਸਿੰਘ
ਕਪੂਰਥਲਾ,(ਸਮਾਜ ਵੀਕਲੀ) ( ਕੌੜਾ)– ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ (ਰਜਿ) ਜ਼ਿਲ੍ਹਾ ਕਪੂਰਥਲਾ ਦੀ ਕਾਰਜਕਾਰੀ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਚਲਾਉਣ ਦੀ ਜਿੰਮੇਵਾਰੀ ਗੁਰਦੀਪ ਸਿੰਘ ਜਨਰਲ ਸਕੱਤਰ ਨੇ ਨਿਭਾਈ । ਮੀਟਿੰਗ ਦੌਰਾਨ 22 ਅਕਤੂਬਰ ਦੀ ਮੋਹਾਲੀ ਰੈਲੀ ਵਿੱਚ ਕਪੂਰਥਲਾ ਵਿੱਚੋ ਵੱਡੀ ਗਿਣਤੀ ਵਿੱਚ ਪੈਨਸ਼ਨਰ ਨੂੰ ਸ਼ਮੂਲੀਅਤ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ।ਇਸ ਦੌਰਾਨ ਗੁਰਦੀਪ ਸਿੰਘ ਜਨਰਲ ਸਕੱਤਰ ਨੇ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਅਗਲੇ ਘੋਲਾਂ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਸਰਕਾਰ ਦੀ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਅਪਣਾਏ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਸੰਬੰਧੀ ਦਿੱਤੇ ਬਿਆਨ ਦੀ ਜਥੇਬੰਦੀ ਵੱਲੋਂ ਕਰੜੇ ਸ਼ਬਦਾਂ ਵਿੱਚ ਨਿਖੇਦੀ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਨਿਰਮਲ ਸਿੰਘ ਬਡਿਆਲ ਸਟੇਟ ਵਾਈਸ ਪ੍ਰਧਾਨ ਜੇਲ ਪੈਨਸ਼ਨਲ ਐਸੋਸੀਏਸ਼ਨ ਨੇ ਮੋਹਾਲੀ ਰੈਲੀ ਵਿੱਚ ਸ਼ਾਮਿਲ ਹੋਣ ਲਈ ਸਮੂਹ ਸਾਥੀਆਂ ਨੂੰ ਪੁਰਜੋਰ ਸ਼ਬਦਾਂ ਵਿੱਚ ਅਪੀਲ ਕੀਤੀ। ਸੁੱਚਾ ਸਿੰਘ ਸੁਲਤਾਨਪੁਰ ਅਤੇ ਗੁਰਬਚਨ ਸਿੰਘ ਚੀਮਾ ਨੇ ਭਲੱਥ ਅਤੇ ਸੁਲਤਾਨਪੁਰ ਲੋਧੀ ਬਲਾਕਾਂ ਚ ਵੱਧ ਤੋਂ ਵੱਧ ਕਰਮਚਾਰੀਆਂ ਨੂੰ ਰੈਲੀ ਵਿੱਚ ਸ਼ਾਮਿਲ ਕਰਾਉਣ ਦਾ ਵਾਅਦਾ ਕੀਤਾ।
ਇਸ ਦੌਰਾਨ ਨਿਰਮਲ ਸਿੰਘ ਬਡਿਆਲ ਨੇ ਕਿਹਾ ਕਿ ਜਥੇਬੰਦੀ ਮੰਗ ਕਰਦੀ ਹੈ ਕਿ ਸਰਕਾਰ 2.59 ਗੁਨਾਕ ਨਾਲ ਪੈਨਸ਼ਨ ਸਧਾਈ ਕਰੇ,1-1-16 ਤੋਂ ਬਣਦਾ ਬਕਾਇਆ ਤੁਰੰਤ ਰਿਲੀਜ ਕਰੇ, ਰਹਿੰਦਾ ਡੀਏ 12 ਫੀਸਦੀ ਸਮੇਤ ਬਕਾਏ ਪੈਨਸ਼ਨਾਂ ਨੂੰ ਅਦਾ ਕਰੇ, ਮੈਡੀਕਲ ਭੱਤਾ 2000 ਪ੍ਰਤੀ ਮਹੀਨਾ ਕੀਤਾ ਜਾਵੇ, ਕੋਰਟਾਂ ਦੇ ਫੈਸਲਿਆਂ ਨੂੰ ਜਰਨਲਾਈਜ਼ ਕੀਤਾ ਜਾਵੇ।
ਇਸ ਮੌਕੇ ਮੀਟਿੰਗ ਵਿੱਚ ਵਿਨੋਦ ਕਪੂਰ, ਜਗਜੀਤ ਸਿੰਘ, ਤਰਲੋਚਨ ਸਿੰਘ, ਜਸਵੰਤ ਸਿੰਘ, ਨਰਿੰਦਰ ਸਿੰਘ, ਸ਼ਕਤੀ ਸਰੂਪ, ਇੰਦਰਪਾਲ ਸਿੰਘ, ਸੁਕੇਸ਼ ਕੁਮਾਰ ,ਜੋਗਾ ਸਿੰਘ ,ਅਜੀਤ ਸਿੰਘ ਸਟੇਟ ਕਮੇਟੀ ਮੈਂਬਰ ,ਮਦਨ ਲਾਲ ਕੰਡਾ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly