ਪੰਜਾਬ ਦੀ ਮਾਨ ਸਰਕਾਰ ਪਛੜ੍ਹੀਆਂ ਸ਼੍ਰੇਣੀਆਂ ਦੇ ਉਥਾਨ ਲਈ ਯਤਨਸ਼ੀਲ – ਸੰਦੀਪ ਸੈਣੀ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਵੱਲੋਂ ਪੰਜਾਬ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸੰਦੀਪ ਸੈਣੀ, ਚੇਅਰਮੈਨ, ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਪੱਛੜ੍ਹੀਆਂ ਸ਼੍ਰੇਣੀਆਂ ਦੀ ਗਿਣਤੀ ਕੁੱਲ ਆਬਾਦੀ ਦਾ ਲਗਭਗ 40 ਪ੍ਰਤੀਸ਼ਤ ਹੈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਬੈਕਫਿੰਕੋ ਪੰਜਾਬ ਰਾਜ ਦਾ ਇੱਕੋ ਇੱਕ ਅਦਾਰਾ ਹੈ ਜਿਸ ਵੱਲੋਂ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ, ਆਰਥਿਕ ਤੌਰ ਤੇ ਕੰਮਜੌਰ ਵਰਗ, ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੌਰਥ ਨਾਲ ਵੱਖ-ਵੱਖ ਸਕੀਮਾਂ ਅਧੀਨ ਆਪਣਾ ਰੋਜਗਾਰ ਸਥਾਪਿਤ ਕਰਨ ਲਈ ਘੱਟ ਵਿਆਜ ਦੀ ਦਰ ਤੇ ਕਰਜੇ ਮੁਹੱਇਆ ਕਰਵਾਏ ਜਾਂਦੇ ਹਨ। ਸ਼੍ਰੀ ਸੈਣੀ ਵੱਲੋਂ ਦੱਸਿਆ ਗਿਆ ਕਿ ਰਾਜ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਨਵੀਆਂ ਸਕੀਮਾਂ ਬਣਾਈਆਂ ਜਾ ਰਹੀਆਂ ਹਨ ਅਤੇ ਜਲਦ ਹੀ ਇਹ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਪਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਵੱਲੋਂ ਅੱਗੇ ਦੱਸਿਆ ਗਿਆ ਕਿ ਸਰਕਾਰ ਵੱਲੋਂ ਰਾਜ ਦੇ ਬੱਚਿਆਂ ਦਾ ਭਵਿੱਖ ਸੁਨਹਿਰਾ ਕਰਨ ਲਈ ਮਿਸ਼ਨ ਸਿਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਸਿਖਿਆ ਦਾ ਮਿਆਰ ਉੱਚਾ ਚੁੱਕਿਆ ਜਾ ਰਿਹਾ ਹੈ ਜਿਸ ਵਿੱਚ ਨਵੇਂ ਸਕੂਲ ਖੋਲੋ ਜਾ ਰਹੇ ਹਨ ਅਤੇ ਬਹੁਤ ਸਾਰੇ ਪੁਰਾਣੇ ਸਕੂਲਾਂ ਨੂੰ ਆਧੂਨਿਕ ਸਹੂਲਤਾਂ ਨਾਲ ਅਪਗਰੇਡ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਪੰਜਾਬ ਦੀ ਨੋਜਵਾਨੀ ਨੂੰ ਨਸ਼ਿਆ ਤੋਂ ਬਚਾਉਣ ਲਈ ਯੁੱਧ ਨਸ਼ਿਆ ਵਿਰੁੱਧ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਰਾਜ ਦੇ ਸਮੂਹ ਸੂਝਵਾਨ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਮੁਹਿਮਾਂ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਇਨ੍ਹਾਂ ਮੁਹਿਮਾਂ ਨੂੰ ਕਾਮਯਾਬ ਬਣਾ ਕੇ ਚੰਗੇ ਸਮਾਜ ਦੀ ਰਚਨਾਂ ਕੀਤੀ ਜਾ ਸਕੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article3 ਮਈ ਨੂੰ ਸਰਕਾਰੀ ਸਮਾਰਟ ਸਕੂਲ ਪੋਸੀ ‘ਚ ਨਸ਼ਿਆ ਖਿਲਾਫ ਕੈਂਪ ਦਾ ਆਯੋਜਨ ਹੋਵੇਗਾ – ਪ੍ਰਧਾਨ ਸਤੀਸ਼ ਕੁਮਾਰ ਸੋਨੀ
Next articleਪਿੰਡ ਬੱਲਾਂ ਚ ਬਾਬਾ ਸਾਹਿਬ ਡਾ ਅੰਬੇਡਕਰ ਜੀ ਦਾ ਜਨਮ ਦਿਨ ਮਨਾਇਆ ਗਿਆ