ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਲਈ ਪੰਜਾਬ ਸਰਕਾਰ ਤਿਆਰ

Punjab Chief Minister Bhagwant Mann

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਪ੍ਰਸਾਰਨ ਪੂਰੀ ਦੁਨੀਆ ’ਚ ਕਰਵਾਉਣ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਸਰਬ-ਸਾਂਝੀ ਗੁਰਬਾਣੀ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਦਾ ਪੂਰੀ ਦੁਨੀਆ ਦੀ ਸੰਗਤ ਤੱਕ ਪ੍ਰਚਾਰ ਅਤੇ ਪ੍ਰਸਾਰਨ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੀ ਨਹੀਂ, ਧਰਮ ਵੀ ਹੈ। ਮੁੱਖ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੂੰ ਅਪੀਲ ਕੀਤੀ ਕਿ ‘ਸਰਬ-ਸਾਂਝੀ ਗੁਰਬਾਣੀ’ ਦੇ ਦੁਨੀਆ ਭਰ ’ਚ ਪਾਸਾਰ ਅਤੇ ਪ੍ਰਚਾਰ ਲਈ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ ਤਾਂ ਜੋ ‘ਸਰਬੱਤ ਦੇ ਭਲੇ’ ਦੇ ਇਲਾਹੀ ਸੰਦੇਸ਼ ਨੂੰ ਦੁਨੀਆ ਭਰ ਵਿੱਚ ਵਸਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਗੁਰਬਾਣੀ ਦੇ ਇਲਾਹੀ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ-ਕੀਰਤਨ ਨੂੰ ਇੱਕੋ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਸੈਟੇਲਾਈਟ ਟੀਵੀ ਸਮੇਤ ਸੰਚਾਰ ਦੇ ਵੱਖ-ਵੱਖ ਪਲੈਟਫਾਰਮਾਂ ਜਿਵੇਂ ਰੇਡੀਓ, ਐੱਫਐੱਮ, ਸੋਸ਼ਲ ਮੀਡੀਆ, ਮੋਬਾਈਲ ਐਪਸ ਧਾਰਮਿਕ ਚੈਨਲ ਅਤੇ ਹੋਰ ਚਾਹਵਾਨ ਚੈਨਲਾਂ ’ਤੇ ਪ੍ਰਸਾਰਿਤ ਕੀਤਾ ਜਾਵੇ। ਉਨ੍ਹਾਂ ਗੁਰਬਾਣੀ ਦੇ ਪ੍ਰਸਾਰਨ ਲਈ ਪੰਜਾਬ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਵੀਨਤਮ ਬੁਨਿਆਦੀ ਢਾਂਚਾ/ਤਕਨਾਲੋਜੀ ਸਥਾਪਤ ਕਰਨ ਦੀ ਵੀ ਪੇਸ਼ਕਸ਼ ਕੀਤੀ, ਜਿਸ ਵਿੱਚ ਨਵੀਨਤਮ ਕੈਮਰੇ ਅਤੇ ਪ੍ਰਸਾਰਨ ਉਪਕਰਨ ਸ਼ਾਮਲ ਹਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਹਾਲੀ ਪੁਲੀਸ ਨੇ ਗੈਂਗਸਟਰ ਜੈਪਾਲ ਭੁੱਲਰ ਦਾ ਸਾਥੀ ਅਸਲੇ ਸਣੇ ਕਾਬੂ ਕੀਤਾ
Next articleਗੁਰੂ ਘਰਾਂ ਦੇ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਤੋਂ ਪ੍ਰਹੇਜ਼ ਕਰਨ ਮੁੱਖ ਮੰਤਰੀ : ਸ਼੍ਰੋਮਣੀ ਕਮੇਟੀ