ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਹੁਣ ਲੋਕ ਆਪਣੇ ਘਰ ਬੈਠੇ ਹੀ ਹਾਸਲ ਕਰ ਸਕਣਗੇ, ਕਿਉਂਕਿ ਸੂਬਾ ਸਰਕਾਰ ਵੱਲੋਂ ਡੋਰ-ਸਟੈੱਪ ਸਰਵਿਸ ਡਲਿਵਰੀ ਸਕੀਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇਥੇ ਮਗਸੀਪਾ ਵਿਖੇ ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਦੇ ਬੋਰਡ ਆਫ਼ ਗਵਰਨਰਜ਼ (ਬੀਓਜੀ) ਦੀ 16ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾਵਾਂ ਦੀ ਡੋਰ ਸਟੈੱਪ ਡਲਿਵਰੀ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ 400 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਾਰੀਆਂ ਸੇਵਾਵਾਂ ਦੀ ਡੋਰ-ਸਟੈੱਪ ਡਿਲੀਵਰੀ ਸ਼ੁਰੂ ਕੀਤੀ ਜਾਵੇਗੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly