ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਵੱਲੋਂ ਸਮੇਂ-ਸਮੇਂ ਤੇ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਸ਼੍ਰੀ ਸੰਦੀਪ ਸੈਣੀ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਕਫਿੰਕੋ) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਵੱਲੋਂ ਪਛੜ੍ਹੀਆਂ ਸ਼੍ਰੇਣੀਆਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸ਼੍ਰੀ ਸੰਦੀਪ ਸੈਣੀ, ਚੇਅਰਮੈਨ, ਬੈਕਫਿੰਕੋ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਰਾਜ ਦੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਵਿਅਕਤੀ ਆਪਣੀਆਂ ਮੁਸ਼ਕਲਾਂ ਸਬੰਧੀ ਉਨ੍ਹਾਂ ਨੂੰ ਦਫਤਰੀ ਕੰਮ-ਕਾਜ ਵਾਲੇ ਦਿਨ ਹਰੇਕ ਮੰਗਲਵਾਰ ਸਵੇਰੇ 11 ਵਜੇ ਤੋਂ 3 ਵਜੇ ਤੱਕ ਬੈਕਫਿੰਕੋ ਦਫਤਰ ਐਸ.ਸੀ.ਓ. 60-61, ਸੈਕਟਰ-17 ਏ, ਚੰਡੀਗੜ੍ਹ ਵਿਖੇ ਸੰਪਰਕ ਕਰ ਸਕਦੇ ਹਨ। ਮਾਨਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦੇ ਪਛੜ੍ਹੀਆਂ ਸ਼੍ਰੇਣੀਆਂ ਦੇ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਉਨ੍ਹਾਂ ਨੂੰ ਜਾਣਕਾਰੀ ਵੀ ਦਿੱਤੀ ਜਾਵੇਗੀ ਅਤੇ ਮੁਸ਼ਕਲਾਂ ਦਾ ਹੱਲ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਪਛੜੀਆਂ ਸ਼੍ਰੇਣੀਆਂ ਦੇ ਆਰਥਿਕ ਮਿਆਰ ਉੱਚਾ ਚੁੱਕਣ ਲਈ ਵਚਣਬੱਧ ਹੈ। ਉਨ੍ਹਾਂ ਵੱਲੋਂ ਪਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਤ ਜੱਥੇਬੰਦੀਆਂ ਨੂੰ ਵੀ ਅਪੀਲ ਕੀਤੀ ਗਈ ਕਿ ਉੱਨਤ ਸਮਾਜ ਦੀ ਸਿਰਜਨਾਂ ਵਾਸਤੇ ਉਹ ਜ਼ਮੀਨੀ ਪੱਧਰ ਤੇ ਉਪਰਾਲੇ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਪਛੜ੍ਹੀਆਂ ਸ਼੍ਰੇਣੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਕੇ ਆਮ ਪਬਲਿਕ ਤੱਕ ਪਹੁੰਚਾਉਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly